ਕਿਸਾਨਾਂ ਨੂੰ ਉੱਚ ਮਿਆਰੀ ਖੇਤੀ ਇਨਪੁਟਸ ਮੁਹੱਈਆ ਕਰਵਾਉਣਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦਾ ਮੁੱਖ ਨਿਸ਼ਾਨਾ – ਡਾ. ਬੈਨੀਪਾਲ

Ludhiana Punjabi

DMT : ਲੁਧਿਆਣਾ : (10 ਜੁਲਾਈ 2023) : – ਪੰਜਾਬ ਸਰਕਾਰ ਦੇ ਕਿਸਾਨਾਂ ਤੱਕ ਮਿਆਰੀ ਇਨਪੁਟਸ ਪਹੁੰਚਾਉਣ ਦੇ ਅਹਿਦ ਤਹਿਤ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਹੁਕਮਾਂ ਅਤੇ ਡਾਇਰੈਕਟਰ ਖੇਤੀਬਾੜੀ ਵੱਲੋ ਗਠਿਤ ਟੀਮਾਂ ਦੇ ਇੰਚਾਰਜ਼ ਸ਼੍ਰੀ ਰਾਜ ਕੁਮਾਰ, ਸੰ.ਡ.ਖੇ (ਪੀ.ਪੀ), ਸ਼੍ਰੀ ਗੁਰਦੇਵ ਸਿੰਘ, ਮੁੱਖ ਖੇਤੀਬਾੜੀ ਅਫਸਰ, ਹੁਸ਼ਿਆਰਪੁਰ, ਸ਼੍ਰੀ ਗੁਰਜੀਤ ਸਿੰਘ ਬਰਾੜ, ਡਿਪਟੀ ਡਾਇਰੈਕਟਰ (ਐਲ.ਸੀ.ਪੀ.ਪੀ), ਸ਼੍ਰੀ ਹਰਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ, ਤਰਨਤਾਰਨ ਅਤੇ ਡਾ.ਨਰਿੰਦਰ ਸਿੰਘ  ਬੈਨੀਪਾਲ, ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਦੀ ਅਗਵਾਈ ਵਿੱਚ ਕਾਰਵਾਈ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਲੁਧਿਆਣਾ ਦੀ ਫਲਾਇੰਗ ਸੁਕੈਡ ਟੀਮਾ  ਵੱਲੋਂ ਖਾਦ, ਬੀਜਾਂ ਅਤੇ ਕੀੜੇਮਾਰ ਦਵਾਈਆ ਦੇ ਗੁਦਾਮ ਅਤੇ ਡੀਲਰਾਂ ਦੀ ਲਗਾਤਾਰ ਚੈਕਿੰਗ ਅਤੇ ਸੈਪਲਿੰਗ ਦੌਰਾਨ ਕੀੜੇਮਾਰ ਦਵਾਈਆਂ ਦੇ 65 ਅਤੇ ਖਾਦਾ ਦੇ 40 ਸੈਂਪਲ ਗੁੱਣਵਤਾ ਪ੍ਰੀਖਣ ਕਰਵਾਉਣ ਲਈ ਭਰੇ ਗਏ।
ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਜਿਲ੍ਹੇ ਦੇ ਸਮੂਹ ਰਿਟੇਲ ਅਤੇ ਹੋਲਸੇਲ ਡੀਲਰਾਂ ਅਤੇ ਕੰਪਨੀਆਂ ਨੂੰ ਸਖਤ ਚੇਤਾਵਨੀ ਦਿੰਦੇ ਕਿਹਾ ਕਿ ਕਿਸਾਨੀ ਹਿੱਤ ਵਿੱਚ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਕਿਸੇ ਵੀ ਕਿਸਮ ਦੀ ਗੈਰ-ਕਾਨੂੰਨੀ, ਅਣ-ਅਧਿਕਾਰਿਤ ਅਤੇ ਗੈਰ ਮਿਆਰੀ ਕੀੜੇਮਾਰ ਦਵਾਈਆਂ ਜਾਂ ਖਾਦਾਂ ਦੀ ਵਿਕਰੀ ਜ਼ਿਲ੍ਹੇ ਅੰਦਰ ਨਹੀਂ ਹੋਣ ਦਿੱਤੀ ਜਾਵੇਗੀ। ਸਮੂਹ ਡੀਲਰ ਧਿਆਨ ਰੱਖਣ ਕਿ ਬਿਨ੍ਹਾਂ ਅਥਾਰਟੀ ਦੇ ਕਿਸੇ ਵੀ ਕਿਸਮ ਦੀ ਦਵਾਈ ਜਾਂ ਖਾਦ ਨਾ ਵੇਚੀ ਜਾਵੇ ਅਤੇ ਆਪੋ-ਆਪਣੇ ਲਾਇਸੰਸਾਂ ਵਿੱਚ ਲੋੜੀਂਦੀ ਦਰੁਸਤੀ ਸਮੇਂ-ਸਿਰ ਕਰਵਾਈ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਉੱਚ ਮਿਆਰੀ ਖੇਤੀ ਇਨਪੁਟਸ ਦੀ ਸਪਲਾਈ ਯਕੀਣੀ ਬਣਾਉਣਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦਾ ਮੁੱਖ ਨਿਸ਼ਾਨਾ ਹੈ। ਉਲੰਘਣਾ ਕਰਨ ਵਾਲੇ ਡੀਲਰਾਂ ਅਤੇ ਕੰਪਨੀਆਂ ਖਿਲਾਫ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਸਬੰਧੀ ਸਟਾਫ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਮੂਹ ਬਲਾਕ ਖੇਤੀਬਾੜੀ ਅਫਸਰ ਅਤੇ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਕੁਆਲਟੀ ਕੰਟਰੋਲ ਮੁਹਿੰਮ ਚਲਾ ਕੇ ਖਾਦਾਂ, ਦਵਾਈਆਂ ਦੀ ਵੱਧ ਤੋਂ ਵੱਧ ਸੈਂਪਲਿੰਗ ਕਰਨ ਅਤੇ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਸਾਰੀਆਂ ਦੁਕਾਨਾਂ ਦੀ ਚੈਕਿੰਗ ਕਰਕੇ ਵਿਭਾਗੀ ਕਾਨੂੰਨਾਂ/ਐਕਟਾਂ ਅਨੁਸਾਰ ਕਾਰਵਾਈ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।

Leave a Reply

Your email address will not be published. Required fields are marked *