ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਅਪੀਲ, ਕਣਕ ਦੀ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਇਆ ਜਾਵੇ

Ludhiana Punjabi

DMT : ਲੁਧਿਆਣਾ : (25 ਅਪ੍ਰੈਲ 2023) : – ਖੇਤੀਬਾੜੀ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਵਲੋਂ ਜ਼ਿਲ੍ਹੇ ਦੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਣਕ ਦੀ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਇਆ ਜਾਵੇ।

ਉਨ੍ਹਾਂ ਦੱਸਿਆ ਕਿ ਜਿੱਥੇ ਨਾੜ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਉੱਥੇ ਮਿੱਤਰ ਕੀੜਿਆਂ ਦਾ ਵੀ ਨਾਸ਼ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਨਾੜ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਪਾਈ ਜਾਂਦੀ ਹੈ ਜੋ ਕਿ ਅਗਲੀ ਫਸਲ ਲਈ ਖਾਦਾਂ ਦੀ ਵਰਤੋਂ ਵਿੱਚ ਕਟੌਤੀ ਕਰਕੇ ਖਰਚੇ ਵਿੱਚ ਬੱਚਤ ਕਰਨ ਲਈ ਸਹਾਈ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀ ਮੌਸਮ ਵਿੱਚ ਆਈ ਤਬਦੀਲੀ ਕਾਰਨ ਕਿਸਾਨਾਂ ਦੀ ਫਸਲ ਡਿੱਗਣ ਕਾਰਨ ਬਹੁਤ ਕਿਸਾਨ ਵੀਰਾਂ ਦਾ ਨੁਕਸਾਨ ਹੋਇਆ ਹੈ ਜਦਕਿ ਜਿਨ੍ਹਾਂ ਖੇਤਾਂ ਵਿੱਚ ਪਰਾਲੀ ਨੂੰ ਖੇਤ ਵਿੱਚ ਵਾਹਿਆ ਗਿਆ ਸੀ ਜਾਂ ਮਲਚਿੰਗ ਕੀਤੀ ਗਈ ਸੀ, ਉਨ੍ਹਾਂ ਖੇਤਾਂ ਵਿੱਚ ਕਣਕ ਦੀ ਫਸਲ ਘੱਟ ਡਿੱਗੀ ਹੈ ਅਤੇ ਨੁਕਸਾਨ ਤੋਂ ਬਚਾ ਹੋਇਆ ਹੈ। ਸੋ ਆਉਣ ਵਾਲੇ ਸਮੇਂ ਦੌਰਾਨ ਕਿਸਾਨ ਵੀਰ ਪਰਾਲੀ ਅਤੇ ਨਾੜ ਖੇਤ ਵਿੱਚ ਵਾਹੁਣ ਤਾਂ ਜੋ ਫਸਲ ਮੌਸਮੀ ਤਬਦੀਲੀ ਸਹਾਰਨ ਦੇ ਯੋਗ ਬਣੇ। ਵਿਭਾਗ ਵਲੋਂ ਕਿਸਾਨਾਂ ਤੱਕ ਹਰ ਸੰਭਵ ਜਾਣਕਾਰੀ ਅਤੇ ਜਾਗਰੂਕਤਾ ਪਹੁੰਚਾਉਣ ਲਈ ਬਲਾਕ ਪੱਧਰੀ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਉਸ ਉਪਰੰਤ ਪਿੰਡ ਪੱਧਰੀ ਕੈਂਪ ਵੀ ਲੜੀਵਾਰ ਆਯੋਜਿਤ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਬੇਸ਼ੱਕ 80 ਫੀਸਦ ਕਣਕ ਦੀ ਕਟਾਈ ਹੋ ਚੁੱਕੀ ਹੈ ਪਰੰਤੂ ਕਾਫੀ ਕਿਸਾਨਾਂ ਦੀ ਤੂੜੀ ਬਣਾਉਣ ਤੋਂ ਰਹਿੰਦੀ ਹੈ। ਨਾੜ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਹਰ ਸੰਭਵ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਨ੍ਹਾਂ ਕੈਂਪਾਂ ਵਿੱਚ ਸ਼ਮੂਲੀਅਤ ਕਰਨ।

Leave a Reply

Your email address will not be published. Required fields are marked *