DMT : ਲੁਧਿਆਣਾ : (23 ਮਾਰਚ 2023) : – ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਥਾਪਰ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਲੋਕ ਇਨਸਾਫ਼ ਪਾਰਟੀ ਦੇ ਦਫਤਰ ਵਿੱਚ ਪਾਰਟੀ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਸਾਥੀਆਂ ਵਲੋ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਦੇਸ਼ ਦੇ ਸਭ ਤੋਂ ਵੱਡੇ ਕ੍ਰਾਂਤੀਕਾਰੀ ਤੇ ਅੰਗ੍ਰੇਜ਼ੀ ਹਕੂਮਤ ਦੀਆਂ ਜੜ੍ਹਾਂ ਨੂੰ ਆਪਣੇ ਹੌਂਸਲੇ ਨਾਲ ਹਿਲਾ ਦੇਣ ਵਾਲੇ ਭਗਤ ਸਿੰਘ,ਰਾਜਗੁਰੂ ,ਸੁਖਦੇਵ ਥਾਪਰ ਨੇ
ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦਿੱਤੀ।ਉਹਨਾਂ ਅੱਗੇ ਕਿਹਾ ਕਿ ਉਹ ਸਮਾਜਵਾਦੀ ਇਨਕਲਾਬੀ ਹੋਣ ਦੇ ਨਾਲ-ਨਾਲ ਮਹਾਨ ਚਿੰਤਕ ਵੀ ਸੀ ਜਿਸ ਨੇ ਆਪਣੀਆਂ ਇਨਕਲਾਬੀ ਲਿਖਤਾਂ ਰਾਹੀਂ ਹਿੰਦੋਸਤਾਨੀਆਂ ਨੂੰ ਆਜ਼ਾਦੀ, ਬਰਾਬਰੀ ਅਤੇ ਸਮਾਜਿਕ ਨਿਆਂ ਪ੍ਰਾਪਤ ਕਰਨ ਲਈ ਜ਼ਾਲਮ ਬਰਤਾਨਵੀ ਹਕੂਮਤ ਵਿਰੁੱਧ ਲਾਮਬੰਦ ਕੀਤਾ। ਬੈਂਸ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਹਮੇਸ਼ਾ ਕਹਿੰਦੇ ਸਨ ਕਿ ਗੋਰੇ ਅੰਗਰੇਜਾਂ ਤੋਂ ਤਾਂ ਆਜ਼ਾਦੀ ਮਿਲ ਜਾਣੀ ਹੈ।ਪਰ ਕੁਰੱਪਸ਼ਨ ਤੋਂ ਆਜ਼ਾਦੀ ਪ੍ਰਾਪਤ ਕਰਨ ਲਈ ਇਕ ਵਾਰ ਫੇਰ ਤੁਹਾਨੂੰ ਜੰਗ ਲੜਨੀ ਪੈਣੀ ਹੈ।ਅੱਜ ਕੁਰਪੱਸ਼ਨ ਬਹੁਤ ਵੱਧ ਗਈ ਹੈ ਹਰ ਮਹਿਕਮੇ ਵਿਚ ਕੁਰੱਪਸ਼ਨ ਦਾ ਬੋਲਬਾਲਾ ਹੈ। ਅੱਜ ਕੁਰੱਪਸ਼ਨ ਤੋਂ ਛੁਟਕਾਰਾ ਪਾਉਣ ਲਈ ਸਾਨੂੰ ਸ਼ਹੀਦ ਭਗਤ ਸਿੰਘ ਦੇ ਦਿਤੇ ਉਪਦੇਸ਼ਾ ਤੇ ਪਹਿਰਾ ਦੇਣ ਦੀ ਲੋੜ ਹੈ।
ਉਹਨਾਂ ਅੱਗੇ ਕਿਹਾ ਕਿ ਤਿੰਨ ਬਹਾਦਰ ਸ਼ਹੀਦਾਂ ਦੀ ਇਹੀ ਮਹਾਨ ਕੁਰਬਾਨੀ ਪੀੜ੍ਹੀਆਂ ਨੂੰ ਪ੍ਰੇਰਨਾ ਦਿੰਦੀ ਰਹੇਗੀ।
ਸਾਰਿਆਂ ਵੱਲੋਂ ਸ਼ਹੀਦੋ ਤੁਹਾਡੀ ਸੋਚ ਤੇ, ਪਹਿਰਾ ਦੇਵਾਂਗੇ ਠੋਕ ਕੇ” ਅਤੇ ”ਭਾਰਤ ਮਾਤਾ ਦੀ ਜੈ” ਦੇ ਜੈਕਾਰੇ ਲਗਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਤੇ ਕੌਂਸਲਰ ਅਰਜਨ ਸਿੰਘ ਚੀਮਾ, ਬਲਦੇਵ ਪ੍ਰਧਾਨ, ਰਣਧੀਰ ਸਿੰਘ ਸੀਬੀਆ, ਗੁਰਪ੍ਰੀਤ ਸਿੰਘ ਖੁਰਾਣਾ, ਰਾਜੇਸ਼ ਖੋਖਰ ਜੁਝਾਰ ਸਿੰਘ ਆਦਿ ਹਾਜ਼ਰ ਸਨ।