ਜ਼ਿਲ੍ਹਾ ਚੋਣ ਅਫ਼ਸਰ ਵਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Ludhiana Punjabi
  • ਭਾਰਤ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦੀ ਭਾਗੀਦਾਰੀ ਲਈ ਨੌਜਵਾਨ ਆਪਣੀ ਵੋਟ ਬਣਾਉਣ – ਸੁਰਭੀ ਮਲਿਕ

DMT : ਲੁਧਿਆਣਾ : (08 ਸਤੰਬਰ 2023) : –

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਪ੍ਰਧਾਨਗੀ ਹੇਠ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਆਯੋਜਿਤ ਹੋਈ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੌਤਮ ਜੈਨ, ਚੋਣ ਤਹਿਸੀਲਦਾਰ ਸ੍ਰੀਮਤੀ ਅੰਜੂ ਬਾਲਾ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਪੱਤਰ ਵਿੱਚ ਦਰਜ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਲੁਧਿਆਣਾ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਅਗਾਮੀ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਗਈ ਹੈ। ਉਨ੍ਹਾ ਦੱਸਿਆ ਕਿ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਆਪਣੇ-ਆਪਣੇ ਵਿਧਾਨ ਸਭਾ ਚੋਣ ਹਲਕੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਵਿੱਚ ਵੱਖ-ਵੱਖ ਤਬਦੀਲੀਆਂ ਕੀਤੀਆਂ ਗਈਆਂ ਹਨ।

ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੋਰਾਨ ਜਿਲ੍ਹਾ ਲਿੁਧਆਣਾ ਦੇ 14 ਵਿਧਾਨ ਸਭਾ ਚੋਣ ਹਲਕਿਆ ਦੇ ਕੁੱਲ 125 ਪੋਲਿੰਗ ਸਟੇਸ਼ਨ ਅਹਿਜੇ ਹਨ ਜਿਨ੍ਹਾਂ ਦੀਆਂ ਬਿਲਡਿੰਗਾਂ ਉਹੀ ਹਨ ਪ੍ਰੰਤੂ ਪੋਲਿੰਗ ਸਟੇਸ਼ਨ ਦੇ ਨਾਮਾਂ ਨੂੰ ਅਪਗ੍ਰੇਡ ਕੀਤਾ ਗਿਆ ਹੈ।

ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪੋਲਿੰਗ ਸਟੇਸ਼ਨ ਦੀ ਰੈਸ਼ਨੇਲਾਈਜੇਸ਼ਨ ਦੌਰਾਨ 1500 ਤੋਂ ਘੱਟ ਵੋਟਾਂ ਹੋਣ ਕਾਰਨ ਜਿਹੜੇ ਪੋਲਿੰਗ ਸਟੇਸ਼ਨ ਇੱਕ ਇਮਾਰਤ ਵਿੱਚ ਮੌਜੂਦ ਸਨ ਉਨ੍ਹਾਂ 2 ਬੂਥਾਂ ਨੂੰ ਇਕੱਠਾ ਕੀਤਾ ਗਿਆ। ਜ਼ਿਲ੍ਹਾ ਲੁਧਿਆਣਾ ਵਿੱਚ ਪੈਂਦੇ 14 ਵਿਧਾਨ ਸਭਾ ਚੋਣ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਹੁਣ 2919 ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ  01-01-2024 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਦੇ ਉਲੀਕੇ ਗਏ ਪ੍ਰੋਗਰਾਮ ਅਨੁਸਾਰ 17 ਅਕਤੂਬਰ, ਤੋਂ 30 ਨਵੰਬਰ, 2023 ਤੱਕ ਦਾਅਵੇਂ ਅਤੇ ਇਤਰਾਜ ਪ੍ਰਾਪਤ ਕੀਤੇ ਜਾਣੇ ਹਨ ਅਤੇ ਮਿਤੀ 05-01-2024 ਨੂੰ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਇਸ ਸੁਧਾਈ ਦੋਰਾਨ 21-22 ਅਕਤੂਬਰ (ਦਿਨ ਸ਼ਨੀਵਾਰ ਤੇ ਐਤਵਾਰ) ਅਤੇ 18-19 ਨਵੰਬਰ (ਦਿਨ ਸ਼ਨੀਵਾਰ ਤੇ ਐਤਵਾਰ) ਨੂੰ ਪੰਜਾਬ ਰਾਜ ਦੇ ਸਮੁਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਸਪੈਸ਼ਲ ਕੈਂਪ ਲਗਾਏ ਜਾਣੇ ਹਨ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਸਮੂਹ ਭਾਗੀਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਯੋਗ ਨੌਜਵਾਨਾਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾਣ ਖਾਸ ਕਰਕੇ ਜਿਹੜੇ ਵਿਦਿਆਰਥੀਆਂ ਨੇ 12ਵੀ ਜਮਾਤ ਪਾਸ ਕੀਤੀ ਹੈ ਤਾਂ ਜੋ ਭਾਰਤ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿੱਚ ਹਿੱਸੇਦਾਰ ਬਣ ਸਕਣ।

ਮੀਟਿੰਗ ਦੇ ਅੰਤ ਵਿੱਚ ਉਨ੍ਹਾਂ ਸਮੂਹ ਸਿਆਸੀ ਪਾਰਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01-01-2024 ਦੇ ਅਧਾਰ ‘ਤੇ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ ਦੋਰਾਨ ਬੀ.ਐਲ.ਓਜ਼ ਦੀ ਸਹਾਇਤਾ ਲਈ ਪੋਲਿੰਗ ਸਟੇਸ਼ਨ ਵਾਇਜ਼ ਬੀ.ਐਲ.ਏ. (ਬੂਥ ਲੈਵਲ ਏਜੰਟ) ਨਿਯੁੱਕਤ ਕਰਕੇ ਲਿਸਟ ਇਸ ਦਫ਼ਤਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ। ਬੂਥ ਲੈਵਲ ਏਜੰਟ, ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਜਾਂ ਕੋਈ ਵੀ ਵਿਅਕਤੀ ਬਲਾਕ ਵਿੱਚ ਫ਼ਾਰਮ ਜਮ੍ਹਾਂ ਨਹੀਂ ਕਰਵਾ ਸਕਦਾ।

Leave a Reply

Your email address will not be published. Required fields are marked *