ਐਮਪੀ ਅਰੋੜਾ ਨੇ ਲੁਧਿਆਣਾ ਦੇ ਵੱਖ-ਵੱਖ ਮੁੱਦਿਆਂ ‘ਤੇ ਡੀਸੀ, ਐਮਸੀ, ਗਲਾਡਾ ਅਤੇ ਜ਼ਿਲ੍ਹਾ ਪੁਲਿਸ ਨਾਲ ਕੀਤੀ ਮੀਟਿੰਗ

Ludhiana Punjabi

DMT : ਲੁਧਿਆਣਾ : (02 ਜੂਨ 2023) : – ‘ਆਪ’ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਬੱਚਤ ਭਵਨ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਨਗਰ ਨਿਗਮ ਕਮਿਸ਼ਨਰ ਡਾ: ਸ਼ੇਨਾ ਅਗਰਵਾਲ, ਏ.ਡੀ.ਸੀ. ਅਮਰਜੀਤ ਬੈਂਸ ਅਤੇ ਨਗਰ ਨਿਗਮ, ਗਲਾਡਾ, ਐਨ.ਐਚ.ਏ.ਆਈ., ਲੋਕ ਨਿਰਮਾਣ ਵਿਭਾਗ, ਪੰਜਾਬ ਪੁਲਿਸ ਅਤੇ ਪੀ.ਐਸ.ਪੀ.ਸੀ.ਐਲ. ਸਮੇਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਅਰੋੜਾ ਨੇ ਐਲੀਵੇਟਿਡ ਰੋਡ, ਲੁਧਿਆਣਾ-ਰਾਜਪੁਰਾ ਹਾਈਵੇ, ਲੁਧਿਆਣਾ-ਬਠਿੰਡਾ ਹਾਈਵੇ, ਦੱਖਣੀ ਬਾਈਪਾਸ, ਗਲਾਡਾ ਅਧੀਨ ਆਉਂਦੀ ਲੋਧੀ ਕਲੱਬ ਰੋਡ, ਬਹਾਦਰਕੇ ਨੂੰ ਲੁਧਿਆਣਾ-ਰਾਜਪੁਰਾ ਹਾਈਵੇਅ ਨਾਲ ਜੋੜਨ, ਹਲਵਾਰਾ ਏਅਰਪੋਰਟ, ਖੇਡ ਸੁਵਿਧਾ ਸਮੇਤ ਵੱਖ-ਵੱਖ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਪੱਖੋਵਾਲ ਰੋਡ ਅਤੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਕਿ ਮੌਜੂਦਾ ਈਐਸਆਈਸੀ ਹਸਪਤਾਲ ਦੇ ਨਵੀਨੀਕਰਨ ਬਾਰੇ ਟਿੱਪਣੀ ਕੀਤੀ ਅਤੇ ਫੋਕਲ ਪੁਆਇੰਟ ਅਤੇ ਸ਼ਹਿਰ ਦੇ ਹੋਰ ਹਿੱਸਿਆਂ ਵਿੱਚ ਸੜਕਾਂ ਦੇ ਪੁਨਰ ਨਿਰਮਾਣ ਦਾ ਮੁੱਦਾ ਉਠਾਇਆ। ਉਨ੍ਹਾਂ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ।

ਉਨ੍ਹਾਂ ਅਧਿਕਾਰੀਆਂ ਨੂੰ ਸਿੱਧਵਾਂ ਨਹਿਰ ‘ਤੇ ਚਾਰ ਪੁਲਾਂ ਦੀ ਉਸਾਰੀ ਸਮੇਤ ਪ੍ਰਾਜੈਕਟਾਂ ਨਾਲ ਸਬੰਧਤ ਸਾਰੀਆਂ ਰਸਮਾਂ ਪੂਰੀਆਂ ਕਰਨ ਦੇ ਵੀ ਨਿਰਦੇਸ਼ ਦਿੱਤੇ।

ਅਰੋੜਾ ਨੇ ਨਾਰਾਜ਼ਗੀ ਜ਼ਾਹਰ ਕੀਤੀ ਜਦੋਂ ਐਨਐਚਏਆਈ ਅਧਿਕਾਰੀਆਂ ਨੇ ਕਿਹਾ ਕਿ ਐਲੀਵੇਟਿਡ ਰੋਡ ਨੂੰ ਪੂਰਾ ਕਰਨ ਵਿੱਚ 4 ਤੋਂ 6 ਹਫ਼ਤੇ ਦੀ ਦੇਰੀ ਹੋ ਸਕਦੀ ਹੈ।  ਐਨਐਚਏਆਈ  ਦੇ ਪ੍ਰੋਜੈਕਟ ਡਾਇਰੈਕਟਰ ਅਸ਼ੋਕ ਕੁਮਾਰ ਸ਼ਰਮਾ ਨੇ ਭਰੋਸਾ ਦਿਵਾਇਆ ਕਿ ਰੈਂਪ ਦਾ ਸਾਰਾ ਕੰਮ ਜੂਨ ਦੇ ਅੰਤ ਤੱਕ ਮੁਕੰਮਲ ਕਰ ਲਿਆ ਜਾਵੇਗਾ। ਸਿਰਫ਼ ਆਈਐਸਬੀਟੀ ਰੋਡ ਅਤੇ ਜਗਰਾਉਂ ਪੁਲ ਨੂੰ ਜੋੜਨ ਵਿੱਚ ਥੋੜ੍ਹੀ ਦੇਰੀ ਹੋਵੇਗੀ। ਅਰੋੜਾ ਨੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੜਕਾਂ ਅਤੇ ਐਲੀਵੇਟਿਡ ਰੋਡ ਦੇ ਬਕਾਇਆ ਕੰਮ ਸਮਾਂ ਸੀਮਾ ਦੇ ਅੰਦਰ ਮੁਕੰਮਲ ਕਰਨ ਤਾਂ ਜੋ ਲੋਕਾਂ ਨੂੰ ਟ੍ਰੈਫਿਕ ਸਬੰਧੀ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਅੱਪਡੇਟ ਪ੍ਰਾਪਤ ਕਰਨ ਤੋਂ ਬਾਅਦ, ਅਰੋੜਾ ਨੇ ਐਨਐਚਏਆਈ ਨੂੰ ਆਪਣੇ ਪ੍ਰੋਜੈਕਟਾਂ ਨੂੰ ਪਹਿਲਾਂ ਨਾਲੋਂ ਤੇਜ਼ ਰਫ਼ਤਾਰ ਨਾਲ ਪੂਰਾ ਕਰਨ ਲਈ ਜ਼ਮੀਨ ਦਾ ਕਬਜ਼ਾ ਮਿਲਣ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ। ਉਨ੍ਹਾਂ ਸਮੂਹ ਸਬੰਧਤ ਧਿਰਾਂ ਨੂੰ ਭਰੋਸੇ ਵਿੱਚ ਲੈ ਕੇ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ।

ਅਰੋੜਾ ਨੇ ਦੱਸਿਆ ਕਿ ਬਹਾਦਰਕੇ ਰੋਡ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਉਦਯੋਗਿਕ ਇਕਾਈਆਂ ਸਥਿਤ ਹਨ, ਪਰ ਕੰਨੇਕਟਿਵਿਟੀ ਬਹੁਤਾ ਵਧੀਆ ਨਹੀਂ ਹੈ। ਉਨ੍ਹਾਂ ਨੇ ਐਨਐਚਏਆਈ ਦੇ ਪ੍ਰੋਜੈਕਟ ਡਾਇਰੈਕਟਰ ਅਸ਼ੋਕ ਕੁਮਾਰ ਸ਼ਰਮਾ ਨੂੰ ਕਿਹਾ ਕਿ ਐਨਐਚਏਆਈ ਬਹਾਦਰਕੇ ਰੋਡ ਨੂੰ ਲੁਧਿਆਣਾ-ਰਾਜਪੁਰਾ ਹਾਈਵੇਅ ਨਾਲ ਜੋੜਨ ਲਈ ਪ੍ਰਸਤਾਵ ਤਿਆਰ ਕਰੇ ਤਾਂ ਜੋ ਇਸ ਨੂੰ ਮੰਤਰਾਲੇ ਕੋਲ ਉਠਾਇਆ ਜਾ ਸਕੇ ਅਤੇ ਇਸ ਨੂੰ ਪ੍ਰਵਾਨਗੀ ਲਈ ਜਾ ਸਕੇ।

ਗਲਾਡਾ ਦੇ ਅਧਿਕਾਰੀਆਂ ਨੇ ਵੀ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਅਧੀਨ ਆਉਂਦੇ ਲੋਧੀ ਕਲੱਬ ਤੋਂ ਪੱਖੋਵਾਲ ਰੋਡ ਤੋਂ ਹੋ ਕੇ ਸਿੱਧਵਾਂ ਕੈਨਾਲ ਤਕ ਆਉਣ ਵਾਲੀ ਸੜਕ ਦਾ ਨਿਰਮਾਣ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਅਨੁਸਾਰ ਕੰਮ ਚੱਲ ਰਿਹਾ ਹੈ।

ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਹਲਵਾਰਾ ਹਵਾਈ ਅੱਡੇ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਅਗਲੇ 8-12 ਹਫ਼ਤਿਆਂ ਵਿੱਚ ਇਸ ਨੂੰ ਹਰ ਹਾਲਤ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਏਅਰਪੋਰਟ ਅਥਾਰਟੀ ਆਫ ਇੰਡੀਆ (ਏ ਏ ਆਈ) ਤੋਂ ਕੁਝ ਮਨਜ਼ੂਰੀਆਂ ਦੀ ਲੋੜ ਹੈ, ਜਿਸ ਨੂੰ ਅਰੋੜਾ ਨੇ ਅਗਲੇ ਹਫਤੇ ਸਕੱਤਰ ਸਿਵਲ ਐਵੀਏਸ਼ਨ ਨਾਲ ਉਠਾਉਣ ਅਤੇ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ।

ਉਨ੍ਹਾਂ ਨੇ ਈਐਸਆਈ ਹਸਪਤਾਲ ਨੂੰ 300 ਬਿਸਤਰਿਆਂ ਤੋਂ 500 ਬਿਸਤਰਿਆਂ ‘ਤੇ ਅਪਗ੍ਰੇਡ ਕਰਨ ਬਾਰੇ ਸਿਵਲ ਸਰਜਨ ਅਤੇ ਡਾਇਰੈਕਟਰ ਦੀਆਂ ਟਿੱਪਣੀਆਂ ਵੀ ਲਈਆਂ। ਉਨ੍ਹਾਂ ਕਿਹਾ ਕਿ ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰੀ ਭੂਪੇਂਦਰ ਯਾਦਵ ਪਹਿਲਾਂ ਹੀ ਉਨ੍ਹਾਂ ਨੂੰ ਇਸ ਹਸਪਤਾਲ ਨੂੰ ਅਤਿ-ਆਧੁਨਿਕ ਹਸਪਤਾਲ ਵਜੋਂ ਅਪਗ੍ਰੇਡ ਕਰਨ ਦਾ ਭਰੋਸਾ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਸਬੰਧੀ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਜ਼ਰੂਰੀ ਪੱਤਰ ਜਾਰੀ ਕਰ ਚੁੱਕੀ ਹੈ।

ਇਸ ਤੋਂ ਇਲਾਵਾ ਅਰੋੜਾ ਨੇ ਨਗਰ ਨਿਗਮ ਕਮਿਸ਼ਨਰ ਡਾ. ਸ਼ੀਨਾ ਅਗਰਵਾਲ ਨੂੰ ਇੱਕ ਪ੍ਰਸਤਾਵ ਤਿਆਰ ਕਰਨ ਲਈ ਕਿਹਾ ਜੋ ਕਿ ਸੰਭਵ ਹੋਵੇ ਤਾਂ ਜੋ ਪੱਖੋਵਾਲ ਰੋਡ ‘ਤੇ ਬੇਕਾਰ ਪਈ ਪਏ ਸੁਵਿਧਾ ਨੂੰ ਨੌਜਵਾਨਾਂ ਅਤੇ ਨਾਗਰਿਕਾਂ ਦੀ ਬਿਹਤਰੀ ਲਈ ਵਰਤਿਆ ਜਾ ਸਕੇ।

ਅਰੋੜਾ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੰਮ ਕਰਨ ਵਿੱਚ ਕੋਈ ਦਿੱਕਤ ਜਾਂ ਰੁਕਾਵਟ ਆਉਂਦੀ ਹੈ ਤਾਂ ਉਹ ਬਿਨਾਂ ਕਿਸੇ ਝਿਜਕ ਦੇ ਉਨ੍ਹਾਂ ਨਾਲ ਸੰਪਰਕ ਕਰਨ ਤਾਂ ਜੋ ਉਹ ਸਬੰਧਤ ਉੱਚ ਅਧਿਕਾਰੀਆਂ ਕੋਲ ਮਾਮਲਾ ਉਠਾ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕੋਈ ਵੀ ਵਿਕਾਸ ਕਾਰਜ ਕਿਸੇ ਵੀ ਕਾਰਨ ਬੰਦ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਸਾਰੇ ਵਿਕਾਸ ਕਾਰਜ ਜਲਦੀ ਕੀਤੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜਾਂ ਨੂੰ ਮਿਆਰੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਅਤੇ ਉਸਾਰੀ ਅਤੇ ਸਮੱਗਰੀ ਦੀ ਗੁਣਵੱਤਾ ਸਬੰਧੀ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Leave a Reply

Your email address will not be published. Required fields are marked *