ਚੋਰੀ ਦੇ ਦੋ ਮੁਲਜ਼ਮ ਕਾਬੂ, 12 ਮੋਬਾਈਲ ਬਰਾਮਦ

Crime Ludhiana Punjabi

DMT : ਲੁਧਿਆਣਾ : (17 ਜੁਲਾਈ 2023) : – ਇੱਕ ਦਿਨ ਪਹਿਲਾਂ ਇੱਕ ਰਾਹਗੀਰ ਤੋਂ ਮੋਬਾਈਲ ਫ਼ੋਨ ਖੋਹਣ ਦੇ ਬਾਅਦ ਦੋ ਮੁਲਜ਼ਮ ਪੁਲਿਸ ਦੇ ਜਾਲ ਵਿੱਚ ਫਸ ਗਏ ਹਨ। ਪੁਲਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 12 ਮੋਬਾਇਲ ਫੋਨ ਅਤੇ ਇਕ ਤੇਜ਼ਧਾਰ ਹਥਿਆਰ ਬਰਾਮਦ ਕੀਤਾ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਭਾਮੀਆਂ ਕਲਾਂ ਦੇ ਜੀਕੇ ਅਸਟੇਟ ਦੇ ਕਮਲ ਕੁਮਾਰ ਅਤੇ ਦੀਪਕ ਕੁਮਾਰ ਵਜੋਂ ਹੋਈ ਹੈ, ਜੋ ਕਿ ਬੇਘਰ ਹੈ ਅਤੇ ਇਸ ਸਮੇਂ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਰਹਿੰਦਾ ਹੈ।

ਇਸ ਮਾਮਲੇ ਦੀ ਜਾਂਚ ਕਰ ਰਹੇ ਏ.ਐਸ.ਆਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਨਿਊ ਮਾਧੋਪੁਰੀ ਦੇ ਕੁਲਦੀਪ ਕਮਾਰ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ ਕਿ ਦੋ ਮੁਲਜ਼ਮਾਂ ਵੱਲੋਂ ਉਸ ਦਾ ਮੋਬਾਈਲ ਫ਼ੋਨ ਖੋਹ ਲਿਆ ਗਿਆ ਹੈ। ਕੁਲਦੀਪ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਦੋਸਤ ਮੁਨੀਸ਼ ਨਾਲ ਸ਼ਮਸ਼ਾਨਘਾਟ ਨੇੜੇ ਜਾ ਰਿਹਾ ਸੀ ਤਾਂ ਕਸ਼ਮੀਰ ਨਗਰ ਵਾਲੇ ਪਾਸਿਓਂ ਆ ਰਹੇ ਮੁਲਜ਼ਮਾਂ ਨੇ ਉਨ੍ਹਾਂ ਨੂੰ ਰੋਕ ਲਿਆ। ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਮੁਲਜ਼ਮ ਉਸ ਕੋਲੋਂ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋ ਗਏ।

ਏਐਸਆਈ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਨੇ ਮੁਲਜ਼ਮਾਂ ਵਿਰੁੱਧ ਐਫਆਈਆਰ ਦਰਜ ਕੀਤੀ ਅਤੇ ਉਨ੍ਹਾਂ ਨੂੰ ਇਲਾਕੇ ਵਿੱਚੋਂ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਇੱਕ ਹੋਰ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਘੁੰਮ ਰਹੇ ਸਨ। ਜਦੋਂ ਤਲਾਸ਼ੀ ਲਈ ਗਈ ਤਾਂ ਪੁਲਿਸ ਨੇ 12 ਦੇ ਕਰੀਬ ਮੋਬਾਈਲ ਫ਼ੋਨ ਅਤੇ ਇੱਕ ਤੇਜ਼ਧਾਰ ਹਥਿਆਰ ਬਰਾਮਦ ਕੀਤਾ।

ਏਐਸਆਈ ਨੇ ਅੱਗੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 379-ਬੀ ਅਤੇ 34 ਤਹਿਤ ਕੇਸ ਦਰਜ ਕੀਤਾ ਗਿਆ ਹੈ, ਜਿਨ੍ਹਾਂ ਨੇ ਅਜਿਹੇ ਘੱਟੋ-ਘੱਟ 12 ਮਾਮਲਿਆਂ ਵਿੱਚ ਆਪਣੀ ਸ਼ਮੂਲੀਅਤ ਕਬੂਲ ਕੀਤੀ ਹੈ। ਮੁਲਜ਼ਮ ਨਸ਼ੇ ਦੇ ਆਦੀ ਹਨ ਅਤੇ ਨਸ਼ੇ ਦੀ ਲੋੜ ਨੂੰ ਪੂਰਾ ਕਰਨ ਲਈ ਅਪਰਾਧ ਵਿੱਚ ਸ਼ਾਮਲ ਹਨ। ਪੁੱਛਗਿੱਛ ਦੌਰਾਨ ਮੁਲਜ਼ਮਾਂ ਤੋਂ ਹੋਰ ਅਹਿਮ ਜਾਣਕਾਰੀਆਂ ਮਿਲਣ ਦੀ ਉਮੀਦ ਹੈ।

Leave a Reply

Your email address will not be published. Required fields are marked *