ਚਾਰ ਮੁਲਜ਼ਮਾਂ ਕੋਲੋਂ 11 ਚੋਰੀ ਦੇ ਮੋਟਰਸਾਈਕਲ ਬਰਾਮਦ

Crime Ludhiana Punjabi

DMT : ਲੁਧਿਆਣਾ : (04 ਮਈ 2023) : – ਖੰਨਾ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਇਸ ਦੇ ਚਾਰ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 11 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ |

ਮੁਲਜ਼ਮਾਂ ਦੀ ਪਛਾਣ ਰਵੀ ਕਾਂਤ ਉਰਫ਼ ਰਵੀ (27), ਵਰਿੰਦਰ ਸਿੰਘ (31), ਰਾਮ ਕ੍ਰਿਸ਼ਨ ਉਰਫ਼ ਰਾਮ (36) ਵਾਸੀ ਮੰਡੀ ਗੋਬਿੰਦਗੜ੍ਹ ਫ਼ਤਹਿਗੜ੍ਹ ਸਾਹਿਬ ਅਤੇ ਲਵਪ੍ਰੀਤ ਸਿੰਘ ਉਰਫ਼ ਲਾਡੀ (26) ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ।

ਪੁਲਿਸ ਸੁਪਰਡੈਂਟ (ਐਸਪੀ, ਜਾਂਚ) ਪ੍ਰਗਿਆ ਜੈਨ ਨੇ ਦੱਸਿਆ ਕਿ ਟੀਮ ਨੇ ਇੱਕ ਸੂਹ ਦੇ ਆਧਾਰ ‘ਤੇ ਦੋ ਮੁਲਜ਼ਮਾਂ ਰਵੀ ਕਾਂਤ ਅਤੇ ਵਰਿੰਦਰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। ਇਨ੍ਹਾਂ ਖ਼ਿਲਾਫ਼ ਥਾਣਾ ਸਿਟੀ-2 ਖੰਨਾ ਵਿੱਚ ਆਈਪੀਸੀ ਦੀ ਧਾਰਾ 379 ਅਤੇ 411 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਲਵਪ੍ਰੀਤ ਨੂੰ ਮੋਟਰਸਾਈਕਲ ਵੇਚਦੇ ਸਨ, ਜਿਸ ਤੋਂ ਬਾਅਦ ਪੁਲੀਸ ਨੇ ਉਸ ਨੂੰ ਕੇਸ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ। ਟੀਮ ਨੇ ਉਸ ਦੇ ਕਬਜ਼ੇ ‘ਚੋਂ ਤਿੰਨ ਮੋਟਰਸਾਈਕਲ ਬਰਾਮਦ ਕੀਤੇ। ਰਵੀ ਅਤੇ ਵਰਿੰਦਰ ਨੇ ਅੱਗੇ ਦੱਸਿਆ ਕਿ ਉਹ ਚੋਰੀ ਦੇ ਮੋਟਰਸਾਈਕਲ ਰਾਮ ਕ੍ਰਿਸ਼ਨ ਨੂੰ ਵੀ ਵੇਚਦੇ ਸਨ, ਜੋ ਕਿ ਇਸ ਕੇਸ ਵਿਚ ਨਾਮਜ਼ਦ ਸੀ ਅਤੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੁਲੀਸ ਨੇ ਉਸ ਦੇ ਕਬਜ਼ੇ ’ਚੋਂ ਛੇ ਹੋਰ ਮੋਟਰਸਾਈਕਲ ਬਰਾਮਦ ਕੀਤੇ ਹਨ।

ਐਸਪੀ ਨੇ ਦੱਸਿਆ ਕਿ ਮੁਲਜ਼ਮ ਰਵੀ ਅਤੇ ਵਰਿੰਦਰ ਮਜ਼ਦੂਰੀ ਕਰਦੇ ਸਨ ਜਦੋਂਕਿ ਰਾਮ ਕ੍ਰਿਸ਼ਨ ਪੇਂਟਰ ਅਤੇ ਲਵਪ੍ਰੀਤ ਗੁਰਦੁਆਰੇ ਵਿੱਚ ਰੀਡਰ ਸੀ।

ਸਾਰੇ ਮੁਲਜ਼ਮ ਪਹਿਲਾਂ ਹੀ ਕਈ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ।

Leave a Reply

Your email address will not be published. Required fields are marked *