DMT : ਲੁਧਿਆਣਾ : (02 ਮਾਰਚ 2023) : – ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 08 ਮਾਰਚ (ਬੁੱਧਵਾਰ) ਨੂੰ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿੱਚ ਛੁੱਟੀ ਹੋਵੇਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੋਲੀ ਦੇ ਤਿਓਹਾਰ ਨੂੰ ਮੁੱਖ ਰੱਖਦੇ ਹੋਏ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਦਿਨ ਸੇਵਾ ਕੇਂਦਰ ਵੀ ਬੰਦ ਰਹਿਣਗੇ।