DMT : ਲੁਧਿਆਣਾ : (19 ਅਪ੍ਰੈਲ 2023) : – ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵਿੰਮੈਨ ਲੁਧਿਆਣਾ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖ- ਵੱਖ ਜਮਾਤਾਂ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚੋਂ ਪੂਜੀਸ਼ਨ ਪ੍ਰਾਪਤ ਕਰਨ ਵਾਲੇ 8 ਵਿਦਿਆਰਥੀਆ ਨੂੰ ਸਨਮਾਨਿਤ ਕੀਤਾ ਗਿਆ।ਕਾਲਜ ਵਿੱਚੋਂ ਪਹਿਲੀਆਂ ਤਿੰਨ ਪੂਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਟਰਾਫੀਆਂ ਅਤੇ ਸਰਟੀਫਿਕੇਟ ਪ੍ਰਦਾਨ ਕਰਕੇ ਸਨਮਾਨਿਤ ਕੀਤਾ।ਕਾਲਜ ਦੀ ਛ.ਸ਼.ਅ. ਦੀ ਟੀਮ ਨੂੰ ਵੀ ਸਰਟੀਫਿਕੇਟ ਦਿੱਤੇ ਗਏ।ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਵਿਦਿਆਰਥੀਆਂ ਨੁੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਵੀ ਲਗਨ ਤੇ ਮਿਹਨਤ ਨਾਲ ਟੀਚਿਆਂ ਨੁੰ ਪ੍ਰਾਪਤ ਕਰਨ ਲਈ ਪ੍ਰੇਰਨਾ ਦਿੱਤੀ।
ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ ਸਕੱਤਰ ਸ. ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ।