- ਹਲਕਾ ਇੰਚਾਰਜ ਨੇ ਧਰਨੇ ਨੂੰ ਕਾਮਯਾਬ ਕਰਨ ਲਈ ਪਾਰਟੀ ਵਰਕਰਾਂ ਦਾ ਕੀਤਾ ਧੰਨਵਾਦ
DMT : ਫਤਿਹਗੜ੍ਹ ਸਾਹਿਬ : (18 ਮਾਰਚ 2023) : – ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਵਲੋਂ ਪੰਜਾਬ ਬਚਾਓ ਪ੍ਰੋਗਰਾਮ ਤਹਿਤ ਆਮ ਆਦਮੀ ਪਾਰਟੀ ਸਰਕਾਰ ਦੀ ਇਕ ਸਾਲ ਦੀ ਮਾਰੂ ਕਾਰਗੁਜ਼ਾਰੀ ਨੂੰ ਲੋਕਾਂ ਦੀ ਕਚਹਿਰੀ ‘ਚ ਰੱਖਣ ਅਤੇ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕੀਤੇ ਜਾਣ ਦੇ ਰੋਸ ਵਜੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਦਿੱਤੇ ਗਏ ਰੋਸ ਧਰਨੇ ਵਿੱਚ ਕੀਤੀ ਗਈ ਹਲਕਾ ਵਾਸੀਆਂ ਵੱਲੋਂ ਵਿਸ਼ਾਲ ਸਮੂਲੀਅਤ ਬਦਲੇ ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ ਨੇ ਸਮੁੱਚੇ ਹਲਕਾ ਨਿਵਾਸੀਆਂ ਦਾ ਧੰਨਵਾਦ ਕੀਤਾ ਹੈ ।
ਜਥੇਦਾਰ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇੱਕ ਸਾਲ ਦੀ ਹੁਣ ਤੱਕ ਦੀ ਕਾਰਗੁਜ਼ਰੀ ਬਿਲਕੁਲ ਉਮੀਦਾਂ ਤੋਂ ਉਲਟ ਰਹੀ ਹੈ ਕਿਉਂਕਿ ਇਸ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਜੋ ਜਨਤਾ ਨਾਲ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਅਜੇ ਤੱਕ ਪੂਰਾ ਨਾ ਕੀਤੇ ਜਾਣ ਕਾਰਨ ਜਨਤਾ ਵਿਚ ਰੋਸ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹੈ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਪੰਜਾਬ ਦੇ ਹਿੱਤਾਂ ਲਈ ਸੜਕਾਂ ਤੇ ਉਤਰਨ ਲਈ ਮਜ਼ਬੂਰ ਹੋਣਾ ਪਿਆ ਹੈ। ਜਥੇਦਾਰ ਚੀਮਾ ਨੇ ਕਿਹਾ ਕਿ ਇਹ ਕੇਵਲ ਸ਼੍ਰੋਮਣੀ ਅਕਾਲੀ ਦਲ ਹੀ ਹੈ ਜਿਸਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰੀ ਕੀਤੀ ਹੈ ਅਤੇ ਭਵਿੱਖ ਵਿੱਚ ਹਮੇਸ਼ਾਂ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਗ ਹਮੇਸ਼ਾਂ ਸਰਕਾਰ ਖਿਲਾਫ਼ ਵਿਢੀ ਜੰਗ ਵਿੱਚ ਮੋਹਰੀ ਹੋ ਕੇ ਸੇਵਾਵਾਂ ਅਦਾ ਕਰਦੇ ਰਹੇ ਹਨ । ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਬਦਲਾਅ ਵਜੋਂ ਆਮ ਆਦਮੀ ਪਾਰਟੀ ਨੂੰ ਵੱਡੇ ਬਹੁਮਤ ਨਾਲ ਪੰਜਾਬ ਦੀ ਸੱਤਾ ਸੌਂਪੀ ਸੀ, ਪਰ ਇਕ ਸਾਲ ‘ਚ ਨਾ ਤਾਂ ‘ਆਪ’ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਸਕੀ ਹੈ ਤੇ ਨਾ ਹੀ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਕਾਇਮ ਰੱਖ ਸਕੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸੰਸਦ ਮੈਂਬਰ ਬੀਬੀ ਸਤਵਿੰਦਰ ਕੌਰ ਧਾਲੀਵਾਲ, ਸ਼ਰਨਜੀਤ ਸਿੰਘ ਚਨਾਰਥਲ, ਸਾਬਕਾ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਮਨਮੋਹਨ ਸਿੰਘ ਮਕਾਰੋਪੁਰ, ਹਰਵਿੰਦਰ ਸਿੰਘ ਬੱਬਲ, ਗੁਰਮੀਤ ਸਿੰਘ ਸੋਨੂੰ ਚੀਮਾ, ਦਿਲਬਾਗ ਸਿੰਘ ਬਾਘਾ, ਜਤਿੰਦਰ ਸਿੰਘ ਬੱਬੂ ਭੈਣੀ, ਮਹਿੰਦਰ ਸਿੰਘ ਬਾਗੜੀਆਂ, ਰਾਜਵਿੰਦਰ ਸਿੰਘ ਖਰੇ, ਰਿੰਪੀ ਗਰੇਵਾਲ਼, ਗੁਰੀ ਨਲੀਨਾ, ਨਰਿੰਦਰ ਸਿੰਘ ਰਸੀਦਪੁਰਾ, ਸਾਬਕਾ ਮੈਨੇਜਰ ਅਮਰਜੀਤ ਸਿੰਘ, ਸੁਰਿੰਦਰ ਸਿੰਘ ਸੁਹਾਗਹੇੜੀ, ਰਣਜੀਤ ਸਿੰਘ ਰਵੀ ਚੀਮਾ, ਬਲਦੇਵ ਸਿੰਘ ਖਲੀਫੇਵਾਲ, ਗੁਰਦੀਪ ਸਿੰਘ ਨੌਲੱਖਾ, ਜਤਿੰਦਰ ਸਿੰਘ ਕਾਹਲੋਂ, ਬਰਿੰਦਰ ਸਿੰਘ ਬੱਬਲ, ਦਰਸ਼ਨ ਸਿੰਘ ਚਨਾਰਥਲ, ਜੈ ਰਾਮ ਸਿੰਘ ਰੁੜਕੀ, ਮਾਸਟਰ ਚਰਨਜੀਤ ਸਿੰਘ, ਕੁਲਦੀਪ ਸਿੰਘ ਪੋਲਾ, ਸਿਕੰਦਰ ਸਿੰਘ ਮੰਡੋਫਲ, ਜੈਲਦਾਰ ਸੁਖਵਿੰਦਰ ਸਿੰਘ, ਪ੍ਰਭਜੋਤ ਸਿੰਘ ਧਾਲੀਵਾਲ, ਗੁਰਮੀਤ ਸਿੰਘ ਚੀਮਾ, ਜਸਵੰਤ ਸਿੰਘ ਮੰਡੋਫਲ, ਕਸ਼ਮੀਰਾ ਸਿੰਘ ਬਿਲਾਸਪੁਰ, ਸਵਰਨ ਸਿੰਘ ਗੂਪਾਲੋ, ਮਾਸਟਰ ਅਜੀਤ ਸਿੰਘ ਸਮੇਤ ਹੋਰ ਅਕਾਲੀ ਦਲ ਦੇ ਆਗੂ ਸਾਹਿਬਾਨ ਵੀ ਹਾਜ਼ਰ ਸਨ।