ਵਿਸਾਖੀ ਅਤੇ ਖਾਲਸੇ ਦੀ ਸਥਾਪਨਾ ਦਿਵਸ ਮੌਕੇ ਵਿਸ਼ਵ ਭਰ ਦੀ ਸਿੱਖ ਸੰਗਤ ਨੂੰ ਹਲਕਾ ਸਾਹਨੇਵਾਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਹਰਦੀਪ ਮੂੰਡੀਆਂ ਵੱਲੋਂ ਵਧਾਈ

Ludhiana Punjabi
  • ਹਲਕਾ ਵਿਧਾਇਕ ਸ. ਹਰਦੀਪ ਸਿੰਘ ਮੂੰਡੀਆਂ ਟੀਮ ਸਣੇ ਸਾਹਨੇਵਾਲ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨਾਂ ਚ ਹੋਏ ਨਤਮਸਤਕ
  • ਸਿੱਖ ਕੌਂਮ ਦੀ ਚੜਦੀ ਕਲਾਂ ਅਤੇ ਪੰਜਾਬ ਚ ਆਪਸੀ ਭਾਈਚਾਰਾ, ਸੁੱਖ ਸ਼ਾਂਤੀ ਲਈ ਕੀਤੀ ਅਰਦਾਸ।

DMT : ਲੁਧਿਆਣਾ : (14 ਅਪ੍ਰੈਲ 2023) : – ਅੱਜ ਇੱਥੇ ਵਿਸਾਖੀ ਦੇ ਸ਼ੁਭ ਦਿਹਾੜੇ ਮੌਕੇ ਸਾਹਨੇਵਾਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਰਦਾਰ ਹਰਦੀਪ ਸਿੰਘ ਮੂੰਡੀਆਂ ਵੱਲੋਂ ਵਿਸ਼ਵ ਭਰ ਵਿਚ ਵਸਦੀ ਸਿੱਖ ਸੰਗਤ ਨੂੰ ਖਾਲਸੇ ਦੀ ਸਥਾਪਨਾ ਦਿਵਸ ਅਤੇ ਵਿਸਾਖੀ ਦੇ ਤਿਉਹਾਰ ਦੀ ਵਧਾਈਆਂ ਦਿੱਤੀਆਂ ਅਤੇ ਨਾਲ ਹੀ ਸਿੱਖ ਕੌਮ ਦੀ ਚੜ੍ਹਦੀ ਕਲਾ, ਸਮੁੱਚੇ ਵਿਸ਼ਵ ਵਿੱਚ ਵਸਦੇ ਪੰਜਾਬੀਆਂ ਦੀ ਤਰੱਕੀ ਅਤੇ ਸੁਖ ਸ਼ਾਂਤੀ ਦੇ ਨਾਲ ਪੰਜਾਬ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਰਕਰਾਰ ਰਹਿਣ ਸਬੰਧੀ ਅਰਦਾਸ ਕੀਤੀ ਗਈ। ਹਲਕਾ ਵਿਧਾਇਕ ਸਰਦਾਰ ਹਰਦੀਪ ਸਿੰਘ ਮੂੰਡੀਆਂ ਨੇ ਸਾਹਨੇਵਾਲ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੇ ਵਿਚ ਨਤਮਸਤਕ ਹੋ ਕੇ ਗੁਰੂ ਘਰਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਇਸ ਮੌਕੇ ਸਰਦਾਰ ਹਰਦੀਪ ਸਿੰਘ ਮੂੰਡੀਆਂ ਨੇ ਕਿਹਾ ਨੇ ਅੱਜ ਦੇ ਦਿਨ ਜਿੱਥੇ ਸਾਹਿਬੇ ਕਮਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ ਦੀ ਸਿਰਜਣਾ ਕਰਕੇ ਲੋਕਾਂ ਨੂੰ ਸਿੰਘ ਸਜਾ ਕੇ ਉਨ੍ਹਾ ਨੂੰ ਵੱਖਰਾ ਰੂਪ ਦਿੱਤਾ ਸੀ, ਓਥੇ ਹੀ ਸਿੱਖ ਕੌਂਮ ਨੂੰ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਅੱਗੇ ਰਹਿਣ ਅਤੇ ਨਾਲ ਦੇਸ਼ ਕੌਂਮ ਦੀ ਸੇਵਾ ਤਨ, ਮਨ, ਧੰਨ ਤੋਂ ਕਰਨ ਦਾ ਵੀ ਸੁਨੇਹਾ ਦਿੱਤਾ ਸੀ। ਉਨ੍ਹਾ ਕਿਹਾ ਕਿ ਸਿੱਖ ਕੌਂਮ ਦੇ ਇਤਿਹਾਸ ਦੀ ਵੱਖਰੀ ਆਣ ਅਤੇ ਸ਼ਾਨ ਹੈ। ਉਨ੍ਹਾਂ ਕਿਹਾ ਕਿ ਸਰਦਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਪੰਜਾਬ ਦੀ ਸਰਕਾਰ ਪੰਜਾਬ ਅਤੇ ਪੰਜਾਬੀਆਂ ਦੇ ਵਿਕਾਸ ਲਈ ਅੱਡੀ ਚੋਟੀ ਦਾ ਜੋਰ ਲਗਾ ਰਹੀ ਹੈ। ਉਨ੍ਹਾ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ, ਉਨ੍ਹਾਂ ਦੀ ਫਸਲ ਦੀ ਵਿਕਰੀ ਦੇ ਸੁੱਚਜੇ ਪ੍ਰਬੰਧਾਂ ਦੇ ਨਾਲ ਕਿਸਾਨਾਂ ਦੇ ਨੁਕਸਾਨ ਦਾ ਸੰਭਵ ਮੁਆਵਜ਼ਾ ਵੀ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਹਲਕਾ ਸਾਹਨੇਵਾਲ ਦੇ ਐਮ ਐਲ ਏ ਸਰਦਾਰ ਹਰਦੀਪ ਸਿੰਘ ਮੂੰਡੀਆਂ ਦੇ ਨਾਲ ਹਲਕਾ ਸਾਹਨੇਵਾਲ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੇਜਿੰਦਰ ਸਿੰਘ, ਕੁਲਦੀਪ ਸਿੰਘ ਐਰੀ, ਦਲਜੀਤ ਚੌਹਾਨ, ਹਰਪਾਲ ਸਿੰਘ, ਸੁਰਜੀਤ ਸਿੰਘ ਗਰਚਾ, ਸੋਨੂੰ ਚੌਹਾਨ, ਟਾਹਿਲ ਸਿੰਘ, ਨਿਸ਼ਾਨ ਸਿੰਘ, ਪਲਵਿੰਦਰ ਸਿੰਘ, ਰੋਬਿਨ ਜੱਗੂ ਭੱਟ ਬੱਬੂ ਮੂੰਡੀਆਂ ਰਣਯੋਧ ਸੈਣੀ, ਸਿਮਰਨ ਸੈਣੀ , ਸੁਰਜੀਤ ਸਿੰਘ ਗਰਚਾ, ਸੁਖਵਿੰਦਰ ਸਿੰਘ ਅਮਰੀਕ ਸੈਣੀ, ਬਲਵੰਤ ਸਿੰਘ, ਜਸਵਿੰਦਰ ਸਿੰਘ ਵੀ ਮੌਜੂਦ ਰਹੇ, ਜਿਨ੍ਹਾਂ ਵੱਲੋਂ ਗੁਰੂ ਘਰ ਨਤਮਸਤਕ ਹੋਕੇ ਅਸ਼ੀਰਵਾਦ ਪ੍ਰਪਾਤ ਕੀਤਾ ਗਿਆ।

Leave a Reply

Your email address will not be published. Required fields are marked *