ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

Ludhiana Punjabi Religious

DMT : ਲੁਧਿਆਣਾ : (14 ਜੂਨ 2021): – ਗੁ: ਕਲਗੀਧਰ ਸਿੰਘ ਸਭਾ ਲੁਧਿਆਣੇ ਦੇ ਕੇਂਦਰੀ ਸਥਾਨ ਗੁਰਦੁਆਰਾ ਕਲਗੀਧਰ ਸਿੰਘ ਸਭਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ | ਅੰਮਿ੍ਤ ਵੇਲੇ ਤੋਂ ਦੁਪਹਿਰ ਤੱਕ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਭਾਈ ਜਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਹਿਬ ਵਾਲੇ, ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਵਾਲੇ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲੇ, ਭਾਈ ਜੋਧਵੀਰ ਸਿੰਘ ਲੁਧਿਆਣੇ ਵਾਲੇ, ਭਾਈ ਗਰੁਮਿੰਦਰਪਾਲ ਸਿੰਘ ਲਾਲ ਵੀਰਜੀ, ਭਾਈ ਲਵਪ੍ਰੀਤ ਸਿੰਘ ਬਟਾਲੇ ਵਾਲੇ, ਭਾਈ ਗਗਨਦੀਪ ਸਿੰਘ ਲੁਧਿਆਣੇ ਵਾਲੇ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਨੇ ਕਥਾ-ਕੀਰਤਨ ਕੀਤਾ | ਇਸ ਮੌਕੇ ਪ੍ਰਧਾਨ ਗੁਰਮੀਤ ਸਿੰਘ, ਜਰਨਲ ਸਕੱਤਰ ਜਰਨੈਲ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਦਰਸ਼ਨ ਸਿੰਘ ਰਾਜੂ, ਮਹਿੰਦਰ ਪਾਲ ਸਿੰਘ, ਸੰਤੋਖ ਸਿੰਘ ਖੁਰਾਣਾ, ਗੁਰਚਰਨ ਸਿੰਘ ਚੰਨ, ਗੁਰਮਿੰਦਰ ਸਿੰਘ ਬੱਤਰਾ, ਦਰਸ਼ਨ ਸਿੰਘ, ਗੁਰਦੀਪ ਸਿੰਘ ਸੇਰਾ, ਤਰਨਜੀਤ ਸਿੰਘ, ਤੇਜਿੰਦਰ ਸਿੰਘ, ਹਰਮਿੰਦਰ ਸਿੰਘ ਹੈਪੀ ਆਦਿ ਹਾਜ਼ਰ ਸਨ |

Leave a Reply

Your email address will not be published. Required fields are marked *