ਸ਼ੌਰਿਆ ਚੱਕਰ ਬਲਵਿੰਦਰ ਸਿੰਘ ਦੇ ਕਤਲ ਮਾਮਲੇ ਦੀ SIT ਕਰੇਗੀ ਜਾਂਚ

New Delhi Punjabi

DMT : New Delhi : (17 ਅਕਤੂਬਰ 2020): – ਸ਼ੁੱਕਰਵਾਰ ਨੂੰ ਸ਼ੌਰਿਆ ਚੱਕਰ ਵਿਜੇਤਾ ਬਲਵਿੰਦਰ ਸਿੰਘ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਤਰਨ ਤਾਰਨ ਜ਼ਿਲ੍ਹੇ ਦੇ ਭਿੱਖੀਵਿੰਡ ਇਲਾਕੇ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।

ਪੁਲਿਸ ਮੁਤਾਬਕ ਦੋ ਹਮਲਾਵਰ ਮੋਟਰ ਸਾਈਕਲ ‘ਤੇ ਸਵਾਰ ਹੋ ਕੇ ਆਏ ਸਨ ਤੇ ਘਰ ਦੇ ਨੇੜੇ ਦਫ਼ਤਰ ਵਿੱਚ ਬੈਠੇ ਬਲਵਿੰਦਰ ਸਿੰਘ ਨੂੰ ਉਨ੍ਹਾਂ ਨੇ ਆਪਣਾ ਨਿਸ਼ਾਨਾ ਬਣਾਇਆ।

ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਐੱਸਆਈਟੀ ਬਣਾਈ ਹੈ ਜੋ ਹੁਣ ਇਸ ਮਾਮਲੇ ਦੀ ਜਾਂਚ ਕਰੇਗੀ। ਐੱਸਐੱਸਪੀ ਧਰੁਮਨ ਨਿੰਬਲੇ ਨੇ ਦੱਸਿਆ ਕਿ ਪੁਲਿਸ ਸੀਸੀਟੀਵੀ ਕੈਮਰਿਆਂ ਸਮੇਤ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ ਤੇ ਛੇਤੀ ਹੀ ਦੋਸ਼ੀਆ ਨੂੰ ਕਾਬੂ ਕਰ ਲਿਆ ਜਾਵੇਗਾ।

ਬਲਵਿੰਦਰ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨੂੰ 90ਵਿਆਂ ਦੀ ਸ਼ੁਰੂਆਤ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਕਰਨ ਲਈ ਜਾਣਿਆ ਜਾਂਦਾ ਹੈ। ਭਾਰਤ ਸਰਕਾਰ ਦੀ ਵੈਬਸਾਈਟ ਅਨੁਸਾਰ ਅੱਤਵਾਦੀਆਂ ਦਾ ਵਿਰੋਧ ਕਰਨ ਲਈ 1990 ਤੋਂ ਲੈ ਕੇ 1993 ਤੱਕ ਬਲਵਿੰਦਰ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਉੱਤੇ 16 ਹਮਲੇ ਹੋਏ ਸਨ।

30 ਸਿਤੰਬਰ 1990 ਵਿੱਚ ਹੋਏ ਇੱਕ ਹਮਲੇ ਵਿੱਚ ਤਾਂ 200 ਦੇ ਕਰੀਬ ਅੱਤਵਾਦੀਆਂ ਨੇ ਬਲਵਿੰਦਰ ਸਿੰਘ ਦੇ ਘਰ ਨੂੰ ਘੇਰ ਲਿਆ ਸੀ ਤੇ 5 ਘੰਟਿਆਂ ਦੀ ਮੁਠਭੇੜ ਮਗਰੋਂ ਅੱਤਵਾਦੀਆਂ ਨੂੰ ਪਿੱਛੇ ਹਟਣਾ ਪਿਆ ਸੀ।

ਇਸ ਘਟਨਾ ਨੂੰ ਮੁੱਖ ਰਖਦਿਆਂ ਸਾਲ 1993 ਵਿੱਚ ਉਨ੍ਹਾਂ ਨੂੰ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਸੀ।

ਖ਼ਬਰ ਏਜੰਸੀ ਪੀਟੀਆਈ ਅਨੁਸਾਰ ਉਨ੍ਹਾਂ ਦੇ ਸੁਰੱਖਿਆ ਕਵਰ ਨੂੰ ਇੱਕ ਸਾਲ ਪਹਿਲਾਂ ਤਰਨ ਤਾਰਨ ਪੁਲਿਸ ਦੀ ਸਿਫਾਰਿਸ਼ ਉੱਤੇ ਹਟਾ ਲਿਆ ਸੀ।

ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਈ ਵਾਰ ਸੁਰੱਖਿਆ ਮੁੜ ਬਹਾਲ ਕਰਨ ਲਈ ਪ੍ਰਸ਼ਾਸਨ ਨੂੰ ਚਿੱਠੀ ਲਿਖੀ ਪਰ ਉਹ ਸਹੀ ਤਰੀਕੇ ਨਾਲ ਕਦੇ ਬਹਾਲ ਨਹੀਂ ਹੋ ਸਕੀ।

Share:

Leave a Reply

Your email address will not be published. Required fields are marked *