ਗੁ. ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਵੱਲੋ “ਆਉ ਗੁਰਦੁਆਰੇ ਚੱਲੀਏ” ਮੁਹਿੰਮ ‘ਦੇ ਅੰਤਰਗਤ ਬੱਚਿਆਂ ਨੂੰ ਵੰਡੇ ਇਨਾਮ

Ludhiana Punjabi
  • ਗੁਰਦੁਆਰਾ ਕਮੇਟੀ ਦੀਆਂ ਪ੍ਰਚਾਰ ਸੇਵਾਵਾਂ ਸਮਾਜ  ਲਈ ਚਾਨਣ ਮੁਨਾਰਾ-  ਮਦਨ ਲਾਲ ਬੱਗਾ 

DMT : ਲੁਧਿਆਣਾ : (21 ਅਗਸਤ 2023) : – ਗੁਰੂ ਸਾਹਿਬਾਨ ਵੱਲੋਂ ਬਖਸ਼ੇ ਸੇਵਾ ਦੇ ਸਕੰਲਪ ਦੇ ਨਾਲ ਸੰਗਤਾਂ ਨੂੰ ਵੱਧ ਤੋਂ ਵੱਧ ਜੋੜਨ ਅਤੇ ਆਪਣੀ ਉਸਾਰੂ ਸੋਚ ਨੂੰ ਮੁਨੱਖੀ ਸੇਵਾ ਕਾਰਜਾਂ ਵਿੱਚ ਲਗਾਉਣ ਵਾਲੀਆਂ ਸੰਸਥਾਵਾਂ ਤੇ ਸੁਸਾਇਟੀਆਂ ਸਮਾਜ ਲਈ ਚਾਨਣ ਮੁਨਾਰਾ ਹੁੰਦੀਆਂ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਗੁਰਦੁਆਰਾ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਸਿਵਿਲ ਲਾਈਨਜ਼ ਲੁਧਿਆਣਾ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋ  ਇਲਾਕੇ ਦੇ ਬੱਚਿਆਂ ਨੂੰ ਗੁਰੂ ਘਰ ਨਾਲ ਜੋੜਨ ਦੇ ਲਈ ਆਰੰਭ ਕੀਤੀ ਗਈ ਵਿਸ਼ੇਸ਼ ਪ੍ਰਚਾਰ ਮੁਹਿੰਮ ” ਆਉ ਗੁਰਦੁਆਰੇ ਚੱਲੀਏ”  ਦੀ ਸਮੰਪੂਰਨਤਾ ਮੌਕੇ ਆਯੋਜਿਤ ਕੀਤੇ ਗਏ ਸਨਮਾਨ ਸਮਾਗਮ ਦੌਰਾਨ ਇੱਕਤਰ ਹੋਈਆਂ ਸੰਗਤਾਂ ਤੇ ਪ੍ਰਮੁੱਖ ਸ਼ਖਸ਼ੀਅਤਾਂ  ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ।ਉਨ੍ਹਾਂ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਤੇ ਪ੍ਰਮੁੱਖ ਸਖਸ਼ੀਅਤਾਂ ਦਾ  ਧੰਨਵਾਦ ਪ੍ਰਗਟ  ਕੀਤਾ

ਕਰਦਿਆਂ ਕਿਹਾ ਕਿ ਆਉ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਿਧਾਂਤਾਂ ਤੇ ਉਪਦੇਸ਼ਾਂ ਨਾਲ ਜੁੜ ਕੇ ਆਪਣਾ ਜੀਵਨ ਸਫਲਾ ਕਰੀਏ।ਸ਼੍ਰੀ ਬੱਗਾ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋ ਇਲਾਕੇ ਦੇ ਬੱਚਿਆਂ ਨੂੰ ਗੁਰੂ ਘਰ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਦੀ ਜ਼ੋਰਦਾਰ ਸ਼ਲਾਘਾ ਕੀਤੀ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਇਸ ਮੁਹਿੰਮ ਨੂੰ ਸਫ਼ਲ ਕਰਨ ਵਿੱਚ ਉਹ ਹਮੇਸ਼ਾ ਆਪਣਾ ਬਣਦਾ ਸਹਿਯੋਗ ਦੇਣਗੇ।ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੀਡੀਆ ਸਲਾਹਕਾਰ ਸ.ਰਣਜੀਤ ਸਿੰਘ ਖਾਲਸਾ ਨੇ ਆਪਣੇ ਸੰਬੋਧਨ ਵਿੱਚ ਗੁਰਦੁਆਰਾ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਸਿਵਿਲ ਲਾਈਨਜ਼ ਲੁਧਿਆਣਾ ਦੇ ਮੁੱਖ ਸੇਵਾਦਾਰ ਸ.ਪ੍ਰਿਥਵੀਪਾਲ ਸਿੰਘ ਧਮੀਜਾ ਅਤੇ ਕਮੇਟੀ ਦੇ ਸਮੂਹ ਅਹੁਦੇਦਾਰਾਂ ਵੱਲੋ ਸਿੱਖੀ ਦੀ ਲਹਿਰ ਨੂੰ ਪ੍ਰਚੰਡ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਲੱਕੀ ਕੂਪਨ ਦੇ ਡਰਾਅ ਕੱਢ ਕੇ ਆਉ ਗੁਰਦੁਆਰੇ ਚੱਲੀਏ” ਮੁਹਿੰਮ ਵਿੱਚ ਆਉਣ ਵਾਲੇ ਚਾਲੀ ਬੱਚਿਆਂ  ਦੀ ਹੌਸਲਾਅਫਜਾਈ ਕਰਦਿਆਂ ਉਨ੍ਹਾਂ ਵੱਖ ਵੱਖ ਇਨਾਮ ਤਕਸੀਮ ਕੀਤੇ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ.ਪ੍ਰਿਥਵੀਪਾਲ ਸਿੰਘ ਧਮੀਜਾ ਨੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ,

 ਸਮੇਤ ਇਲਾਕੇ ਦੀਆਂ ਸਮੂਹ ਸੰਗਤਾਂ ਤੇ ਪ੍ਰਮੁੱਖ ਸਖਸ਼ੀਅਤਾਂ ਦਾ  ਧੰਨਵਾਦ ਪ੍ਰਗਟ  ਕੀਤਾ।ਇਸ ਤੋਂ ਪਹਿਲਾਂ ਆਯੋਜਿਤ ਕੀਤੇ ਗਏ ਗੁਰਮਤਿ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋ ਵਿਧਾਇਕ ਚੌਧਰੀ ਮਦਨ ਲਾਲ ਬੱਗਾ,ਜੱਥੇਦਾਰ ਪ੍ਰਿਤਪਾਲ ਸਿੰਘ ,ਸੰਤ ਸਤਨਾਮ ਸਿੰਘ,ਸ.ਰਣਜੀਤ ਸਿੰਘ ਖਾਲਸਾ ਨੂੰ ਉਨ੍ਹਾਂ ਦੇ ਵੱਲੋਂ ਧਰਮ ਪ੍ਰਚਾਰ ਤੇ ਸਮਾਜਿਕ ਕਾਰਜਾਂ  ਦੇ ਪ੍ਰਤੀ ਕੀਤੀਆਂ ਜਾ ਰਹੀਆਂ ਵੱਡਮੁਲੀਆ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਸਿਰਪਾਉ ਤੇ ਯਾਦਗਾਰੀ  ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ।ਇਸ ਸਮੇਂ ਉਨਾਂ ਦੇ ਨਾਲ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਵਿਜੈ ਪਾਲ ਸਿੰਘ,ਪ੍ਰਧਾਨ ਪੀ.ਪੀ ਸਿੰਘ ਧਮੀਜਾ, ਗੁਰਦੀਪ ਸਿੰਘ ਵਾਇਸ ਪ੍ਰਧਾਨ, ਮਲੂਕ ਸਿੰਘ, ਅਪਾਰ ਸਿੰਘ ਮੱਲੀ, ਮਨਪ੍ਰੀਤ ਸਿੰਘ ਮੱਲੀ, ਜਸਪਾਲ ਸਿੰਘ ਖੰਡ ਵਾਲੇ, ਇੰਦਰਜੀਤ ਸਿੰਘ ਫਰੂਟ ਵਾਲੇ,ਭੁਪਿੰਦਰ ਸਿੰਘ ਸਿੱਧੂ,ਹਰੀ ਸਿੰਘ ,ਸੰਦੀਪ ਸਿੰਘ,ਮਲਕੀਤ ਸਿੰਘ,ਪਰਮਜੀਤ ਸਿੰਘ ,ਸੁਰਜੀਤ ਸਿੰਘ ਕਾਲਾ, ਕੰਨਵਰ ਇਕਬਾਲ ਸਿੰਘ, ਬੀਬੀ ਅਜੀਤ ਕੌਰ,ਬੀਬੀ ਸੁਰਿੰਦਰ ਕੋਰ ਤੇ ਬੀਬੀ ਜਸਬੀਰ ਕੌਰ  ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Leave a Reply

Your email address will not be published. Required fields are marked *