ਸਿੱਖਿਆ ਦੇ ਖੇਤਰ ‘ਚ ਲਾਮਿਸਾਲ ਸੁਧਾਰ ਮੁੱਖ ਮੰਤਰੀ ਦੀ ਅਗਾਂਹਵਧੂ ਸੋਚ ਦਾ ਨਤੀਜਾ ਪੂਰੇ ਦੇਸ਼ ਦੇ ਸਾਹਮਣੇ-ਕੇ.ਕੇ. ਸ਼ਰਮਾ

Patiala Punjabi
  • ਸਕੂਲ ਸਿੱਖਿਆ ਦਰਜਾਬੰਦੀ ‘ਚ ਪੰਜਾਬ ਦੇ ਭਾਰਤ ‘ਚੋਂ ਪਹਿਲੇ ਸਥਾਨ ‘ਤੇ ਆਉਣ ਲਈ ਮੁੱਖ ਮੰਤਰੀ ਵੱਲੋਂ ਅਧਿਆਪਕਾਂ ਨਾਲ ਵਿਚਾਰ-ਵਟਾਂਦਰੇ ਦਾ ਵਰਚੂਅਲ ਸਮਾਰੋਹ
  • ਸਿੱਖਿਆ ਤੇ ਸਿਹਤ ਸੁਧਾਰ ਮੁੱਖ ਮੰਤਰੀ ਦੀਆਂ ਮੁੱਢਲੀਆਂ ਤਰਜੀਹਾਂ ‘ਚ ਸ਼ਾਮਲ-ਬੀਬੀ ਰੰਧਾਵਾ ਤੇ ਕੇ.ਕੇ. ਮਲਹੋਤਰਾ

DMT : ਪਟਿਆਲਾ : (10 ਜੂਨ 2021): – ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਸਕੂਲ ਸਿੱਖਿਆ ਦੇ ਖੇਤਰ ‘ਚ ਕੀਤੇ ਗਏ ਲਾਮਿਸਾਲ ਸੁਧਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਾਂਹਵਧੂ ਸੋਚ ਦਾ ਨਤੀਜਾ ਹੈ, ਜਿਸ ਦਾ ਨਤੀਜਾ ਅੱਜ ਪੂਰੇ ਦੇਸ਼ ਦੇ ਸਾਹਮਣੇ ਹੈ। ਇਹ ਪ੍ਰਗਟਾਵਾ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੇ ਕੀਤਾ।
ਉਹ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਅਧਿਆਪਕਾਂ ਨਾਲ ਵਰਚੂਅਲ ਵਿਚਾਰ-ਵਟਾਂਦਰਾ ਕੀਤੇ ਜਾਣ ਦੌਰਾਨ ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਰੋਹ ‘ਚ ਸ਼ਿਰਕਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ ਅਤੇ ਜ਼ਿਲ੍ਹਾ ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ ਵੀ ਮੌਜੂਦ ਸਨ।
ਸ੍ਰੀ ਕੇ.ਕੇ. ਸ਼ਰਮਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤੀ ਗਈ ਦਰਜਾਬੰਦੀ ‘ਚ ਪੰਜਾਬ ਨੂੰ ਸਕੂਲ ਸਿੱਖਿਆ ਦੇ ਖੇਤਰ ‘ਚ ਭਾਰਤ ਵਿੱਚੋਂ ਪਹਿਲੇ ਸਥਾਨ ‘ਤੇ ਆਉਣਾ ਪੰਜਾਬ, ਪੰਜਾਬੀਆਂ ਤੇ ਸਿੱਖਿਆ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਬਣਨ ਮਗਰੋਂ ਪਹਿਲੀ ਕੈਬਨਿਟ ਮੀਟਿੰਗ ‘ਚ ਹੀ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਠੋਸ ਫੈਸਲੇ ਕੀਤੇ। ਸ੍ਰੀ ਸ਼ਰਮਾ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਨੇ ਸੂਬੇ ਦੇ ਬੱਚਿਆਂ ਨੂੰ ਆਪਣੀ ਮਾਤ ਭਾਸ਼ਾ ਪੰਜਾਬੀ ਦੇ ਨਾਲ-ਨਾਲ ਅਰਬੀ, ਚੀਨੀ, ਫਰੈਂਚ ਤੇ ਹੋਰ ਭਾਸ਼ਾਵਾਂ ਸਿਖਾਉਣ ਸਮੇਤ ਖੇਡਾਂ ਦੇ ਖੇਤਰ ‘ਚ ਵੀ ਮੋਹਰੀ ਬਣਾਉਣ ਦਾ ਬੀੜਾ ਉਠਾਇਆ ਹੈ।
ਇਸ ਦੌਰਾਨ ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ ਅਤੇ ਜ਼ਿਲ੍ਹਾ ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੂਰਅੰਦੇਸ਼ੀ ਸੋਚ ਸਦਕਾ ਸਿੱਖਿਆ ਮਹਿਕਮੇ ਨੇ ਪ੍ਰੀ-ਪ੍ਰਾਇਮਰੀ ਸਿੱਖਿਆ ‘ਤੇ ਧਿਆਨ ਕੇਂਦਰਤ ਕੀਤਾ ਜੋ ਕਿ ਅੱਜ ਦੀ ਪ੍ਰਾਪਤੀ ਦਾ ਨੀਂਹ ਪੱਥਰ ਸੀ। ਇਸ ਤੋਂ ਇਲਾਵਾ ਅਧਿਆਪਕਾਂ ਦੀ ਅਣਥੱਕ ਮਿਹਨਤ, ਸਰਕਾਰ ਵੱਲੋਂ ਸਮਾਜ ਸੇਵੀਆਂ, ਅਧਿਆਪਕਾਂ ਤੇ ਸਨਅਤਕਾਰਾਂ ਨਾਲ ਮਿਲਕੇ ਖੜ੍ਹੇ ਕੀਤੇ ਬੁਨਿਆਦੀ ਢਾਂਚੇ ਨੇ ਪੰਜਾਬ ਨੂੰ ਸਾਡੇ ਬੱਚਿਆਂ ਦੇ ਭਵਿੱਖ ਨਾਲ ਜੁੜੀ ਇਸ ਪ੍ਰਾਪਤੀ ਦੇ ਯੋਗ ਬਣਾਇਆ ਹੈ।
ਇਸ ਮੌਕੇ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਬਿਮਲਾ ਸ਼ਰਮਾ, ਮੈਂਬਰ ਇੰਦਰਜੀਤ ਕੌਰ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਰਾਜ ਕੌਰ, ਨਗਰ ਸੁਧਾਰ ਟਰਸਟ ਚੇਅਰਮੈਨ ਸੰਤ ਬਾਂਗਾ, ਪੰਜਾਬ ਲਾਰਜ ਸਕੇਲ ਇੰਡਸਟਰੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਕੇ.ਕੇ. ਸਹਿਗਲ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਿੰਦਰ ਕੌਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸੁਖਵਿੰਦਰ ਕੁਮਾਰ ਖੋਸਲਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ) ਇੰਜ. ਅਮਰਜੀਤ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ) ਮਨਿੰਦਰ ਕੌਰ ਭੁੱਲਰ ਤੇ ਡਾ. ਸੁਖਦਰਸ਼ਨ ਸਿੰਘ ਚਹਿਲ  ਨੇ ਵੀ ਸ਼ਮੂਲੀਅਤ ਕੀਤੀ।

Leave a Reply

Your email address will not be published. Required fields are marked *