ਆਪ’ ਸਰਕਾਰ ਵਿੱਚ ਪੰਜਾਬ  ਰੰਗਲਾ ਨਹੀਂ,ਬਲੈਕ ਆਊਟ ਕਾਰਨ ‘ਬਲੈਕ ਪੰਜਾਬ ‘ ਬਣਨ ਲਈ ਹੋਇਆ ਮਜਬੂਰ:ਬੈਂਸ

Ludhiana Punjabi
  • ਗਰਮੀਆਂ ਸ਼ੁਰੂ ਹੋਣ ਤੋਂ ਪਹਿਲਾਂ ਹੀ  ਮਾਨ ਸਰਕਾਰ ਨੇ ਖੜੇ ਕੀਤੇ ਆਪਣੇ ਹੱਥ 

DMT : ਲੁਧਿਆਣਾ : (09 ਅਪ੍ਰੈਲ 2023) : – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਰਮੀਆਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੋਲਣ ਦਾ ਤੁਗਲਕੀ ਫਰਮਾਨ ਜਾਰੀ ਕੀਤਾ ਹੈ।ਜਿਸ ਤੋਂ ਇੰਝ ਜਾਪਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਬਿਜਲੀ ਦਾ ਵੱਡਾ ਸੰਕਟ ਪੈਦਾ ਹੋਣ ਵਾਲਾ ਹੈ ਅਤੇ ਪੰਜਾਬ ਸਰਕਾਰ ਬਿਜਲੀ ਦੇ ਪ੍ਰਬੰਧ ਕਰਨ ਦੀ ਬਜਾਏ ਤੁਗਲਕੀ ਨੀਤੀ ਉੱਤੇ ਚੱਲਦਿਆਂ ਫ਼ਰਮਾਨ ਜਾਰੀ ਕਰ ਰਹੀ ਹੈ। ਜੌ ਕਿ ਪੰਜਾਬ ਦੀ ਜਨਤਾ ਨਾਲ ਵੱਡਾ ਥੋਖਾ ਹੈ।ਇਹ ਵਿਚਾਰ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਕਹੇ।ਬੈਂਸ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ’ਤੇ ਤੰਜ ਕਸਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ 24 ਘੰਟੇ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਪੰਜਾਬ ਦੀ ਜਨਤਾ ਨੂੰ ਲੰਮੇ-ਲੰਮੇ ਕੱਟਾਂ ਦਾ ਸਾਹਮਣਾ ਕਰਨ ਲਈ ਮਜਬੂਰ ਹੋਣਾ ਪਵੇਗਾ।ਉਹਨਾਂ ਅੱਗੇ ਕਿਹਾ ਪੰਜਾਬ ਵਿੱਚ ਇੰਡਸਟਰੀ  ਪਹਿਲਾਂ ਹੀ  ਮੰਦੇ ਹਾਲ ਵਿਚੋਂ ਗੁਜ਼ਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਜੇ ਪੰਜਾਬ ਦੀ ਇੰਡਸਟਰੀ ਨੂੰ ਬਿਜਲੀ ਨਾ ਮਿਲੀ ਤਾਂ ਛੋਟੀ ਇੰਡਸਟਰੀ ਬੰਦੀ ਦੀ ਹਾਲਤ ਵਿੱਚ ਆ ਜਾਵੇਗੀ।ਬੈਂਸ ਨੇ ਕਿਹਾ ਕਿ ਇਕ ਪਾਸੇ ਤਾਂ ਭਗਵੰਤ ਮਾਨ ਸਰਕਾਰ ਪੰਜਾਬ  ਨੂੰ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ  ਦਿਖਾ ਰਹੀ ਹੈ ਅਤੇ ਦੂਜੇ ਪਾਸੇ ਤੁਗਲਕੀ ਫਰਮਾਨ ਜਾਰੀ ਕਰਕੇ ਲੋਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਬਿਜਲੀ ਦੇ ਲਮੇ ਕਟਾ ਦਾ ਸਾਮ੍ਹਣਾ ਕਰਨ ਦੀ ਚੇਤਾਵਨੀ ਵੀ ਦੇ ਰਹੀ ਹੈ।ਜਿਸ ਤੋਂ ਇਹ ਸਪਸ਼ਟ ਹੈ ਕਿ ਬਲੈਕ ਆਊਟ ਕਰਕੇ ਭਗਵੰਤ ਮਾਨ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਨਹੀਂ,ਬਲੈਕ ਪੰਜਾਬ ਬਣਾਉਣ ਜਾ ਰਹੀ ਹੈ।ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਸਰਕਾਰੀ ਦਫ਼ਤਰ ਸਵੇਰੇ 7.30 ਵਜੇ  ਖੋਲਣ ਦਾ ਹੁਕਮ ਤਾਂ ਜਾਰੀ ਕਰ ਦਿੱਤਾ ਪਰ  

 ਪੰਜਾਬ ਦੇ ਲੋਕ ਆਪਣੇ ਬੱਚਿਆਂ ਨੂੰ ਸਵੇਰੇ ਸਕੂਲ ਛੱਡਣ ਜਾਣਗੇ ਜਾਂ ਸਰਕਾਰੀ ਦਫ਼ਤਰ ਜਾਣਗੇ?ਬੈਂਸ ਨੇ ਕਿਹਾ ਕਿ ਲਗਦਾ  ਹੈ ਕਿ ਭਗਵੰਤ ਮਾਨ ਸਰਕਾਰ ਨੂੰ ਆਪਣੇ ਉਤੇ ਭਰੋਸਾ ਨਹੀਂ ਕਿ ਉਹ ਗਰਮੀਆਂ ਵਿੱਚ ਪੰਜਾਬ ਵਾਸੀਆਂ ਨੂੰ ਬਿਜਲੀ ਦੇ ਸਕਣਗੇ ਇਸੇ ਲਈ ਉਹ ਗਰਮੀਆਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਤੁਗਲਕੀ ਫਰਮਾਨ ਜਾਰੀ ਕਰ ਆਪਣੇ ਆਪ ਨੂੰ ਫੇਲ੍ਹ ਸਾਬਿਤ ਕਰ ਰਹੇ ਹਨ।

Leave a Reply

Your email address will not be published. Required fields are marked *