ਐਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ ‘ਚ ਉਰਦੂ ਸਿਖਲਾਈ ਕੇਂਦਰ ਦੀ ਸ਼ੁਰੂਆਤ

Uncategorized
  • ਚਾਹਵਾਨ ਵਿਅਕਤੀ ਸੈਂਟਰ ‘ਚ ਛੇ ਮਹੀਨੇ ਦੇ ਕੋਰਸ ਲਈ ਦਾਖਲਾ ਲੈ ਸਕਦੇ ਹਨ – ਡਿਪਟੀ ਕਮਿਸ਼ਨਰ ਸੁਰਭੀ ਮਲਿਕ

DMT : ਲੁਧਿਆਣਾ : (14 ਸਤੰਬਰ 2023) : –

ਉਰਦੂ ਭਾਸ਼ਾ ਦੀ ਮੁੱਢਲੀ ਸਿਖਲਾਈ ਦੇਣ ਲਈ, ਪੰਜਾਬ ਉਰਦੂ ਅਕੈਡਮੀ ਵਲੋਂ ਸਥਾਨਕ ਸਤੀਸ਼ ਚੰਦਰ ਧਵਨ (ਐਸ.ਸੀ.ਡੀ.) ਸਰਕਾਰੀ ਕਾਲਜ (ਲੜਕੇ) ਵਿਖੇ ਇੱਕ ਉਰਦੂ ਸਿਖਲਾਈ ਕੇਂਦਰ ਸ਼ੁਰੂ ਕੀਤਾ ਹੈ, ਜਿਸ ਵਿੱਚ ਇੱਛੁਕ ਵਿਅਕਤੀਆਂ ਨੂੰ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਇਹ ਕੇਂਦਰ ਪਹਿਲੀ ਸਤੰਬਰ ਤੋਂ ਸ਼ੁਰੂ ਹੋਇਆ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਛੇ ਮਹੀਨਿਆਂ ਦੇ ਉਰਦੂ ਭਾਸ਼ਾ ਸਿਖਲਾਈ ਪ੍ਰੋਗਰਾਮ ਦੌਰਾਨ ਇਹ ਕਲਾਸਾਂ ਸ਼ਾਮ 3 ਤੋਂ 4 ਵਜ਼ੇ ਦਰਮਿਆਨ ਲੱਗਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਕੋਈ ਵੀ ਚਾਹਵਾਨ ਸਰਕਾਰੀ, ਅਰਧ-ਸਰਕਾਰੀ ਅਤੇ ਗੈਰ-ਸਰਕਾਰੀ ਕਰਮਚਾਰੀ ਜਾਂ ਕੋਈ ਹੋਰ ਵਿਅਕਤੀ ਸਿਖਲਾਈ ਕੇਂਦਰ ਵਿਖੇ ਇਸ ਕੋਰਸ ਵਿੱਚ ਸ਼ਾਮਲ ਹੋ ਸਕਦਾ ਹੈ ਕਿਉਂਕਿ ਇਸ ਵਿੱਚ ਭਾਗ ਲੈਣ ਲਈ ਉਮਰ ਦੀ ਕੋਈ ਪਾਬੰਦੀ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਛੇ ਮਹੀਨੇ ਦਾ ਕੋਰਸ ਪੂਰਾ ਕਰਨ ਤੋਂ ਬਾਅਦ ਪ੍ਰੀਖਿਆਵਾਂ ਲਈਆਂ ਜਾਣਗੀਆਂ ਅਤੇ ਪਾਸ ਆਊਟ ਉਮੀਦਵਾਰਾਂ ਨੂੰ ਸਰਟੀਫਿਕੇਟ ਜਾਰੀ ਕੀਤੇ ਜਾਣਗੇ।

ਉਨ੍ਹਾਂ ਸਾਰੇ ਚਾਹਵਾਨ ਵਿਅਕਤੀਆਂ ਨੂੰ ਆਪਣੀ ਭਾਸ਼ਾ ਦੇ ਹੁਨਰ ਨੂੰ ਹੋਰ ਅਪਗ੍ਰੇਡ ਕਰਨ ਲਈ ਇਸ ਕੋਰਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਕਿਉਂਕਿ ਇਹ ਉਹਨਾਂ ਦੇ ਕੈਰੀਅਰ ਦੇ ਵਿਕਾਸ ਵਿੱਚ ਵੀ ਮਦਦਗਾਰ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਵਿਅਕਤੀ ਪੰਜਾਬ ਉਰਦੂ ਅਕੈਡਮੀ ਦੇ ਅਧਿਕਾਰੀਆਂ ਨਾਲ ਫੋਨ ਨੰਬਰ 01675-252625, 9872398397 ਅਤੇ 8557877671 ‘ਤੇ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *