ਸਿਹਤ ਵਿਭਾਗ ਵਲੋਂ ਨਿੱਜੀ ਹਸਪਤਾਲਾਂ ਨਾਲ ਮੀਟਿੰਗ, ਡੇਂਗੂ ਦੇ ਵੱਧ ਰਹੇ ਮਾਮਲਿਆਂ ‘ਤੇ ਕੀਤੀ ਵਿਚਾਰ ਚਰਚਾ

Ludhiana Punjabi

DMT : ਲੁਧਿਆਣਾ : (24 ਅਗਸਤ 2023) : – ਪੰਜਾਬ ਸਰਕਾਰ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਜ਼ਿਲ੍ਹੇ ਭਰ ਵਿੱਚ ਮਲੇਰੀਆ, ਡੇਗੂ ਅਤੇ ਚਿਕਨਗੁਨੀਆ ਦੀ ਰੋਕਥਾਮ ਸਬੰਧੀ ਗਤੀਵਿਧੀਆਂ ਕੀਤੀਆਂ ਜਾ ਰਹੀਆ ਹਨ ਜਿਸਦੇ ਤਹਿਤ ਅੱਜ ਸਿਵਲ ਸਰਜਨ ਡਾ ਹਿਤਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ, ਲੈਬਾਰਟਰੀਆਂ ਦੇ ਡਾਕਟਰਾਂ ਅਤੇ ਨੋਡਲ ਅਧਿਕਾਰੀਆਂ ਦੀ ਮੀਟਿੰਗ ਹੋਈ।

ਮੀਟਿੰਗ ਦੌਰਾਨ ਸਿਵਲ ਸਰਜਨ ਡਾ ਹਿਤਿੰਦਰ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮਲੇਰੀਆ, ਡੇਗੂ ਅਤੇ ਚਿਕਨਗੁਣੀਆ  ਦੇ  ਵੱਧ ਰਹੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਬੀਮਾਰੀਆਂ ਤੋ ਬਚਾਅ ਸਬੰਧੀ ਜ਼ਿਲ੍ਹੇ ਭਰ ਵਿਚ ਜਾਗਰੂਕ ਕਰ ਰਹੀਆ ਹਨ, ਇਨ੍ਹਾਂ ਬਿਮਾਰੀਆ ਤੋਂ ਬਚਾਅ ਸਬੰਧੀ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਪ੍ਰਚਾਰ ਸਮਗਰੀ ਸਥਾਪਤ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਨ੍ਹਾਂ ਬੀਮਾਰੀਆਂ ਤੋ ਬਚਾਇਆ ਜਾ ਸਕੇ। ਉਨਾਂ ਕਿਹਾ ਕਿ ਜੇਕਰ ਡੇਂਗੂ, ਮੇਲਰੀਆ ਦੇ ਮਾਮਲੇ ਪ੍ਰਾਈਵੇਟ ਹਸਪਤਾਲਾਂ ਵਿਚ ਆਉਦੇ ਹਨ ਤਾਂ ਤੁਰੰਤ ਉਸ ਦੀ ਜਾਣਕਾਰੀ ਸਿਹਤ ਵਿਭਾਗ ਨੂੰ ਦਿੱਤੀ ਜਾਵੇ।

ਉਨਾਂ ਅੱਗੇ ਦੱਸਿਆ ਕਿ ਸਿਹਤ ਮੰਤਰੀ ਡਾ ਬਲਬੀਰ ਸਿੰਘ ਵਲੋ ਪੰਜਾਬ ਭਰ ਵਿੱਚ ਡੇਗੂ ਵਿਰੋਧੀ ਮੁਹਿੰਮ ਦੀ ਸੁਰੂਆਤ ਕੀਤੀ ਗਈ, ਜਿਸ ਦਾ ਨਵਾਂ ਨਾਅਰਾ ‘ਹਰ ਸੁੱਕਰਵਾਰ, ਡੇਂਗੂ ਤੇ ਵਾਰ’ ਹੇਠ ਹਰ ਸੁੱਕਰਵਾਰ ਨੂੰ  ਹਸਪਤਾਲਾਂ ਦੀ ਸਫਾਈ ਦੌਰਾਨ ਕੂਲਰਾਂ ਗਮਲਿਆਂ , ਫਰਿੱਜਾਂ ਦੀਆਂ ਟਰੇਆਂ ਅਤੇ ਜਿੱਥੇ ਵੀ ਪਾਣੀ ਖੜਾ ਨਜ਼ਰ ਆਵੇ ਉਸਨੂੰ ਸਾਫ ਕੀਤਾ ਜਾਵੇ ਤਾਂ ਕਿ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ।

ਮੀਟਿੰਗ ਦੌਰਾਨ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਮੇਸ਼ ਨੇ ਆਏ ਡਾਕਟਰਾਂ ਅਤੇ ਨੋਡਲ ਅਫਸਰਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਇਨ੍ਹਾਂ ਬਿਮਾਰੀਆਂ ‘ਤੇ ਕਾਬੂ ਪਾਇਆ ਜਾ ਸਕੇ। ਇਸ ਮੌਕੇ ਸਹਾਇਕ ਮਲੇਰੀਆ ਅਫਸਰ ਦਲਬੀਰ ਸਿੰਘ, ਹੈਲਥ ਸੁਪਰਵਾਇਜਰ ਪ੍ਰੇਮ ਸਿੰਘ, ਜਸਬੀਰ ਸਿੰਘ ਤੋ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *