- ਕੁਲਵੰਤ ਸਿੰਘ ਸਿੱਧੂ ਦੀਆਂ ਸੁਹਿਰਦ ਸੇਵਾਵਾਂ ਸਮਾਜ ਲਈ ਚਾਨਣ ਮੁਨਾਰਾ-ਸਰਪੰਚ ਗੁਰਚਰਨ ਸਿੰਘ ਖੁਰਾਣਾ
DMT : ਲੁਧਿਆਣਾ : (07 ਫਰਵਰੀ 2023) : – ਆਪਣੀ ਉਸਾਰੂ ਸੋਚ ਨੂੰ ਮੁਨੱਖੀ ਸੇਵਾ ਕਾਰਜਾਂ ਵਿੱਚ ਲਗਾਉਣ ਵਾਲੇ ਵਿਅਕਤੀ ਕੌਮ ਤੇ ਸਮਾਜ ਦੇ ਲਈ ਇੱਕ ਚਾਨਣ ਮੁਨਾਰਾ ਹੁੰਦੇ ਹਨ।ਇਨ੍ਹਾਂ ਸ਼ਥਦਾਂ ਦਾ ਪ੍ਰਗਟਵਾ ਸ.ਗੁਰਚਰਨ ਸਿੰਘ ਖੁਰਾਣਾ ਸਰਪੰਚ ਨੇ ਅੱਜ ਆਪਣੇ ਗ੍ਰਹਿ ਵਿਖੇ
ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਨ ਮੌਕੇ ਇੱਕਤਰ ਹੋਈਆਂ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ।ਉਨ੍ਹਾਂ ਨੇ ਕਿਹਾ ਕਿ ਸੇਵਾ ਸੋਚ ਦੇ ਧਾਰਨੀ , ਸੂਝਵਾਨ ਤੇ ਕਾਬਿਲ ਵਿਅਕਤੀ ਦੇ ਰੂਪ ਵੱਜੋਂ ਆਪਣੇ ਹਲਕੇ ਦੇ ਵਿਕਾਸ ਨੂੰ ਲੋਚਦੇ ਵਿਧਾਇਕ ਸ.ਕੁਲਵੰਤ ਸਿੰਘ ਸਿੱਧੂ ਦੀਆਂ ਧੁੰਮਾਂ ਕੇਵਲ ਪੰਜਾਬ ਵਿੱਚ ਹੀ ਨਹੀਂ ਬਲਕਿ ਸਮੁੱਚੇ ਭਾਰਤ ਵਿੱਚ ਪਈਆਂ ਹੋਈਆਂ ਹਨ,ਕਿਉ ਕਿ ਉਨ੍ਹਾਂ ਵੱਲੋ ਆਪਣੇ ਹਲਕੇ ਦੀਆਂ ਸੰਗਤਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਆਰੰਭ ਕੀਤੀ ਗਈ ਦਫਤਰੀ ਮੋਬਾਈਲ ਵੈਨ ਸੇਵਾ ਆਪਣੇ ਆਪ ਵਿੱਚ ਇੱਕ ਮਿਸਾਲੀ ਕਾਰਜ ਹੈ। ਜਿਸ ਨਾਲ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਆਵੇਗੀ। ਉਨ੍ਹਾਂ ਨੇ ਕਿਹਾ ਕਿ
ਸੇਵਾ ਦੇ ਸਕੰਲਪ ਨਾਲ ਜੋੜੇ ਸ.ਕੁਲਵੰਤ ਸਿੰਘ ਸਿੱਧੂ ਵੱਲੋਂ ਕੀਤੇ ਜਾ ਰਹੇ ਵੱਡਮੁੱਲੇ ਸੇਵਾ ਕਾਰਜ ਆਪਣੇ ਆਪ ਵਿੱਚ ਇੱਕ ਮਿਸਾਲੀ ਕਾਰਜ ਹਨ। ਇਸ ਦੌਰਾਨ ਵਿਧਾਇਕ ਸ.ਕੁਲਵੰਤ ਸਿੰਘ ਸਿੱਧੂ ਨੇ ਪ੍ਰਮੁੱਖ ਸਖਸ਼ੀਅਤਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ *ਜੋ* ਸਨਮਾਨ ਅੱਜ ਦਾਸ ਨੂੰ ਆਪ ਜੀ ਵੱਲੋਂ ਬਖਸ਼ਿਆ ਗਿਆ ਹੈ।ਉਹ ਮੇਰੇ ਲਈ ਪਿਆਰ ਭਰੀ ਵੱਡੀ ਆਸੀਸ ਹੈ।ਜਿਸ ਤੋ ਸੇਧ ਲੈ ਕੇ ਮੈ ਸੇਵਾ ਦੇ ਸਕੰਲਪ ਨੂੰ ਸਮਾਜ ਦੇ ਲੋਕਾਂ ਤੱਕ ਪਹੁੰਚਣ ਦਾ ਉਪਰਾਲਾ ਹੋਰ ਚੰਗੇ ਢੰਗ ਨਾਲ ਕਰਾਂਗਾ ।ਇਸ ਤੋਂ ਪਹਿਲਾਂ ਆਯੋਜਿਤ ਕੀਤੇ ਗਏ ਸਨਮਾਨ ਸਮਾਗਮ ਅੰਦਰ ਸਰਪੰਚ ਗੁਰਚਰਨ ਸਿੰਘ ਖੁਰਾਣਾ, ਸ.ਭੁਪਿੰਦਰ ਸਿੰਘ ਮਨੀ ਜਿਊਲਰਜ਼,ਜਸਵਿੰਦਰ ਸਿੰਘ ਲਾਲੀ ਨੇ ਸਾਂਝੇ ਤੌਰ ਤੇ ਵਿਧਾਇਕ ਸ.ਕੁਲਵੰਤ ਸਿੰਘ ਸਿੱਧੂ ਵੱਲੋ ਸਮਾਜਿਕ ਕਾਰਜਾਂ ਦੇ ਪ੍ਰਤੀ ਕੀਤੀਆਂ ਜਾ ਰਹੀਆਂ ਵੱਡਮੁਲੀਆ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਸਿਰਪਾਉ ਤੇ ਭੇਟ ਕਰਕੇ ਸਨਮਾਨਿਤ ਕੀਤਾ ।ਇਸ ਸਮੇਂ ਉਨਾਂ ਦੇ ਨਾਲ ਗੁਰਦੀਪ ਸਿੰਘ ਖੁਰਾਣਾ, ਤਰਲੋਚਨ ਸਿੰਘ ਖੁਰਾਣਾ, ਤਰਨਜੀਤ ਸਿੰਘ ਖੁਰਾਣਾ ਇਕਬਾਲ ਸਿੰਘ ਖੁਰਾਣਾ, ਪਰਮਜੀਤ ਸਿੰਘ,ਜਸਪ੍ਰੀਤ ਸਿੰਘ ਮੱਕੜ, ਬਿੱਟੂ ਖੁਰਾਣਾ, ਗੁਰਪ੍ਰੀਤ ਸਿੰਘ ਪ੍ਰਿੰਸ ,ਰਵਿੰਦਰਜੀਤ ਸਿੰਘ, ਇੰਦਰਪ੍ਰੀਤ ਸਿੰਘ, ਨਵੀਨ ਕੁਮਾਰ ਤੇ ਭਾਟੀਆ ਜੀ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ।