DMT : ਲੁਧਿਆਣਾ : (21 ਜੂਨ 2023) : – ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਈ ਰਜਿੰਦਰਪਾਲ ਸਿੰਘ ਖਾਲਸਾ ਨੇ ਜੱਥੇ ਸਮੇਤ ਕੀਰਤਨ ਰੂਪ ਵਿੱਚ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਕੀਤੇ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਤੋਂ ਇਲਾਵਾ ਬੀਬੀ ਰਵਿੰਦਰ ਕੌਰ ਪਟਿਆਲਾ ਅਤੇ ਭਾਈ ਸੁਖਪ੍ਰੀਤ ਸਿੰਘ ਅੰਮ੍ਰਿਤਸਰ ਵਾਲਿਆਂ ਦੇ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਦੂਰੋ ਨੇੜਿਓਂ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਭਾਈ ਰਜਿੰਦਰਪਾਲ ਸਿੰਘ ਖਾਲਸਾ ਅਤੇ ਭਾਈ ਗੁਰਦਾਸ ਗੁਰਮਤਿ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਨੇ ਮਿਲਕੇ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ। ਸ੍ਰੀ ਸੁਖਮਨੀ ਸਾਹਿਬ ਜੀ ਦੀ ਚੱਲ ਰਹੀ ਲੜੀ ਮੁਤਾਬਕ ਅਸ਼ਟਪਦੀ ਦੇ ਇੱਕ ਪਦੇ ਦੀ ਵਿਆਖਿਆ ਗਿਆਨੀ ਹਰਜੀਤ ਸਿੰਘ ਵਿਦਵਾਨ ਨੇ ਵਿਸਥਾਰ ਪੂਰਵਕ ਕੀਤੀ ਅਤੇ ਸੰਗਤਾਂ ਨੂੰ ਪ੍ਰਭੂ ਚਰਨਾਂ ਨਾਲ ਜੋੜਿਆ। ਇਸ ਮੌਕੇ ਜਨਰਲ ਸਕੱਤਰ ਅਵਤਾਰ ਨੇ ਜੱਥਿਆਂ ਨੂੰ ਸਨਮਾਨਿਤ ਕਰਦਿਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜਨਰਲ ਸਕੱਤਰ ਅਵਤਾਰ ਸਿੰਘ, ਰਣਦੀਪ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ, ਕੁਲਦੀਪ ਸਿੰਘ ਦੂਆ, ਕਮਲਪ੍ਰੀਤ ਸਿੰਘ, ਰਜਿੰਦਰਪਾਲ ਸਿੰਘ, ਜਗਜੀਤ ਸਿੰਘ, ਗੁਰਦੀਪ ਸਿੰਘ, ਹਰਜੋਤ ਸਿੰਘ, ਗੁਰਪ੍ਰੀਤ ਸਿੰਘ, ਚੰਨਪ੍ਰੀਤ ਸਿੰਘ, ਅਰਵਿੰਦਰਪਾਲ ਸਿੰਘ ਧੰਜਲ, ਬੀਬੀ ਰਜਿੰਦਰ ਕੌਰ ਖਾਲਸਾ ਮੈਂਬਰ ਧਰਮ ਪ੍ਰਚਾਰ ਕਮੇਟੀ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਦਿ ਹਾਜ਼ਰ ਸਨ।