ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ ਦੀ ਅਗਵਾਈ ਵਿੱਚ ਕਿਸਾਨ ਮੋਰਚਾ ਦਾ ਵਫ਼ਦ ਲੁਧਿਆਣਾ ਦੇ ਏਡੀਸੀ ਗੌਤਮ ਜੈਨ ਨੂੰ ਮਿਲਿਆ।

Ludhiana Punjabi
  • ਆਪ ਸਰਕਾਰ ਦੀ ਨਾਕਾਮੀ ਕਾਰਨ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ – ਦਰਸ਼ਨ ਸਿੰਘ ਨੈਣੇਵਾਲ

DMT : ਲੁਧਿਆਣਾ : (23 ਅਕਤੂਬਰ 2023) : – ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ ਦੀ ਪ੍ਰਧਾਨਗੀ ਹੇਠ ਇੱਕ ਵਫ਼ਦ ਲੁਧਿਆਣਾ ਦੇ ਏ.ਡੀ.ਸੀ ਗੌਤਮ ਜੈਨ ਜੀ ਨੂੰ ਮਿਲਿਆ।ਵਫ਼ਦ ਵੱਲੋਂ ‘ਆਪ’ ਸਰਕਾਰ ਨੂੰ ਝੋਨੇ ਦੀ ਲਿਫਟਿੰਗ ਸਹੀ ਨਾ ਹੋਣ ਸਬੰਧੀ ਮੰਗ ਪੱਤਰ ਗੌਤਮ ਜੈਨ ਜੀ ਨੂੰ ਦਿੱਤਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਅਤੇ ਬੁਲਾਰੇ ਗੁਰਦੀਪ ਸਿੰਘ ਗੋਸ਼ਾ ਇਸ ਵਫ਼ਦ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਦਰਸ਼ਨ ਸਿੰਘ ਨੈਣੇਵਾਲ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਨਾਲ ਕੀਤੇ ਸਾਰੇ ਵਾਅਦੇ ਝੂਠੇ ਸਾਬਤ ਹੋ ਰਹੇ ਹਨ। ਅੱਜ ਭਗਵੰਤ ਮਾਨ ਸਰਕਾਰ ਦੀ ਨਾਕਾਮੀ ਕਾਰਨ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਸ਼ੈਲਰ ਮਾਲਕ, ਕਮਿਸ਼ਨ ਏਜੰਟ, ਮਜ਼ਦੂਰ ਵਰਗ ਅਤੇ ਕਿਸਾਨ ਸਭ ਭਗਵੰਤ ਮਾਨ ਸਰਕਾਰ ਤੋਂ ਨਾਖੁਸ਼ ਹਨ ਅਤੇ ਉਹ ਸੜਕਾਂ ‘ਤੇ ਉਤਰਨ ਲਈ ਮਜਬੂਰ ਹੋਏ ਹਨ। ਪਰ ‘ਆਪ’ ਸਰਕਾਰ ਦੇ ਨੁਮਾਇੰਦੇ ਕੁੰਭਕਰਨੀ ਨੀਂਦ ਸੁੱਤੇ ਪਏ ਹਨ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਭਾਜਪਾ ਝੋਨੇ ਦੀ ਲਿਫਟਿੰਗ ਸਬੰਧੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਜਲਦੀ ਹੀ ਇਸ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰੇਗੀ। ਇਸ ਮੌਕੇ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਗਿੱਲ, ਸੁਖਵੰਤ ਸਿੰਘ, ਹਰਵਿੰਦਰ ਸਿੰਘ ਗਰੇਵਾਲ, ਕੁਲਵੰਤ ਸਿੰਘ ਰੰਧਾਵਾ, ਰਾਮ ਦਾਸ, ਗੁਰਬਚਨ ਸਿੰਘ, ਸੁਰਸੇਵਕ ਸਿੰਘ ਨਾਮਧਾਰੀ, ਲੇਖ ਕੇਵਲ, ਦਿਨੇਸ਼ ਅਗਨੀਹੋਤਰੀ, ਹੈਪੀ ਗਿਲੋਤਰਾ, ਪਰਮਿੰਦਰ ਸ਼ਰਮਾ, ਤੀਰਥ ਸਿੰਘ ਤਨੇਜਾ । ਗੁਰਚਰਨ ਸਿੰਘ, ਤਨਵੀਰ ਗਰੇਵਾਲ, ਗੁਰਦੇਵ ਸਿੰਘ ਕਿਲਾਰਾਏਪੁਰ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *