ਜ਼ਿਲ੍ਹਾ ਲੁਧਿਆਣਾ ਵਿਖੇ ਸ੍ਰੀਮਤੀ ਡਿੰਪਲ ਮਦਾਨ ਵੱਲੋਂ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਕਾਰਜਭਾਰ ਸੰਭਾਲ ਲਿਆ ਗਿਆ

Ludhiana Punjabi

DMT : ਲੁਧਿਆਣਾ : (02 ਜੁਲਾਈ 2023) : – ਜ਼ਿਲ੍ਹਾ ਲੁਧਿਆਣਾ ਵਿਖੇ ਸ੍ਰੀਮਤੀ ਡਿੰਪਲ ਮਦਾਨ ਵੱਲੋਂ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਕਾਰਜਭਾਰ ਸੰਭਾਲ ਲਿਆ ਗਿਆ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ. ਬਲਦੇਵ ਸਿੰਘ, ਰਿਟਾ.ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ. ਹਰਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ. ਜਸਵਿੰਦਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ੍ਰੀ ਮਨੋਜ ਕੁਮਾਰ ਵੱਲੋਂ ਉਨਾਂ ਨੂੰ ‘ਜੀ ਆਇਆ ਨੂੰ’ ਕਿਹਾ ਗਿਆ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਨਵ-ਨਿਯੁਕਤ ਡੀ.ਈ.ਓ ਸ੍ਰੀਮਤੀ ਡਿੰਪਲ ਮਦਾਨ ਵੱਲੋਂ ਕਿਹਾ ਗਿਆ ਕਿ ਜ਼ਿਲ੍ਹੇ ਵਿੱਚ ਪਿਛਲੇ ਸਮੇਂ ਦੌਰਾਨ ਸਕੂਲਾਂ ਵਿੱਚ ਦਾਖ਼ਲੇ ਅਤੇ ਸਿੱਖਿਆ ਦੇ ਪੱਧਰ ਵਿੱਚ ਬਹੁਤ ਵਾਧਾ ਹੋਇਆ ਹੈ ਅਤੇ ਹੁਣ ਉਨਾਂ ਵੱਲੋਂ ਵੀ ਬਾਕੀ ਅਧਿਕਾਰੀ ਸਾਹਿਬਾਨ ਨਾਲ ਮਿਲ ਕੇ ਕੰਮ ਕਰਦੇ ਹੋਏ ਸਿੱਖਿਆ ਦਾ ਪੱਧਰ ਉਪਰ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ. ਜਸਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਲੁਧਿਆਣਾ ਵਿੱਚ ਸੈਕੰਡਰੀ ਅਤੇ ਪ੍ਰਾਇਮਰੀ ਦਫ਼ਤਰ ਦੁਆਰਾ ਮਿਲ ਕੇ ਕੰਮ ਕਰਦੇ ਹੋਏ ਅਧਿਆਪਕਾਂ ਦੀ ਹਰ ਇੱਕ ਸਮੱਸਿਆ ਨੂੰ ਬਹੁਤ ਜਲਦੀ ਹੱਲ ਕਰ ਦਿੱਤਾ ਜਾਂਦਾ ਹੈ ਅਤੇ ਮੁਨਿਟਰਿੰਗ ਵੀ ਵਧੀਆ ਢੰਗ ਨਾਲ ਹੁੰਦੀ ਹੈ। ਉਨਾਂ ਦੱਸਿਆ ਕਿ ਨਵੇਂ ਡੀ.ਈ.ਓ ਸਾਹਿਬਾਨ ਦੇ ਨਾਲ ਕੰਮ ਕਰਦੇ ਹੋਏ ਜ਼ਿਲੇ ਵਿੱਚ ਅਧਿਆਪਕਾਂ ਨੂੰ ਤਣਾਅ ਮੁਕਤ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ, ਜਿਸ ਵਿੱਚ ਉਹ ਬਿਨਾ ਕਿਸੇ ਦਬਾਅ ਦੇ ਪੜ੍ਹਾਉਣ ਦਾ ਕੰਮ ਕਰ ਸਕਣ ਅਤੇ ਕੋਸ਼ਿਸ਼ ਕੀਤੀ ਜਾਵੇਗੀ ਕਿ ਅਧਿਆਪਕਾਂ ਤੇ ਵਾਧੂ ਕੰਮਾਂ ਦਾ ਭਾਰ ਘੱਟ ਹੋਵੇ ਅਤੇ ਉਹ ਵੱਧ ਸਮਾਂ ਜਮਾਤ ਵਿੱਚ ਦੇ ਸਕਣ। ਇਸ ਮੌਕੇ ਸ੍ਰੀ ਸੰਜੀਵ ਕੁਮਾਰ (ਜੂਨੀਅਰ ਸਹਾਇਕ), ਸ. ਗੁਰਪ੍ਰੀਤ ਸਿੰਘ (ਮਨਿਸਟਰੀਅਲ ਸਟਾਫ), ਅਜੀਤਪਾਲ ਸਿੰਘ, ਪ੍ਰਿੰ. ਗੁਰਜੰਟ ਸਿੰਘ, ਜ਼ਿਲ੍ਹਾ ਨੋਡਲ ਅਫਸਰ ਮਨਮੀਤ ਪਾਲ ਸਿੰਘ, ਬਲਾਕ ਨੋਡਲ ਅਫਸਰ ਰਵਿੰਦਰ ਕੌਰ, ਲੈਕ. ਰਵਿੰਦਰ ਸਿੰਘ, ਅਸ਼ਵਨੀ ਕੁਮਾਰ ਅਤੇ ਸਮੂਹ ਦਫ਼ਤਰੀ ਸਟਾਫ ਹਾਜ਼ਰ ਸੀ।

Leave a Reply

Your email address will not be published. Required fields are marked *