ਅੰਮ੍ਰਿਤ ਸਾਗਰ ਸ਼ੁਕਰਨਾ ਸਮਾਗਮ ਦੌਰਾਨ ਜੈਕਾਰਿਆਂ ਦੀ ਗੂੰਜ ‘ਚ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਕੀਤਾ ਗਿਆ ਸਨਮਾਨਿਤ

Ludhiana Punjabi
  • ਅਧਿਆਤਮਕ ਸਕੂਨ ਦੀ ਪ੍ਰਾਪਤੀ ਲਈ ਸੰਗਤਾਂ ਗੁਰਬਾਣੀ ਦਾ ਸਿਮਰਨ ਕਰਨ – ਗਿਆਨੀ ਪਿੰਦਰਪਾਲ ਸਿੰਘ
  • ਪੰਥ ਦੇ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ

DMT : ਲੁਧਿਆਣਾ : (05 ਮਾਰਚ 2023) : – ਗੁਰਬਾਣੀ ਕੀਰਤਨ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਪਿਛਲੇ 34 ਸਾਲਾਂ ਤੋ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੀ ਕੰਪਨੀ ਅੰਮ੍ਰਿਤ ਸਾਗਰ ਦੇ ਪ੍ਰੀਵਾਰ ਵੱਲੋ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਆਯੋਜਿਤ ਕੀਤੇ ਗਏ ਦੋ ਰੋਜ਼ਾ 17ਵੇਂ ਅੰਮ੍ਰਿਤ ਸਾਗਰ ਸ਼ੁਕਰਨਾ ਸਮਾਗਮ  ਅੰਦਰ ਵੱਡੀ ਗਿਣਤੀ ਵਿੱਚ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਪੰਥ ਦੇ ਪ੍ਰਸਿੱਧ ਵਿਦਵਾਨ ਤੇ ਕਥਾਵਾਚਕ ਭਾਈ ਸਾਹਿਬ ਭਾਈ ਗਿਆਨੀ ਪਿੰਦਰਪਾਲ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋ ਬਖਸ਼ੀ ਗਈ ਗੁਰਬਾਣੀ ਕੀਰਤਨ ਦੀ ਕਲਾ ਤਿੰਨ ਚੀਜਾਂ ਫਲਸਫਾ, ਕਾਵਿ-ਰਚਨਾ ਅਤੇ ਸੰਗੀਤ ਦਾ ਅਨੋਖਾ ਸੁਮੇਲ ਹੈ।ਜੋ ਮਨੁੱਖ ਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਨ ਦੇ ਨਾਲ ਨਾਲ ਮਨੁੱਖ ਨੂੰ ਮਨੁੱਖ ਨਾਲ ਜੋੜ ਕੇ ਸਮੁੱਚੀ ਮਨੁੱਖਤਾ ਨੂੰ ਪ੍ਰਮਾਤਮਾ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦਿੰਦੀ ਹੈ।ਉਨ੍ਹਾ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋ ਉਚਰੀ ਇਲਾਹੀ ਬਾਣੀ ਦੇ ਕੀਰਤਨ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਦੇ ਲਈ ਜੋ ਵੱਡਮੁੱਲੇ ਯਤਨ ਅੰਮ੍ਰਿਤ ਸਾਗਰ ਕੰਪਨੀ ਪਿਛਲੇ ਲੰਮੇ ਸਮੇਂ ਤੋ ਕਰ ਰਹੀ ਹੈ।ਉਹ ਇੱਕ ਸ਼ਲਾਘਾਯੋਗ ਕਾਰਜ ਹੈ। ਇਸ ਤੋ ਪਹਿਲਾਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਅੰਮ੍ਰਿਤ ਸਾਗਰ ਪਰਿਵਾਰ ਵੱਲੋਂ ਬੜੀ ਸ਼ਰਧਾ ਭਾਵਨਾ ਦੇ ਨਾਲ ਆਯੋਜਿਤ ਕੀਤੇ ਗਏ ਅੰਮ੍ਰਿਤ ਸਾਗਰ ਸ਼ੁਕਰਨਾ ਸਮਾਗਮ ਦੇ ਦੂਜੇ ਦਿਨ ਦੇ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਸੰਤ ਅਨੂਪ ਸਿੰਘ ਜੀ ਊਨਾ ਸਾਹਿਬ ਵਾਲੇ,ਭਾਈ ਜਸਕਰਨ ਸਿੰਘ ਪਟਿਆਲੇ ਵਾਲੇ, ਭਾਈ ਇੰਦਰਜੀਤ ਸਿੰਘ ਦਿੱਲੀ ਵਾਲੇ, ਭਾਈ ਜਗਜੀਤ ਸਿੰਘ ਬਬੀਹਾ, ਭਾਈ ਬਲਜੀਤ ਸਿੰਘ ਪਟਿਆਲੇ ਵਾਲਿਆ ਦੇ ਕੀਰਤਨੀ ਜੱਥਿਆਂ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਸਮਾਗਮ ਅੰਦਰ ਇੱਕਤਰ ਹੋਈਆਂ ਸੰਗਤਾਂ ਨੂੰ ਗੁਰੂ ਜਸ ਰਾਹੀਂ ਨਿਹਾਲ ਕੀਤਾ। ਇਸ ਦੌਰਾਨ ਅੰਮ੍ਰਿਤ ਸਾਗਰ ਕੰਪਨੀ ਦੇ ਪ੍ਰਮੁੱਖ ਸ.ਬਲਬੀਰ ਸਿੰਘ ਭਾਟੀਆ,ਸ.ਕਰਨਪ੍ਰੀਤ ਸਿੰਘ ਭਾਟੀਆ ,ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ ,ਭਾਈ ਪਰਮਜੀਤ ਸਿੰਘ ਖਾਲਸਾ ਪ੍ਰਧਾਨ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ,ਸ.ਪਰਵਿੰਦਰ ਸਿੰਘ ਭਾਟੀਆ ਰਾਏਪੁਰ ਵਾਲਿਆ ਸਮੇਤ ਕਈ ਹੋਰ ਪ੍ਰਮੁੱਖ ਸਖਸ਼ੀਅਤਾਂ ਨੇ ਸਾਂਝੇ ਰੂਪ ਵਿੱਚ ਅੰਮ੍ਰਿਤ ਸਾਗਰ ਸ਼ੁਕਰਨਾ ਸਮਾਗਮ ਅੰਦਰ  ਵਿਸ਼ੇਸ਼ ਤੌਰ ਤੇ ਆਪਣੀਆਂ ਹਾਜ਼ਰੀਆਂ ਭਰਨ ਲਈ ਪੁੱਜੇ ਸਮੂਹ ਕੀਰਤਨੀ ਜੱਥਿਆਂ  ਦੇ ਮੈਬਰਾਂ ਨੂੰ ਸਨਮਾਨ ਚਿੰਨ੍ਹ ਤੇ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ, ਉੱਥੇ ਨਾਲ ਹੀ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਸੰਤ ਬਾਬਾ ਅਮੀਰ ਸਿੰਘ ਮੁੱਖੀ ਜਵੱਦੀ ਟਕਸਾਲ, ਸਿੱਖ ਵਿਦਵਾਨ ਗਿਆਨੀ ਪਿੰਦਰਪਾਲ ਸਿੰਘ  ਜੀ,ਪੰਥ ਪ੍ਰਸਿੱਧ ਢਾਡੀ ਭਾਈ ਬਲਬੀਰ ਸਿੰਘ ਫੁੱਲਾਂਵਾਲ, ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਅੰਦਰ ਗੁਰਦੁਆਰਾ ਸ਼੍ਰੀ ਕਲਗੀਧਰ ਸਿੰਘ ਸਭਾ ਦੇ ਪ੍ਰਧਾਨ ਸ.ਗੁਰਮੀਤ ਸਿੰਘ,  ਸ.ਮਨਿੰਦਰ ਸਿੰਘ ਆਹੂਜਾ, ਸੁਰਿੰਦਰ ਸਿੰਘ ਚੌਹਾਨ, ਸ.ਭੁਪਿੰਦਰ ਸਿੰਘ( ਮਨੀ ਜਿਉਲਰਜ਼), ਜਤਿੰਦਰਪਾਲ ਸਿੰਘ ਸਲੂਜਾ,ਜੋਗਿੰਦਰ ਸਿੰਘ ਸਲੂਜਾ,ਹਰਭਜਨ ਸਿੰਘ ਬੱਗਾ,ਇੰਦਰਪਾਲ ਸਿੰਘ ਕਾਲੜਾ, ਅਮਰਜੀਤ ਸਿੰਘ ਭਾਟੀਆ, ਜਸਕਰਨ ਸਿੰਘ ਭਾਟੀਆ, ਨਵਤੇਜ ਸਿੰਘ ਕਾਲੜਾ, ਹਰਜਿੰਦਰ ਸਿੰਘ (ਵਾਈਸ ਅਸਿਸਟੈਂਟ ਪ੍ਰੈਜ਼ੀਡੈਂਟ.ਟੀ.ਸੀ ),ਰਣਜੀਤ ਸਿੰਘ ਖਾਲਸਾ, ਬਲਜੀਤ ਸਿੰਘ ਬੀਤਾ,ਬਲਜਿੰਦਰ ਸਿੰਘ ਸੋਨੂੰ, ਰਘਬੀਰ ਸਿੰਘ, ਹਰਵਿੰਦਰ ਸਿੰਘ ਜੋੜਾ ਘਰ ਵਾਲੇ

ਹਰਪਾਲ ਸਿੰਘ ਖਾਲਸਾ ਫਰਨੀਚਰ, ਅਤੱਰ ਸਿੰਘ ਮੱਕੜ,ਜਗਦੇਵ ਸਿੰਘ ਕਲਸੀ, ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਰਜਿੰਦਰ ਸਿੰਘ ਡੰਗ, ਅਵਤਾਰ ਸਿੰਘ ਮਿੱਡਾ,ਅਵਤਾਰ ਸਿੰਘ ਬੀ.ਕੇ, ਪ੍ਰਿਤਪਾਲ ਸਿੰਘ,ਸੁਰਿੰਦਰਪਾਲ ਸਿੰਘ ਭੁਟੀਆਣੀ, ਹਰਮੀਤ ਸਿੰਘ ਡੰਗ, ਭੁਪਿੰਦਰ ਸਿੰਘ ਅਰੋੜਾ,ਅਨਿਲ ਖਤਵਾਨੀ ,ਤਜਿੰਦਰਪਾਲ ਸਿੰਘ ਕਈ ਪ੍ਰਮੁੱਖ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਇਸ ਦੌਰਾਨ ਸਮੁੱਚੇ ਦੋ ਰੋਜ਼ਾ ਚੱਲੇ 17ਵੇ ਅੰਮ੍ਰਿਤ ਸਾਗਰ ਸ਼ੁਕਰਨਾ  ਸਮਾਗਮ ਅੰਦਰ ਸਟੇਜ ਸਕੱਤਰ ਦੀ ਭੂਮਿਕਾ ਗਿਆਨੀ ਸਰਬਜੀਤ ਸਿੰਘ ਨੇ ਬੜੀ ਬਾਖੂਬੀ ਨਾਲ ਨਿਭਾਈ।

Leave a Reply

Your email address will not be published. Required fields are marked *