ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾ.ਟਾਊਨ ਐਕਸਟੈਨਸ਼ਨ ਵਿਖੇ 

Ludhiana Punjabi
  •  ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਆਯੋਜਿਤ ਕੀਤੇ ਜਾਣਗੇ-ਇੰਦਰਜੀਤ ਸਿੰਘ ਮੱਕੜ
  • ਪੰਥ ਦੇ ਪ੍ਰਸਿੱਧ ਕੀਰਤਨੀ ਜੱਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ

DMT : ਲੁਧਿਆਣਾ : (12 ਅਪ੍ਰੈਲ 2023) : – ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਵੱਲੋ ਸਾਜੇ ਗਏ ਖਾਲਸਾ ਪੰਥ ਦੇ ਸਿਰਜਨਾ ਦਿਵਸ ਤੇ ਵਿਸਾਖੀ ਪੁਰਬ ਨੂੰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ

 ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਮਹਾਨ ਗੁਰਮਤਿ ਸਮਾਗਮ ਆਯੋਜਿਤ ਕੀਤੇ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ.ਇੰਦਰਜੀਤ ਸਿੰਘ ਮੱਕੜ ਪ੍ਰਧਾਨ ਗੁ.ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ   ਨੇ ਅੱਜ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਹੋਇਆ ਕੀਤਾ।ਉਨ੍ਹਾਂ ਨੇ ਜਾਣਕਾਰੀ ਦੇਦਿਆ ਦੱਸਿਆ ਕਿ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ  ਦੀ ਪ੍ਰਬੰਧਕ ਕਮੇਟੀ  ਵੱਲੋ ਸਮੂਹ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਮਿਤੀ 13 ਅਪ੍ਰੈਲ ਸ਼ਾਮ ਨੂੰ 8ਵੱਜੇ ਤੋ ਰਾਤ 10 ਵੱਜੇ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ ਕੀਤਾ ਜਾਵੇਗਾ।ਜਿਸ ਵਿੱਚ ਭਾਈ ਬਖਸ਼ੀਸ਼ ਸਿੰਘ ਹਜ਼ੂਰੀ ਕੀਰਤਨੀਏ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਜਿੱਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ ਉਂਥੇ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਹਰਪਾਲ ਸਿੰਘ ਲੁਧਿਆਣੇ ਵਾਲੇ ਗੁਰਬਾਣੀ ਦੇ ਸ਼ਬਦਾਂ ਦੀ ਕਥਾ ਤੇ ਗੁਰਮਤਿ ਵਿਚਾਰਾਂ ਦੀ ਸਾਂਝ ਸੰਗਤਾਂ ਨਾਲ ਕਰਨਗੇ।ਇਸੇ ਤਰ੍ਹਾਂ ਸ਼ੁਕਰਵਾਰ ਮਿਤੀ 14 ਅਪ੍ਰੈਲ ਨੂੰ ਸਵੇਰੇ  ਵਿਸ਼ੇਸ਼ ਤੌਰ ਤੇ  ਗੁਰਮਤਿ ਸਮਾਗਮ ਆਯੋਜਿਤ ਕੀਤਾ ਜਾਵੇਗਾ। ਜਿਸ ਅੰਦਰ ਭਾਈ ਗਗਨਪ੍ਰੀਤ ਸਿੰਘ ਹਜ਼ੂਰੀ ਕੀਰਤਨੀਏ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਮੁਕਤਸਰ ਸਾਹਿਬ, ਭਾਈ ਸਿਮਰਪ੍ਰੀਤ ਸਿੰਘ ਹਜ਼ੂਰੀ ਕੀਰਤਨੀਏ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਗੁਰਵਿੰਦਰ ਸਿੰਘ ਬਿੰਜਲ ਲੁਧਿਆਣੇ ਵਾਲੇ, ਇਸਤਰੀ ਸਤਿਸੰਗ ਸਭਾਵਾਂ ਦੇ ਕੀਰਤਨੀ ਜੱਥੇ ਅਤੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ  ਦੇ ਬੱਚਿਆਂ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰੇਗਾ।ਸ.ਮੱਕੜ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸ਼ਾਮ ਦੇ ਸਮਾਗਮ ਅੰਦਰ ਭਾਈ ਸਿਮਰਪ੍ਰੀਤ ਸਿੰਘ, ਭਾਈ ਬਖਸ਼ੀਸ਼ ਸਿੰਘ ਹਜ਼ੂਰੀ ਕੀਰਤਨੀਏ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਜੱਥੇ ਆਪਣੀਆਂ ਹਾਜਰੀਆਂ ਭਰਨਗੇ ਊੱਥੇ ਪੰਥ ਦੇ ਪ੍ਰਸਿੱਧ ਕਥਾ ਵਾਚਕ ਗਿਆਨੀ ਰਸ਼ਪਾਲ ਸਿੰਘ ਫਾਜਿਲਕਾ ਵਾਲੇ ਖਾਲਸਾ ਸਾਜਨਾ ਦਿਵਸ ਮੌਕੇ ਵਿਸ਼ੇਸ਼ ਤੌਰ ਤੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਨਗੇ।ਉਨ੍ਹਾਂ ਨੇਸੰਗਤਾਂ ਨੂੰ ਜ਼ੋਰਦਾਰ ਬੇਨਤੀ ਕੀਤੀ ਕੀ ਉਹ ਗੁਰਮਤਿ ਸਮਾਗਮ ਵਿੱਚ ਵੱਧ ਤੋ ਵੱਧ ਹਾਜ਼ਰੀਆਂ ਭਰ ਕੇ ਗੁਰਬਾਣੀ ਦਾ ਲਾਹਾ ਪ੍ਰਾਪਤ ਕਰਨ।ਇਸ ਸਮੇਂ ਉਨ੍ਹਾਂ ਦੇ ਨਾਲ ਸ.ਜਗਦੇਵ ਸਿੰਘ ਕਲਸੀ ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮੱਕੜ, ਜਗਜੀਤ ਸਿੰਘ ਆਹੂਜਾ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ ਫਰਨੀਚਰ, ਗਿਆਨੀ ਜਸਵਿੰਦਰ ਸਿੰਘ,ਅਵਤਾਰ ਸਿੰਘ ਬੀ.ਕੇ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Leave a Reply

Your email address will not be published. Required fields are marked *