ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਹੋਇਆ

Ludhiana Punjabi

DMT : ਲੁਧਿਆਣਾ : (06 ਅਗਸਤ 2023) : – ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਹੋਇਆ, ਜਿਸ ਵਿੱਚ ਵੱਡੀ ਗਿਣਤੀ ’ਚ ਅੰਮ੍ਰਿਤ ਅਭਿਲਾਖੀਆਂ ਵੱਲੋਂ ਅੰਮ੍ਰਿਤ ਛਕਿਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਅੰਮ੍ਰਿਤ ਦਾ ਬਾਟਾ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਦਰਸਾਈ ਰਹਿਤ ਮਰਿਆਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਪੰਜ ਪਿਆਰਿਆਂ ਵਲੋਂ ਤਿਆਰ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਜਥੇਦਾਰ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਹਰ ਮਹੀਨੇ ਦੇ ਪਹਿਲੇ ਐਤਵਾਰ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਦਾ ਬਾਟਾ ਤਿਆਰ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਰਾਤ ਨੂੰ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਨ੍ਹਾਂ ਵਿੱਚ ਭਾਈ ਸਿਮਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਜਨਰਲ ਸਕੱਤਰ ਅਵਤਾਰ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਵਿੰਕਲ, ਜਤਿੰਦਰ ਸਿੰਘ, ਰਣਦੀਪ ਸਿੰਘ, ਗੁਰਦੀਪ ਸਿੰਘ, ਰਜਿੰਦਰਪਾਲ ਸਿੰਘ, ਸਤਨਾਮ ਸਿੰਘ, ਜਗਜੀਤ ਸਿੰਘ, ਬੀਬੀ ਰਜਿੰਦਰ ਕੌਰ ਮੈਂਬਰ ਧਰਮ ਪ੍ਰਚਾਰ ਕਮੇਟੀ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *