ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਵਲੋਂ ਵਿਸ਼ਵ ਖ਼ੂਨਦਾਨ ਦਿਵਸ ਮੌਕੇ ਆਲ ਇੰਡੀਆ ਰਾਮਗੜ੍ਹੀਆ ਬੋਰਡ ਵੱਲੋਂ ਖ਼ੂਨਦਾਨ ਕੈਂਪ ਵਿੱਚ ਉਚੇਚੇ ਤੌਰ ਤੇ ਸ਼ਿਰਕਤ ਕੀਤੀ

Ludhiana Punjabi

DMT : ਲੁਧਿਆਣਾ : (16 ਜੂਨ 2023) : – ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੀ 300 ਸਾਲਾ ਜਨਮੁ ਸਤਾਵਦੀ ਨੂੰ ਸਮਰਪਿਤ ਵਿਸ਼ਵ ਖ਼ੂਨਦਾਨ ਦਿਵਸ ਮੌਕੇ ਖੂਨਦਾਨ ਕੈਂਪ ਦਾ ਆਯੋਜਨ ਆਲ ਇੰਡੀਆ ਰਾਮਗੜ੍ਹੀਆ ਬੋਰਡ ਵੱਲੋਂ ਭਾਈ ਘਨਈਆ ਜੀ ਸੇਵਾ ਮਿਸ਼ਨ ਸੁਸਾਇਟੀ ਦੇ ਸਹਿਯੋਗ ਨਾਲ ਨਸੀਬ ਕੈਂਸਰ ਸੈਂਟਰ,ਧੂਰੀ ਲਾਈਨ, ਦਸਮੇਸ਼ ਨਗਰ ਲੁਧਿਆਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਕਾਰਪੇਂਟਰ ਐਸੋਸੀਏਸ਼ਨ ਦੇ ਸਮਾਜ ਸੇਵੀ ਵਰਕਰਾਂ ਦੀ ਮੱਦਦ ਨਾਲ ਕੀਤਾ ਗਿਆ। ਇਸ ਮੌਕੇ ਤੇ ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ/ ਜਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸ ਖ਼ੂਨਦਾਨ ਕੈਂਪ ਵਿੱਚ ਡੀ.ਐਮ.ਸੀ ਹਸਪਤਾਲ ਲੁਧਿਆਣਾ ਦੀ ਟੀਮ ਨੇ 90 ਬਲੱਡ ਯੂਨਿਟ ਇੱਕਤਰ ਕੀਤੇ। ਇਸ ਮੌਕੇ ਤੇ ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਨੇ ਕਿਹਾ ਕਿ ਇਕ ਇਕ ਖੂਨ ਦੀ ਬੂੰਦ ਕਰੌੜਾਂ ਦੀ ਹੈ ਜਿਸ ਨਾਲ ਕੀਮਤੀ ਜਾਨਾਂ ਨੂੰ ਬਚਾਇਆ ਜਾਵੇਂਗਾ। ਉਨ੍ਹਾਂ ਹੋਰ ਕਿਹਾ ਕਿ ਖੂਨਦਾਨ ਸਭ ਤੋਂ ਉੱਤਮ ਦਾਨ ਹੈ ਜੋ ਕਿ ਧਰਮਾਂ ਤੋਂ ਬਾਹਰ ਹੋ ਕੇ ਆਪਸੀ ਭਾਈਚਾਰਕ ਸਾਂਝ ਵਧਾਉਣ ਦੀ ਭੂਮਿਕਾ ਨਿਭਾਉਂਦਾ ਹੈ। ਇਸ ਕੈਂਪ ਵਿੱਚ ਰਿਟਾਇਰ ਪ੍ਰਿਸੀਪਲ ਡਾ. ਧਰਮ ਸਿੰਘ ਸੰਧੂ, ਸੁਖਵਿੰਦਰ ਸਿੰਘ ਸੋਹਲ, ਆਈ ਜੀ ਇਕਬਾਲ ਸਿੰਘ, ਤਰਨਜੀਤ ਸਿੰਘ ਨਿਮਾਣਾ, ਜਸਵੰਤ ਸਿੰਘ ਛਾਪਾ, ਪਰਮਜੀਤ ਸਿੰਘ ਭਾਰਜ, ਰਮੇਸ਼ ਕੁਮਾਰ ਹਾਡਾਂ, ਰਾਜ ਕੁਮਾਰ ਸ਼ਰਮਾ, ਪਰਮਜੀਤ ਸਿੰਘ ਧੋਸੀ, ਰੇਸ਼ਮ ਸਿੰਘ ਸੱਗੂ, ਪ੍ਰਫੈਸਰ ਹਰਕਿਰਨਜੀਤ ਸਿੰਘ, ਕੁਲਦੀਪ ਸਿੰਘ ਰੁਪਾਲ, ਹੋਰੀ ਮੋਜੂਦ ਸਨ।

Leave a Reply

Your email address will not be published. Required fields are marked *