DMT : ਲੁਧਿਆਣਾ : (12 ਅਪ੍ਰੈਲ 2023) : – ਉਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੱਛਮੀ) ਸ੍ਰੀਮਤੀ ਸਵਾਤੀ ਟਿਵਾਣਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਦਫ਼ਤਰ ਸਬ ਰਜਿਸਟਰਾਰ ਲੁਧਿਆਣਾ (ਪੱਛਮੀ/ਕੇਂਦਰੀ) ਦੀ ਕੰਟੀਨ ਦੇ ਠੇਕੇ ਦੀ ਖੁੱਲੀ ਬੋਲੀ ਮਈ, 2023 ਤੋਂ 31 ਮਾਰਚ, 2024 ਤੱਕ 25 ਅਪ੍ਰੈਲ, 2023 ਨੂੰ ਹੋਵੇਗੀ।
ਇਹ ਬੋਲੀ ਉਪ ਮੰਡਰ ਮੈਜਿਸਟ੍ਰੇਟ ਲੁਧਿਆਣਾ (ਪੱਛਮੀ) ਦੀ ਪ੍ਰਧਾਨਗੀ ਹੇਠ ਤਹਿਸੀਲਦਾਰ ਲੁਧਿਆਣਾ (ਪੱਛਮੀ) ਦੀ ਹਾਜ਼ਰੀ ਵਿੱਚ 25 ਅਪ੍ਰੈਲ ਨੂੰ ਸਵੇਰੇ 11-00 ਵਜੇ ਮਿੰਨੀ ਸਕੱਤਰੇਤ ਦਫ਼ਤਰ ਉੱਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੱਛਮੀ) ਵਿਖੇ ਹੋਵੇਗੀ।
ਉਨ੍ਹਾਂ ਕਿਹਾ ਕਿ ਚਾਹਵਾਨ ਵਿਅਕਤੀ ਆਪਣੀ ਸਕਿਊਰਟੀ ਰਕਮ ਮੁਬਲਿਗ 50 ਹਜ਼ਾਰ ਰੁਪਏ ਬੈਂਕ ਡਰਾਫ਼ਟ ਵਜੋਂ ਮਿਤੀ 25 ਅਪ੍ਰੈਲ, 2023 ਨੂੰ ਸਵੇਰੇ 10-30 ਵਜੇ ਤੱਕ ਹਰ ਹਾਲਤ ਵਿੱਚ ਉਨ੍ਹਾਂ ਦੇ ਦਫ਼ਤਰ ਨਾਜ਼ਰ ਸ੍ਰੀ ਸੁਖਦੀਪ ਸਿੰਘ ਪਾਸ ਜਮ੍ਹਾਂ ਕਰਵਾਈ ਜਾਵੇ। ਹੋਰ ਸ਼ਰਤਾਂ ਅਤੇ ਜਾਣਕਾਰੀ ਨਾਜ਼ਰ, ਦਫ਼ਤਰ ਉੱਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੱਛਮੀ) ਵਿਖੇ ਕੰਮ ਵਾਲੇ ਦਿਨਾਂ ਦੌਰਾਨ ਸੰਪਰਕ ਕਰਕੇ ਦੇਖੀਆਂ ਜਾ ਸਕਦੀਆਂ ਹਨ।