ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਆਯੋਜਿਤ

Ludhiana Punjabi
  • ਗੁਰੂ ਅੰਗਦ ਦੇਵ ਜੀ ਨੇ ਆਪਣਾ ਸਮੁੱਚਾ ਜੀਵਨ ਗੁਰਬਾਣੀ ਦੇ ਪ੍ਰਚਾਰ ਤੇ ਸੇਵਾ ਨੂੰ ਸਮਰਪਿਤ ਕੀਤਾ-ਭਾਈ ਸਤਿੰਦਰਪਾਲ ਸਿੰਘ

DMT : ਲੁਧਿਆਣਾ : (26 ਸਤੰਬਰ 2021): – ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ  ਦੂਜੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਅਗੰਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਪੂਰੀ ਸ਼ਰਧਾ ਭਾਵਨਾ ਦੇ ਨਾਲ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ।ਕੀਰਤਨ ਸਮਾਗਮ ਅੰਦਰ ਆਪਣੇ ਕੀਰਤਨੀ ਜੱਥੇ ਸਮੇਤ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ  ਜਗਾਧਰੀ ਵਾਲੇ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸਾਹਿਬ ਸ਼੍ਰੀ ਗੁਰੂ ਅੰਗਦ ਦੇਵ ਜੀ ਵੱਲੋਂ ਉਚਰੀ ਬਾਣੀ ਮੁਨੱਖੀ ਜੀਵਨ ਦਾ ਮੂਲ ਸਰੋਤ ਹੈ। ਜਿਸ ਦੇ ਸਿਮਰਨ ਨਾਲ ਸਾਰੇ ਦੁੱਖ ਦਰਦ ਦੂਰ ਹੋ ਜ਼ਾਦੇ ਹਨ ਅਤੇ ਮੁਨੱਖ ਨੂੰ ਅਧਿਆਤਮਕ ਤੇ ਰੂਹਾਨੀਅਤ ਸਕੂਨ ਦੀ ਪ੍ਰਾਪਤੀ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਸ਼ੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸਵ. ਜੱਥੇਦਾਰ ਅਵਤਾਰ ਸਿੰਘ ਮੱਕੜ ਜੀ ਦੀ ਪ੍ਰੇਰਨਾ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ  ਪਿਛਲੇ ਕਈ ਸਾਲਾਂ ਤੋਂ ਨਿੰਰਤਰ ਚਲ ਰਹੀ  ਹਫਤਾ ਵਾਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਰਨਾ ਦਾ ਸਰੋਤ ਬਣ ਚੁੱਕੀ ਹੈ।ਇਸ ਦੋਰਾਨ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਆਪਣੇ ਵਿਚਾਰਾਂ ਦੀ ਸਾਂਝ ਸੰਗਤਾਂ ਨਾਲ ਕਰਦਿਆਂ ਜਿੱਥੇ ਉਨ੍ਹਾਂ ਨੂੰ ਗੁਰਤਾਗੱਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਉੱਥੇ ਨਾਲ ਹੀ ਜਾਣਕਾਰੀ ਦਿੱਤੀ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਮਨਿੰਦਰਪਾਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਾਲੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ।ਇਸ ਦੌਰਾਨ ਜੱਥੇਦਾਰ ਹਰਭਜਨ ਸਿੰਘ ਡੰਗ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ,ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ਤੇ  ਕੀਰਤਨੀ ਜੱਥੇ  ਦੇ ਸਮੂਹ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ। ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ ,ਸ.ਕਰਨੈਲ ਸਿੰਘ ਬੇਦੀ, ਸ. ਪ੍ਰਿਤਪਾਲਸਿੰਘ,ਸ..ਬਲਬੀਰ ਸਿੰਘ ਭਾਟੀਆ,, ਰਜਿੰਦਰ ਸਿੰਘ ਮੱਕੜ,ਜਗਮੋਹਨ ਸਿੰਘ, ਜਗਬੀਰ ਸਿੰਘ ਡੀ.ਜੀ.ਐਮ, ਨਰਿੰਦਰਪਾਲ ਸਿੰਘ ਲਵਲੀ ਸਵੀਟਸ, ਸਤਿੰਦਰਪਾਲ ਸਿੰਘ ਮਲਹੋਤਰਾ, ਇੰਦਰਪਾਲ ਸਿੰਘ ਕਵਾਲਟੀ ਸਟੋਰ ਵਾਲੇ, ਕਮਲਦੀਪ ਸਿੰਘ ਕਾਲੜਾ, ਹਰਕੀਰਤ ਸਿੰਘ ਬਾਵਾ ਮਸਾਲੇ ਵਾਲੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਚਰਨਜੀਤ ਸਿੰਘ, ਅਵਤਾਰ ਸਿੰਘ ਮਿੱਡਾ,,ਏ.ਪੀ ਸਿੰਘ ਅਰੋੜਾ,ਗੁਰਪ੍ਰੀਤ ਸਿੰਘ ਪ੍ਰਿੰਸ ,ਸੁਖਪ੍ਰੀਤ ਸਿੰਘ ਮਨੀ,ਬਾਦਸ਼ਾਦੀਪ ਸਿੰਘ,   ਸੁਰਿੰਦਰਪਾਲ ਸਿੰਘ ਸਚਦੇਵਾ, ਰਣਜੀਤ ਸਿੰਘ ਖਾਲਸਾ,, ਰਜਿੰਦਰ ਸਿੰਘ ਡੰਗ,,,ਕਰਨਦੀਪ ਸਿੰਘ ਸਿਮਰਨ ,ਬਲ ਫਤਹਿ ਸਿੰਘ, ਮਨਜੀਤ ਸਿੰਘ ਟੋਨੀ  ਵਿਸ਼ੇਸ਼ ਤੋਂਰ ਤੇ ਹਾਜਰ ਸਨ ।

Leave a Reply

Your email address will not be published. Required fields are marked *