ਜ਼ਿਲ੍ਹਾ ਟਾਸਕ ਫੋਰਸ ਵਲੋਂ ਬਾਲ ਮਜ਼ਦੂਰੀ ਦੀ ਰੋਕਥਾਮ ਤਹਿਤ 5 ਬੱਚਿਆਂ ਦਾ ਰੈਸਕਿਊ

Ludhiana Punjabi

DMT : ਲੁਧਿਆਣਾ : (04 ਅਕਤੂਬਰ 2023) : – ਬਾਲ ਅਧਿਕਾਰਾਂ ਦੀ ਸੁਰੱਖਿਆ ਲਈ ਰਾਸ਼ਟਰੀ ਕਮਿਸ਼ਨ, ਨਵੀਂ ਦਿੱਲੀ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਸ਼ਿਮਲਾਪੁਰੀ ਅਤੇ ਗਿੱਲ ਨਹਿਰ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਬਾਲ ਮਜ਼ਦੂਰੀ ਕਰਦੇ 5 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਸ਼ਮੀ ਨੇ ਦੱਸਿਆ ਕਿ ਰੈਸਕਿਊ ਕਰਨ ਤੋਂ ਬਾਅਦ ਬੱਚਿਆਂ ਨੂੰ ਬਾਲ ਭਲਾਈ ਕਮੇਟੀ, ਲੁਧਿਆਣਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਨਾਲ-ਨਾਲ ਉਹਨਾ ਦੇ ਮਾਪਿਆਂ ਦੀ ਵੀ ਕਾਊਂਸਲਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੁੱਝ ਬੱਚੇ ਪੜ੍ਹਾਈ ਕਰ ਰਹੇ ਹਨ ਅਤੇ ਕੁਝ ਬੱਚੇ ਸਕੂਲ ਨਹੀਂ ਜਾ ਰਹੇ ਹਨ ਜਿਨ੍ਹਾਂ ਨੂੰ ਸਿੱਖਿਆ ਵਿਭਾਗ ਨਾਲ ਤਾਲਮੇਲ ਕਰਕੇ ਸਕੂਲ ਵਿੱਚ ਦਾਖਲਾ ਕਰਵਾਇਆ ਜਾਵੇਗਾ ਅਤੇ ਸਰਕਾਰ ਦੀਆਂ ਹੋਰ ਸਕੀਮਾਂ ਨਾਲ ਲਿੰਕ ਕਰਵਾਇਆ ਜਾਵੇਗਾ।
ਸ਼ਿਮਲਾਪੁਰੀ ਅਤੇ ਨਹਿਰ ‘ਤੇ ਸਲੱਮ ਏਰੀਏ ਦੇ ਬੱਚਿਆਂ ਨਾਲ ਮਿਲਕੇ ਦਾਨ ਉਤਸਵ ਵੀ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੂੰ ਮਿਠਾਈਆਂ ਅਤੇ ਖਾਣ ਪੀਣ ਦੀਆਂ ਚੀਜਾਂ ਵੰਡੀਆਂ ਗਈਆਂ ।ਇਸ ਦਾਨ ਉਤਸਵ ਅਤੇ ਰੈਸਕਿਊ ਅਪਰੇਸ਼ਨ ਵਿੱਚ ਸ਼੍ਰੀਮਤੀ ਰਸ਼ਮੀ (ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ), ਸ਼੍ਰੀਮਤੀ ਗੁਨਜੀਤ ਰੂਚੀ ਬਾਵਾ (ਮੈਂਬਰ, ਬਾਲ ਭਲਾਈ ਕਮੇਟੀ), ਸ਼੍ਰੀ ਸਨਦੀਪ ਸਿੰਘ (ਮੈਂਬਰ, ਬਚਪਨ ਬਚਾਉ ਅੰਦੋਲਨ) ਅਤੇ ਹੋਰ ਸਟਾਫ ਮੈਂਬਰ ਵੀ ਸ਼ਾਮਲ ਸਨ।

Leave a Reply

Your email address will not be published. Required fields are marked *