ਜਗਦੀਪ ਸਿੰਘ ਕਾਹਲੋਂ ਬਣੇ ਅਥਲੀਟ ਕਮਿਸ਼ਨ ਦੇ ਕਨਵੀਨਰ

Ludhiana Punjabi

DMT : ਲੁਧਿਆਣਾ : (24 ਅਪ੍ਰੈਲ 2023) : – ਅੱਜ ਨੈਨੀਤਾਲ ਵਿਖੇ ਹੋਈ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਸਾਲਾਨਾ ਜਰਨਲ ਮੀਟਿੰਗ ਵਿੱਚ ਪੰਕਜ ਸਿੰਘ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦਾ ਪ੍ਰਧਾਨ ਤੇ ਮਨਿੰਦਰ ਪਾਲ ਸਿੰਘ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ
ਸਕੱਤਰ ਜਨਰਲ ਵਜੋਂ ਬਿਨਾਂ ਮੁਕਾਬਲਾ ਚੁਣੇ ਗਏ । ਇਹ ਚੋਣ ਰਿਟਰਨਿੰਗ ਅਫਸਰ ਜਸਟਿਸ ਆਰ ਕੇ ਗਾਬਾ, ਏਸ਼ੀਅਨ ਸਾਈਕਲਿੰਗ ਕਨਫੈਡਰੇਸ਼ਨ ਦੇ ਜਨਰਲ ਸਕੱਤਰ ਓਂਕਾਰ ਸਿੰਘ,ਆਈਓਏ ਦੇ ਆਬਜ਼ਰਵਰ ਡੀ.ਕੇ. ਸਿੰਘ ਦੀ ਮੌਜੂਦਗੀ ਵਿੱਚ ਹੋਈ. ਇਸ ਚੋਣ ਵਿੱਚ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਅਥਲੀਟ ਕਮਿਸ਼ਨ ਦਾ ਵੀ ਗਠਨ ਕੀਤਾ ਗਿਆ ਜਿਸ ਵਿੱਚ ਮਨੇਜਮੈਂਟ ਕਮੇਟੀ ਵੱਲੋਂ ਜਗਦੀਪ ਸਿੰਘ ਕਾਹਲੋਂ ਨੂੰ ਸਰਬ ਸੰਮਤੀ ਨਾਲ ਕਮਿਸ਼ਨ ਦਾ ਕਨਵੀਨਰ ਚੁਣਿਆ ਗਿਆ. ਇਸ ਤੋਂ ਪਹਿਲਾਂ ਵੀ ਜਗਦੀਪ ਸਿੰਘ ਕਾਹਲੋਂ ਵੂਮੈਨ ਕਮਿਸ਼ਨ ਅਤੇ ਮੀਡੀਆ ਇੰਚਾਰਜ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਇਥੇ ਇਹ ਵੀ ਦੱਸਣਯੋਗ ਹੈ ਕਿ ਜਗਦੀਪ ਸਿੰਘ ਅੰਤਰਰਾਸ਼ਟਰੀ ਖਿਡਾਰੀ ਹਨ ਤੇ ਪੰਜਾਬ ਸਰਕਾਰ ਦੇ ਮਹਾਰਾਜਾ ਰਣਜੀਤ ਸਿੰਘ ਅਵਾਰਡੀ ਹਨ ਤੇ ਮਾਤਾ ਸਾਹਿਬ ਕੌਰ ਸਪੋਰਟਸ ਐਂਡ ਚੈਰੀਟੇਬਲ ਟਰੱਸਟ ਜਰਖੜ ਦੇ ਸਕੱਤਰ ਵਜੋਂ ਸੇਵਾਵਾਂ ਨਿਭਾ ਰਹੇ ਹਨ.ਇਸ ਸਬੰਧੀ ਮਹਾਰਾਜਾ ਰਣਜੀਤ ਸਿੰਘ ਅਵਾਰਡ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਜੋ ਜਿੰਮੇਵਾਰੀ ਮੈਨੂੰ ਸਾਇਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਦਿੱਤੀ ਗਈ ਹੈ ਇਸ ਨੂੰ ਤਨਦੇਹੀ ਨਾਲ ਨਿਭਾਵਾਂਗਾ ਤੇ ਦੇਸ਼ ਵਿਚ ਖੇਤ ਸਾਈਕਲ ਖੇਡ ਨੂੰ ਪ੍ਰਫੁੱਲਤ ਕਰਨ ਲਈ ਯਤਨ ਕਰਗਾ ਉਹਨਾਂ ਨੇ ਵਿਸ਼ੇਸ਼ ਤੌਰ ਤੇ ਪੂਰੇ ਦੇਸ਼ ਦੇ ਅਹੁਦੇਦਾਰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਮਹਿੰਦਰ ਪਾਲ ਸਿੰਘ ਪ੍ਰਧਾਨ ਪੰਕਜ ਸਿੰਘ ਅਤੇ ਏਸ਼ੀਅਨ ਸਾਈਕਲਿੰਗ ਕਨਫੈਡਰੇਸ਼ਨ ਦੇ ਜਰਨਲ ਸਕੱਤਰ ਉਂਕਾਰ ਸਿੰਘ ਦਾ ਧੰਨਵਾਦ ਕੀਤਾ.ਇਸ ਮੌਕੇ ਮਾਤਾ ਸਾਹਿਬ ਕੌਰ ਸਪੋਰਟਸ ਐਡ ਚੈਰੀਟੇਬਲ ਟਰੱਸਟ ਚੀਫ਼ ਆਰਗੇਨਾਈਜ਼ਰ ਜਗਰੂਪ ਸਿੰਘ ਜਰਖੜ ,ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ ਐਮ ਐਲ ਏ ਗੁਰਲਾਲ ਸਿੰਘ ਘਨੌਰ, ਹਰਮੀਤ ਸਿੰਘ ਪਠਾਣਮਾਜਰਾ ਐਮ ਐਲ ਏ ਸਨੌਰ, ਨਰਿੰਦਰਪਾਲ ਸਿੰਘ ਸਿੱਧੂ ਚੇਅਰਮੈਨ ਜਰਖੜ ਖੇਡਾਂ ,ਅੰਤਰਰਾਸ਼ਟਰੀ ਅਥਲੀਟ ਚਰਨਜੀਤ ਸਿੰਘ ਬਾਜਵਾ, ਸੁਸਾਇਟੀ ਸਪੋਰਟਸ ਪਰਸਨਜ਼ ਵੈਲਫੇਅਰ ਦੇ ਕੈਸ਼ੀਅਰ ਬਖਸ਼ਿਸ਼ ਸਿੰਘ ਤੋਂ ਇਲਾਵਾ ਸਮਾਜਿਕ ਅਤੇ ਸਪੋਰਟਸ ਕਲੱਬਾਂ ਦੇ ਅਹੁਦੇਦਾਰਾਂ ਨੇ ਵਧਾਈ ਦਿੱਤੀ.

Leave a Reply

Your email address will not be published. Required fields are marked *