ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ – ਨਹਿਰੂ ਯੁਵਾ ਕੇਂਦਰ ਲੁਧਿਆਣਾ ਵਲੋਂ ਜ਼ਿਲ੍ਹਾ ਪੱਧਰੀ ‘ਯੁਵਾ ਉਤਸਵ’ ਦਾ ਆਯੋਜਨ 10 ਜੂਨ ਨੂੰ

Ludhiana Punjabi
  • ਐਸ.ਸੀ.ਡੀ. ਸਰਕਾਰੀ ਕਾਲਜ਼ ਵਿਖੇ ਕਰਵਾਇਆ ਜਾਵੇਗਾ ਇਹ ਸਮਾਗਮ

DMT : ਲੁਧਿਆਣਾ : (06 ਜੂਨ 2023) : – ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ ਯੁਵਕ ਮਾਮਲੇ, ਖੇਡ ਮੰਤਰਾਲਾ (ਭਾਰਤ ਸਰਕਾਰ) ਦੇ ਦਿਸ਼ਾ ਨਿਰਦੇਸ਼ਾਂ ਹੇਠ ਸਥਾਨਕ ਐਸ.ਸੀ.ਡੀ. ਕਾਲਜ ਲੁਧਿਆਣਾ ਵਿਖੇ ਆਜ਼ਾਦੀ ਦਾ ਅਮ੍ਰਿਤ ਮਹਾਂਉਤਸਵ ਤਹਿਤ 10 ਜੂਨ, 2023 ਨੂੰ ‘ਯੁਵਾ ਉਤਸਵ’ 2023-24 ਦਾ ਆਯੋਜਨ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਯੂਵਾ ਅਫ਼ਸਰ (ਡੀ.ਵਾਈ.ਓ) ਰਸ਼ਮੀਤ ਕੌਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ਦਿੱਤੇ ਗਏ ਪੰਚ ਪ੍ਰਾਣਾਂ ਤੋਂ ਪ੍ਰੇਰਨਾ ਲੈ ਕੇ ਜ਼ਿਲ੍ਹਾ ਪੱਧਰੀ ‘ਯੁਵਾ ਉਤਸਵ’ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦਾ ਮੂਲ ਉਦੇਸ਼ ਯੁਵਾ ਸ਼ਕਤੀ ਨੂੰ ਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨਾਉਣ ਲਈ ਪ੍ਰੇਰਿਤ ਕਰਦਿਆਂ ਜ਼ਿਲ੍ਹਾ ਪੱਧਰ ਤੋਂ ਲੈ ਕੇ ਸੂਬੇ ਭਰ ਵਿੱਚ ਅੱਗੇ ਵਧ ਰਹੇ ਵੱਖ-ਵੱਖ ਸਮਾਗਮਾਂ ਵਿੱਚ ਨੌਜਵਾਨਾਂ ਨੂੰ ਸ਼ਾਮਲ ਕਰਕੇ ਉਨ੍ਹਾਂ ਵਿੱਚ ਦੇਸ਼ ਭਗਤੀ ਅਤੇ ਭਾਰਤ ਦੇ ਆਜ਼ਾਦੀ ਸੰਗਰਾਮ ਦੀਆਂ ਕਦਰਾਂ-ਕੀਮਤਾਂ ਦੀ ਭਾਵਨਾ ਨੂੰ ਮੁੜ ਜਗਾਉਣਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੇਂਂਟਿੰਗ, ਕਵਿਤਾ ਲੇਖਣ, ਫੋਟੋਗ੍ਰਾਫੀ ਮੁਕਾਬਲੇ, ਘੋਸ਼ਣਾ ਪ੍ਰਤੀਯੋਗਤਾ ਅਤੇ ਸਭਿਆਚਾਰਕ ਸਮਾਗਮ ‘ਯੁਵਾ ਉਤਸਵ’ ਦੇ ਹਿੱਸੇ ਹਨ ਜਿਸ ਵਿੱਚ ਲੁਧਿਆਣਾ ਜ਼ਿਲ੍ਹੇ ਤੋਂ 15-29 ਸਾਲ ਦੀ ਉਮਰ ਦੇ ਨੌਜਵਾਨ ਭਾਗੀਦਾਰ ਬਣ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੇਤੂਆਂ ਨੂੰ ਨਕਦ ਇਨਾਮ, ਸਰਟੀਫਿਕੇਟ, ਟਰਾਫੀਆਂ ਅਤੇ ਰਾਜ ਪੱਧਰੀ ਮੁਕਾਬਲੇ ਵਿੱਚ ਹਿੱਸਾ ਲੈਣ ਦਾ ਮੌਕਾ ਮਿਲਦਾ ਹੈ ਅਤੇ ਸਾਰੇ ਭਾਗੀਦਾਰਾਂ ਨੂੰ ਭਾਗੀਦਾਰੀ ਸਰਟੀਫਿਕੇਟ ਵੀ ਮਿਲਣਗੇ।

ਡੀ.ਵਾਈ.ਓ ਰਸ਼ਮੀਤ ਕੌਰ ਨੇ ਦੱਸਿਆ ਨੌਜਵਾਨ ਦਫ਼ਤਰ ਨਹਿਰੂ ਯੁਵਾ ਕੇਂਦਰ, ਲੁਧਿਆਣਾ ਨਾਲ ਈ-ਮੇਲ ਆਈ.ਡੀ. nykldh@gmail.com  ਜਾਂ  ਵਟਸਐਪ ਨੰਬਰ 98154-14075 ਰਾਹੀਂ ਸੰਪਰਕ ਕਰਕੇ ਭਾਗ ਲੈ ਸਕਦੇ ਹਨ। ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 08 ਜੂਨ, 2023 ਹੈ।

Leave a Reply

Your email address will not be published. Required fields are marked *