ਐਮਪੀ ਅਰੋੜਾ ਨੇ ਯੋਗਾ ਕੀਤਾ ਅਤੇ “ਸੀਐਮ ਦੀ ਯੋਗਸ਼ਾਲਾ” ਦੀ ਕੀਤੀ ਪ੍ਰਸ਼ੰਸਾ

Ludhiana Punjabi

DMT : ਲੁਧਿਆਣਾ : (20 ਜੂਨ 2023) : – ਆਪ’ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਉਨ੍ਹਾਂ ਲੁਧਿਆਣਾ ਵਾਸੀਆਂ ਵਿੱਚ ਸ਼ਾਮਲ ਸਨ ਜਿਨ੍ਹਾਂ ਨੇ ਮੰਗਲਵਾਰ ਸਵੇਰੇ ਆਈਐਮਏ ਹਾਲ, ਬੀਆਰਐਸ ਨਗਰ, ਲੁਧਿਆਣਾ ਵਿੱਚ ਆਯੋਜਿਤ ‘ਦਿ ਬ੍ਰੈਥ ਕੰਸਰਟ ਵਿਦ ਲਾਈਵ ਮਿਊਜ਼ਿਕ ਬਾਇ ਰਾਧੇਸਾ’ ਦੌਰਾਨ ਯੋਗ ਆਸਣ ਕੀਤੇ।

ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਲੁਧਿਆਣਾ ਅਤੇ ਰੋਟਰੀ ਕਲੱਬ ਆਫ਼ ਲੁਧਿਆਣਾ ਮਿਡਟਾਊਨ ਵੱਲੋਂ ਹਮਯੋਗ ਇੰਡੀਆ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਲਈ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਅਰੋੜਾ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਨੇ ਵਿਅਕਤੀ ਦੇ ਜੀਵਨ ਵਿੱਚ ਯੋਗ ਦੇ ਮਹੱਤਵ ਅਤੇ ਲਾਭਾਂ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਯੋਗਾ ਵਿਅਕਤੀ ਨੂੰ ਸਰੀਰਕ, ਮਾਨਸਿਕ ਅਤੇ ਅਧਿਆਤਮਿਕ ਤੌਰ ‘ਤੇ ਸੰਪੂਰਨ ਬਣਾਉਂਦਾ ਹੈ।

ਅਰੋੜਾ ਨੇ ਕਿਹਾ ਕਿ ਅੰਤਰਰਾਸ਼ਟਰੀ ਯੋਗ ਦਿਵਸ ਸਾਨੂੰ ਧਿਆਨ ਅਤੇ ਯੋਗਾ ਦੀ ਸਦੀਆਂ ਪੁਰਾਣੀ ਪਰੰਪਰਾ ਦੀ ਯਾਦ ਦਿਵਾਉਂਦਾ ਹੈ।  ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ ਲੋਕ ਇਸ ਪੁਰਾਣੀ ਪਰੰਪਰਾ ਨੂੰ ਭੁੱਲ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਤੱਥਾਂ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਾਗਰਿਕਾਂ ਤੱਕ ਯੋਗਾ ਦੀ ਪਹੁੰਚ ਵਿੱਚ ਅਸਾਨੀ ਪ੍ਰਦਾਨ ਕਰਨ ਅਤੇ ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਪ੍ਰਦਾਨ ਕਰਨ ਲਈ “ਸੀਐਮ ਦੀ ਯੋਗਸ਼ਾਲਾ” ਦੀ ਸ਼ੁਰੂਆਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਯੋਗਾ ਨੂੰ ਪੰਜਾਬ ਭਰ ਵਿੱਚ ਇੱਕ ਲੋਕ ਲਹਿਰ ਬਣਾਉਣਾ ਚਾਹੁੰਦੀ ਹੈ। ਇਸ ਲਈ ਉਨ੍ਹਾਂ ਨੇ ਲੋਕਾਂ ਨੂੰ ਯੋਗ ਨੂੰ ਆਪਣੇ ਅਤੇ ਆਪਣੇ ਪਰਿਵਾਰ ਦੇ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ “ਸੀਐਮ ਦੀ ਯੋਗਸ਼ਾਲਾ” ਤਹਿਤ ਪੰਜਾਬ ਵਿੱਚ ਯੋਗਾ ਨੂੰ ਘਰ-ਘਰ ਪਹੁੰਚਾਉਣ ਅਤੇ ਯੋਗਾ ਇੰਸਟ੍ਰਕਟਰਾਂ ਦੀ ਸਹੂਲਤ ਦੇ ਕੇ ਇਸ ਨੂੰ ਇੱਕ ਜਨ ਅੰਦੋਲਨ ਵਿੱਚ ਬਦਲਣ ਲਈ ਪੰਜਾਬ ਵਿੱਚ ਪ੍ਰਮਾਣਿਤ ਯੋਗਾ ਇੰਸਟ੍ਰਕਟਰਾਂ ਦੀ ਇੱਕ ਟੀਮ ਦੀ ਤਿਆਰ ਕੀਤੀ ਗਈ ਹੈ।

ਇਸ ਮੌਕੇ ਅਰੋੜਾ ਨੂੰ ਦੋਸ਼ਾਲਾ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੌਜੂਦ ਲੋਕਾਂ ਵਿੱਚ ਰੋਟੇਰੀਅਨ ਅਸ਼ਵਨੀ ਗਰਗ (ਪ੍ਰੋਜੈਕਟ ਡਾਇਰੈਕਟਰ),  ਰੋਟੇਰੀਅਨ  ਸੀਏ ਵਿਸ਼ਾਲ ਗਰਗ (ਪ੍ਰੋਜੈਕਟ ਚੇਅਰਮੈਨ),  ਰੋਟੇਰੀਅਨ ਇੰਦਰਬੀਰ ਸਿੰਘ ਨੰਦਾ (ਪ੍ਰਧਾਨ-ਆਰਸੀਐਲਐਮ), ਡਾ: ਗੌਰਵ ਸਚਦੇਵਾ (ਪ੍ਰਧਾਨ-ਆਈਐਮਏ), ਸੀਏ ਵਿਨੋਦ ਫਤਿਹਪੁਰੀਆ ਅਤੇ ਡਾ: ਨੀਰਜ ਅਗਰਵਾਲ (ਸਕੱਤਰ-ਆਈਐਮਏ) ਸ਼ਾਮਲ ਸਨ। .

ਬਾਅਦ ਵਿੱਚ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਅਰੋੜਾ ਨੇ ਸਮਾਗਮ ਦੇ ਆਪਣੇ ਤਜ਼ਰਬੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸਾਡੀ ਤੇਜ਼ ਰਫ਼ਤਾਰ ਰੋਜ਼ਾਨਾ ਜ਼ਿੰਦਗੀ ਵਿੱਚ ਖਾਸ ਕਰਕੇ ਲੁਧਿਆਣਾ ਵਰਗੇ ਵੱਡੇ ਅਤੇ ਉਦਯੋਗਿਕ ਸ਼ਹਿਰਾਂ ਵਿੱਚ ਯੋਗਾ ਦੀ ਬਹੁਤ ਮਹੱਤਤਾ ਹੈ। ਉਨ੍ਹਾਂ ਲੁਧਿਆਣਾ ਵਾਸੀਆਂ ਨੂੰ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ‘ਸੀਐਮ ਦੀ ਯੋਗਸ਼ਾਲਾ’ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ।

ਉਨ੍ਹਾਂ ਕਿਹਾ ਕਿ ਯੋਗਾ ਕਰਨ ਨਾਲ ਲੋਕ ਤੰਦਰੁਸਤ ਅਤੇ ਸਿਹਤਮੰਦ ਮਹਿਸੂਸ ਕਰਨਗੇ ਅਤੇ ਉਨ੍ਹਾਂ ਨੂੰ ਘੱਟ ਡਾਕਟਰੀ ਸਹਾਇਤਾ ਦੀ ਲੋੜ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਲੋਕ ਯੋਗਾ ਨੂੰ ਆਪਣੀ ਰੁਟੀਨ ਜ਼ਿੰਦਗੀ ਦਾ ਜ਼ਰੂਰੀ ਅਤੇ ਅਹਿਮ ਹਿੱਸਾ ਬਣਾਉਣ ਤਾਂ ਸਿਹਤ ਦੀਆਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਰੁਟੀਨ ਵਿੱਚ ਯੋਗਾ ਕੀਤਾ ਜਾਵੇ ਤਾਂ ਮੋਟੀ ਰਕਮ ਖਰਚ ਕਰਕੇ ਸਰੀਰਕ ਕਸਰਤ ਕਰਨ ਲਈ ਫਿਟਨੈਸ ਸੈਂਟਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।

Leave a Reply

Your email address will not be published. Required fields are marked *