ਕੇਂਦਰੀ ਮੰਤਰੀ ਗਜੇਂਦਰ ਸ਼ਿਖਾਵਤ ਨੇ ਕੀਤਾ ਸ਼ਹੀਦ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਦਾ ਉਦਘਾਟਨ

Ludhiana Punjabi
  • ਬੀਜੇਪੀ ਦੇ ਸੀਨੀਅਰ ਨੇਤਾ ਸੁਖਵਿੰਦਰ ਸਿੰਘ ਬਿੰਦਰਾ ਨੇ ਕੀਤਾ ਵਿਸ਼ੇਸ਼ ਧੰਨਵਾਦ

DMT : ਲੁਧਿਆਣਾ : (06 ਮਈ 2023) : – ਅੱਜ ਸ਼ਹਿਰ ਦੇ ਮਾਡਲ ਟਾਊਨ ਅਕਸਟੈਨਸ਼ਨ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਹਸਪਤਾਲ ਦਾ ਉਦਘਾਟਨ ਮਾਨਯੋਗ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ਿਖਾਵਤ (ਜਲ ਸ਼ਕਤੀ ਵਿਭਾਗ ਭਾਰਤ ਸਰਕਾਰ) ਨੇ ਆਪਣੇ ਕਰ ਕਮਲਾ ਨਾਲ ਕੀਤਾ। ਇਸ ਮੌਕੇ ਸੀਨੀਅਰ ਬੀਜੇਪੀ ਨੇਤਾ ਸੁਖਵਿੰਦਰ ਸਿੰਘ ਬਿੰਦਰਾ ਸਾਬਕਾ ਚੇਅਰਮੈਨ (ਯੂਥ ਅਤੇ ਖੇਡ ਵਿਭਾਗ ਪੰਜਾਬ ਸਰਕਾਰ), ਸ਼ਹੀਦ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਹਸਪਤਾਲ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ, ਮਹਾਂ ਸਚਿਵ ਸੁਖਵਿੰਦਰਪਾਲ ਸਿੰਘ ਸਰਨਾ,ਅਮਰਜੀਤ ਸਿੰਘ ਟਿੱਕਾ, ਅਮਰ ਪਾਲ ਸਿੰਘ ਸਰਨਾ, ਨਵਪ੍ਰੀਤ ਸਿੰਘ ਬਿੰਦਰਾ, ਹਰਭਜਨ ਸਿੰਘ ਡੰਗ, ਹਰਪ੍ਰੀਤ ਸਿੰਘ ਰਾਜਧਾਨੀ, ਕੰਵਲਪ੍ਰੀਤ ਸਿੰਘ ਬਿੰਦਰਾ,ਜਸਵਿੰਦਰ ਸਿੰਘ ਸੇਠੀ, ਹਰਵਿੰਦਰ ਸਿੰਘ ਚਾਵਲਾ ਆਦਿ

ਮਜੂਦ ਰਹੇ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ਿਖਾਵਤ  ਜੀ ਨੇ ਸੁਖਵਿੰਦਰ ਬਿੰਦਰਾ ਦੀ ਤਾਰੀਫ ਕਰਦਿਆਂ ਕਿਹਾ ਕਿ ਇਹ ਹਸਪਤਾਲ ਸਮਾਜ ਨੂੰ ਬਹੁਤ ਵੱਡੀ ਦੇਣ ਹੈ । ਇਸ ਰਾਹੀਂ ਗਰੀਬ ਲੋਕਾਂ ਦਾ ਭਲਾ ਹੋਵੇਗਾ। ਉਨ੍ਹਾਂ ਨੇ ਸਾਰੇ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਨੇ ਮੈਨੇਜਮੈਂਟ ਕਮੇਟੀ ਨਾਲ ਮੁਲਾਕਾਤ ਕੀਤੀ। ਹਸਪਤਾਲ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ ਅਤੇ ਉਨ੍ਹਾਂ ਦੀ ਟੀਮ ਨੇ

ਮਾਨਯੋਗ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ਿਖਾਵਤ ਜੀ ਨੂੰ ਸਨਮਾਨਿਤ ਕੀਤਾ। ਬਿੰਦਰਾ ਨੇ ਕਿਹਾ ਕਿ ਇਸ ਹਸਪਤਾਲ ਨਾਲ ਲੁਧਿਆਣਾ ਦੀ 40 ਲੱਖ ਤੋਂ ਵੱਧ ਆਬਾਦੀ ਨੂੰ ਬਹੁਤ ਘੱਟ ਖਰਚੇ ਵਿੱਚ ਉਚ ਪੱਧਰ ਦੀ ਮੈਡੀਕਲ ਸਹੂਲਤ ਮਿਲੇਗੀ।ਹਸਪਤਾਲ ਵਿੱਚ ਲੈਬ ਅਤੇ ਟੈਸਟ ਵੀ ਬਹੁਤ ਘੱਟ ਕੀਮਤ ਵਿਚ ਕਿਤੇ ਜਾਣਗੇ। ਕੇਂਦਰੀ ਮੰਤਰੀ ਸ਼ਿਖਾਵਤ ਨੇ ਬਿੰਦਰਾ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਦੌਰਾਨ ਪੰਜਾਬ ਭਾਜਪਾ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਵੀ ਮਜੂਦ ਰਹੇ।

Leave a Reply

Your email address will not be published. Required fields are marked *