DMT : ਮੁੱਲਾਂਪੁਰ ਦਾਖਾ : (17 ਅਪ੍ਰੈਲ 2023) : – ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਫਾਊਂਡੇਸ਼ਨ ਦੇ ਪੰਜਾਬ ਪ੍ਰਧਾਨ ਕਰਨੈਲ ਸਿੰਘ ਗਿੱਲ, ਫਾਊਂਡੇਸ਼ਨ ਦੇ ਹਰਿਆਣਾ ਪ੍ਰਧਾਨ ਉਮਰਾਓ ਸਿੰਘ ਛੀਨਾ ਨੇ ਜਾਰੀ ਇੱਕ ਬਿਆਨ ਰਾਹੀਂ ਕਿਹਾ ਕਿ ਸਰਹਿੰਦ ਫ਼ਤਿਹ ਦਿਵਸ ਦੇ ਇਤਿਹਾਸਿਕ ਅਤੇ ਗੌਰਵਮਈ ਦਿਹਾੜੇ ‘ਤੇ 14 ਮਈ ਨੂੰ ਫ਼ਤਿਹ ਮਾਰਚ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਤੋਂ ਅਰੰਭ ਹੋਵੇਗਾ ਅਤੇ ਦੁਪਹਿਰ ਚੱਪੜਚਿੜੀ ਦੇ ਇਤਿਹਾਸਿਕ ਮੈਦਾਨ ‘ਚ ਪਹੁੰਚੇਗਾ ਅਤੇ ਬਾਅਦ ਦੁਪਹਿਰ 4 ਵਜੇ ਸਰਹਿੰਦ (ਫ਼ਤਿਹਗੜ੍ਹ ਸਾਹਿਬ) ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਵਿਸ਼ਾਲ ਬੁੱਤ ‘ਤੇ ਝੰਡਾ ਲਹਿਰਾ ਕੇ ਜੋਤੀ ਸਰੂਪ ਗੁਰਦੁਆਰਾ ਸਾਹਿਬ ਅਰਦਾਸ ਤੋਂ ਬਾਅਦ ਸਮਾਪਤੀ ਹੋਵੇਗੀ। ਉਹਨਾਂ ਦੱਸਿਆ ਕਿ ਬਾਬਾ ਬੰਦਾ ਜੀ ਨੇ 12 ਮਈ 1710 ਨੂੰ ਚੱਪੜਚਿੜੀ ਦੇ ਮੈਦਾਨ ਵਿਚ ਜਿੱਤ ਪ੍ਰਾਪਤ ਕਰਕੇ 14 ਮਈ ਨੂੰ ਸਰਹਿੰਦ ‘ਤੇ ਫ਼ਤਿਹ ਦਾ ਝੰਡਾ ਲਹਿਰਾਇਆ ਸੀ।