ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਜਾਰੀ

Ludhiana Punjabi

DMT : ਲੁਧਿਆਣਾ : (28 ਸਤੰਬਰ 2023) : –

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਜ਼ਿਲ੍ਹਾ ਸੈਨੀਟੇਸ਼ਨ ਅਫਸਰ- ਕਮ-ਕਾਰਜਕਾਰੀ ਇੰਜਨੀਅਰ ਜਸਕਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਉਪ ਮੰਡਲ ਇੰਜਨੀਅਰ ਰੀਤਿਕਾ ਸੱਲਨ ਦੀ ਦੇਖ-ਰੇਖ ਹੇਠ ਉਪ ਮੰਡਲ ਨੰਬਰ 1 ਦੇ ਵੱਖ-ਵੱਖ ਪਿੰਡਾ ਵਿੱਚ ਸੀ.ਡੀ.ਐਸ. ਹਰਬੰਸ ਕੌਰ ਅਤੇ ਬੀ.ਆਰ.ਸੀ-ਕਮ-ਸੀ.ਐਫ. ਹਰਪ੍ਰੀਤ ਕੌਰ ਵੱਲੋ ਵੱਖ-ਵੱਖ ਪਿੰਡਾਂ ਵਿੱਚ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ਸਵੱਛਤਾ ਹੀ ਸੇਵਾਂ ਮੁਹਿੰਮ ਦੇ ਤਹਿਤ ਜਾਗਰੂਕਤਾ ਗਤੀਵਿਧੀਆਂ ਕਰਵਾਈਆ ਜਾ ਰਹੀਆਂ ਹਨ ਜਿਸ ਵਿੱਚ ਸਕੂਲੀ ਬੱਚਿਆਂ ਅਤੇ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਸੀ.ਡੀ.ਐਸ. ਹਰਬੰਸ ਕੌਰ ਅਤੇ ਬੀ.ਆਰ.ਸੀ-ਕਮ-ਸੀ.ਐਫ. ਹਰਪ੍ਰੀਤ ਕੌਰ ਨੇ ਸਾਂਝੇ ਤੌਰ ‘ਤ ਜਾਣਕਾਰੀ ਦਿੰਦਿਆਂ  ਦੱਸਿਆ ਕਿ ਇਹ ਮੁਹਿੰਮ 15 ਸਤੰਬਰ ਤੋਂ 2 ਅਕਤੂਬਰ ਤੱਕ ਜਾਰੀ ਰਹੇਗੀ ਇਸ ਦੌਰਾਨ ਸਕੂਲੀ ਬੱਚਿਆਂ ਨੂੰ ਗਿੱਲੇ ਕੂੜੇ ਅਤੇ ਸੁੱਕੇ ਕੂੜੇ ਬਾਰੇ ਜਾਣਕਾਰੀ ਦਿੱਤੀ ਅਤੇ ਗੰਦਗੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਮੁਹਿੰਮ ਤਹਿਤ ਪਿੰਡ ਸਾਹਨੇਵਾਲ ਖੁਰਦ ਦੇ ਸਰਕਾਰੀ ਮਿਡਲ ਸਕੂਲ ਵਿਖੇ ਸਾਫ ਸਫਾਈ ਸੰਬੰਧੀ ਪੇਂਟਿੰਗ ਮੁਕਾਬਲੇ ਅਤੇ ਹੱਥ ਧੋਣ ਦੀਆਂ ਗਤੀਵਿਧੀਆਂ ਕਰਵਾਈਆਂ ਗਈਆ। ਸਕੂਲੀ ਬੱਚਿਆਂ ਵੱਲੋਂ ਪਿੰਡ ਵਿੱਚ ਜਾਗਰੂਕਤਾ ਰੈਲੀ ਵੀ ਕੱਢੀ ਗਈ ਜਿਸ ਵਿੱਚ ਸਰਪੰਚ ਜਸਬੀਰ ਕੌਰ, ਰਾਜਿੰਦਰ ਸਿੰਘ, ਸਮੂਹ ਪੰਚਾਇਤ ਮੈਂਬਰ ਅਤੇ ਸਕੂਲ ਦੇ ਸਟਾਫ ਵੱਲੋਂ ਵੀ ਭਾਗ ਲਿਆ ਗਿਆ।

ਇਸ ਮੌਕੇ ਬੀ.ਆਰ.ਸੀ-ਕਮ-ਸੀ.ਐਫ. ਹਰਪ੍ਰੀਤ ਕੌਰ ਨੇ ਪਿੰਡ ਵਾਸੀਆਂ ਨੂੰ ਸਾਫ-ਸਫਾਈ ਰੱਖਣ ਲਈ ਪ੍ਰੇਰਿਤ ਕੀਤਾ ਅਤੇ ਪੀਣ ਵਾਲੇ ਪਾਣੀ ਦੀ ਮਹੱਤਤਾ ਅਤੇ ਸਾਂਭ ਸੰਭਾਲ ਬਾਰੇ ਵੀ ਜਾਗਰੂਕ ਕੀਤਾ ਗਿਆ।

Leave a Reply

Your email address will not be published. Required fields are marked *