ਜ਼ਿਲ੍ਹਾ ਕੋਰਟ ਕੰਪਲੈਕਸ ਲੁਧਿਆਣਾ ‘ਚ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਦਾ ਹੋਇਆ ਉਦਘਾਟਨ

Ludhiana Punjabi

DMT : ਲੁਧਿਆਣਾ : (17 ਅਗਸਤ 2023) : – ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਮੋਹਾਲੀ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕੋਰਟ ਕੰਪਲੈਕਸ, ਲੁਧਿਆਣਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧੀਨ ਲੀਗਲ ਏਡ ਡਿਫੈਂਸ ਕਾਉਂਸਲ ਦਫਤਰ ਦਾ ਉਦਘਾਟਨ, ਮਾਣਯੋਗ ਮਿਸਟਰ ਜਸਟਿਸ ਰਵੀ ਸ਼ੰਕਰ ਝਾਅ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਵ-ਪੈਟਰਨ-ਇੰਨ-ਚੀਫ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਵ-ਐਗਜ਼ੀਕਿਊਟਿਵ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਵੀਡੀਓ ਕਨਫਰੈਂਸ ਰਾਹੀਂ ਕੀਤਾ ਗਿਆ।

ਇਸ ਮੌਕੇ ਸ੍ਰੀ ਮਨਜਿੰਦਰ ਸਿੰਘ, ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਵ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ, ਮੈਡਮ ਸਮਰਿਤੀ ਧੀਰ, ਮਾਨਯੋਗ ਅਡੀਸ਼ਨਲ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਅਤੇ ਸ੍ਰੀ ਰਮਨ ਸ਼ਰਮਾ, ਮਾਨਯੋਗ ਚੀਫ ਜੂਡੀਸ਼ੀਅਲ ਮੈਜਿਸਟਰੇਟ-ਵ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੀ ਇਸ ਉਦਘਾਟਨ ਵਿੱਚ ਵੀਡੀਓ ਕਾਨਫਰੈਂਸ ਰਾਹੀਂ ਮੌਜੂਦ ਰਹੇ।

ਇਸ ਮੌਕੇ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਵ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੇ ਦੱਸਿਆ ਕਿ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਲੁਧਿਆਣਾ ਵਿਖੇ ਸ੍ਰੀ ਵਰਿੰਦਰਜੀਤ ਸਿੰਘ ਰੰਧਾਵਾ, ਚੀਫ ਲੀਗਲ ਏਡ ਡਿਫੈਂਸ ਕਾਉਂਸਲ, ਸ੍ਰੀ ਅਤੁਲ ਸੂਦ, ਡਿਪਟੀ ਚੀਫ  ਲੀਗਲ ਏਡ ਡਿਫੈਂਸ ਕਾਉਂਸਲ, ਸ੍ਰੀ ਸੰਦੀਪ ਸੇਠੀ, ਡਿਪਟੀ ਚੀਫ ਲੀਗਲ ਏਡ ਡਿਫੈਂਸ ਕਾਉਂਸਲ, ਸ੍ਰੀ ਯਾਦਵਿੰਦਰ ਸ਼ਰਮਾ, ਡਿਪਟੀ ਚੀਫ  ਲੀਗਲ ਏਡ ਡਿਫੈਂਸ ਕਾਉਂਸਲ, ਸ੍ਰੀ ਰਾਜੇਸ਼ ਸਰਮਾ, ਅਸਿਸਟੈਂਟ ਲੀਗਲ ਏਡ ਡਿਫੈਂਸ ਕਾਉਂਸਲ, ਸ੍ਰੀ ਮਨਪ੍ਰੀਤ ਐਮ.ਪੀ. ਸਿੰਘ, ਅਸਿਸਟੈਂਟ ਲੀਗਲ ਏਡ ਡਿਫੈਂਸ ਕਾਉਂਸਲ, ਮੈਡਮ ਅਲੀਸ਼ਾ ਜਿੰਦਲ, ਅਸਿਸਟੈਂਟ ਲੀਗਲ ਏਡ ਡਿਫੈਂਸ ਕਾਉਂਸਲ ਅਤੇ ਸ੍ਰੀ ਅਭਿਨਾਸ਼ ਪਰਤਾਪ ਸਿੰਘ, ਅਸਿਸਟੈਂਟ ਲੀਗਲ ਏਡ ਡਿਫੈਂਸ ਕਾਉਂਸਲ ਨਿਯੁਕਤ ਕੀਤੇ ਗਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ ਰਾਹੀਂ ਫੌਜਦਾਰੀ ਕੇਸਾਂ ਵਿੱਚ ਕਾਰਵਾਈ ਕਰਨ ਲਈ ਜੇਲ੍ਹਾਂ ਵਿੱਚ ਬੰਦ ਹਵਾਲਾਤੀ, ਅਨੁਸੂਚਿਤ ਜਾਤੀ ਦੇ ਲੋਗ, ਔਰਤਾਂ, ਬੱਚੇ ਅਤੇ ਜਿਨ੍ਹਾਂ ਲੋਕਾਂ ਦੀ ਸਲਾਨਾ ਆਮਦਨ 3 ਲੱਖ ਤੋਂ ਘੱਟ ਹੈ ਉਨ੍ਹਾਂ ਨੂੰ (ਮੁਲਜ਼ਮਾਂ ਨੂੰ) ਮੁਫਤ ਕਾਨੂੰਨੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਵਧੇਰੇ ਜਾਣਕਾਰੀ ਲਈ ਜੂਡੀਸ਼ੀਅਲ ਕੋਰਟ ਕੰਪਲੈਕਸ ‘ਚ ਸਥਿਤ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨਾਲ ਸੰਪਰਕ ਕਰਨ ਜਾਂ ਦਫਤਰ ਦਾ ਨੰਬਰ 0161-2400051 ਜਾਂ ਟੋਲ ਫ੍ਰੀ ਨੰਬਰ 1968 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *