ਆਪ ਸਰਕਾਰ ਵਲੋ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤਾ ਵਾਧਾ ਪੰਜਾਬ ਦੀ ਜਨਤਾ ਨਾਲ  ਇਕ ਵੱਡਾ ਧੋਖਾ: ਬੈਂਸ

Ludhiana Punjabi

DMT : ਲੁਧਿਆਣਾ : (13 ਜੂਨ 2023) : – ਪੰਜਾਬ ਦੀ ਭਗਵੰਤ ਮਾਨ ਸਰਕਾਰ ਪੰਜਾਬ ਦਾ ਬੇੜਾ ਗਰਕ ਕਰਨ ‘ਤੇ ਤੁਲੀ ਹੋਈ ਹੈ।  ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਹ ਦੂਜੀ ਵਾਰ ਹੈ ਜਦੋਂ ਪੰਜਾਬ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ।  ਇਹ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਕੀਤੀ ਜਾ ਰਿਹਾ ਬਦਲਾਵ ਹੈ, ਜਿਸ ਕਾਰਨ ਆਮ ਲੋਕ ਤ੍ਰਾਹ-ਤ੍ਰਾਹ ਕਰ ਰਹੇ ਹਨ।ਇਹ ਸ਼ਬਦ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਵਲੋ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਵਿਰੁੱਧ ਬੋਲਦੇ ਹੋਏ ਕਹੇ।ਬੈਂਸ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਰਵਿੰਦ ਕੇਜਰੀਵਾਲ ਦੀ ਕਠਪੁਤਲੀ ਬਣ ਕੇ ਪੰਜਾਬ ਦੇ ਖਜ਼ਾਨੇ ਨੂੰ ਲੁੱਟ ਰਹੇ ਹਨ।ਪੰਜਾਬ ਸਰਕਾਰ ਨੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਦੀ ਬਜਾਏ ਮੁੜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਲੋਕਾਂ ‘ਤੇ ਮਹਿੰਗਾਈ ਦਾ ਬੋਝ ਪਾ ਦਿੱਤਾ ਹੈ। ਅੱਜ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸਤਾ ਸੌਂਪ ਕੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਦਾ ਲੋਕ ਇਨਸਾਫ਼ ਪਾਰਟੀ  ਸਖ਼ਤ ਵਿਰੋਧ ਕਰਦੀ ਹੈ ਅਤੇ ਪੰਜਾਬ ਸਰਕਾਰ ਤੋਂ ਇਹ ਵਾਧਾ ਤੁਰੰਤ ਵਾਪਸ ਲੈਣ ਦੀ ਮੰਗ ਕਰਦੀ ਹੈ।

Leave a Reply

Your email address will not be published. Required fields are marked *