ਝੋਨੇ ਦੀ ਸਿੱਧੀ ਬਿਜਾਈ ਸਮੇਂ ਦੀ ਮੰਗ – ਮੁੱਖ ਖੇਤੀਬਾੜੀ ਅਫ਼ਸਰ

Ludhiana Punjabi
  • ਕਿਸਾਨਾਂ ਨੂੰ ਪਾਣੀ ਦੇ ਡਿੱਗਦੇ ਮਿਆਰ ਨੂੰ ਬਚਾਉਣ ਲਈ ਪੁਰਜ਼ੋਰ ਕੋਸ਼ਿਸ਼ ਕਰਨੀ ਚਾਹੀਦੀ ਹੈ – ਡਾ. ਨਰਿੰਦਰ ਸਿੰਘ ਬੈਨੀਪਾਲ
  • ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਾ ਵੀ ਐਲਾਨ
  • ਚਾਹਵਾਨ ਕਿਸਾਨਾਂ ਨੂੰ ਆਨਲਾਈਨ ਪੋਰਟਲ ‘ਤੇ 25 ਜੂਨ ਤੱਕ ਰਜਿਸਟਰੇਸ਼ਨ ਕਰਨੀ ਲਾਜ਼ਮੀ

DMT : ਲੁਧਿਆਣਾ : (31 ਮਈ 2023) : – ਰਵਾਇਤੀ ਖੇਤੀਬਾੜੀ ਦੇ ਢੰਗਾਂ ਨੂੰ ਮੌਜੂਦਾ ਹਲਾਤਾਂ ਨਾਲ ਤਾਲਮੇਲ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਇਸ ਸਾਲ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਵਜੋਂ ਦਿੱਤੇ ਜਾਣ ਦੀ ਘੋਸ਼ਣਾ ਕੀਤੀ ਗਈ ਹੈ। ਇਸ ਬਾਬਤ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸਬੰਧਤ ਸਕੀਮ ਅਧੀਨ ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਚਾਹਵਾਨ ਕਿਸਾਨਾਂ ਨੂੰ ਆਨਲਾਈਨ ਪੋਰਟਲ ‘ਤੇ 25 ਜੂਨ, 2023 ਤੱਕ ਰਜਿਸਟਰੇਸ਼ਨ ਕਰਨੀ ਲਾਜ਼ਮੀ ਹੋਵੇਗੀ।

ਮੁੱਖ ਖੇਤੀਬਾੜੀ ਅਫ਼ਸਰ ਡਾ. ਬੈਨੀਪਾਲ ਨੇ ਅੱਗੇ ਦੱਸਿਆ ਕਿ ਕਿਸਾਨਾਂ ਵੱਲੋਂ ਪੋਰਟਲ ‘ਤੇ ਭਰੀ ਗਈ ਜਾਣਕਾਰੀ ਵਿੱਚ 24 ਜੂਨ, 2023 ਤੱਕ ਤਬਦੀਲੀ ਕੀਤੀ ਜਾ ਸਕਦੀ ਹੈ। ਉਨ੍ਹਾਂ ਉਪਰੋਕਤ ਸਕੀਮ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਜਿਲ੍ਹੇ ਦੇ ਚਾਹਵਾਨ ਕਿਸਾਨ ਵਿਭਾਗ ਦੇ ਆਨਲਾਈਨ ਪੋਰਟਲ https://agrimachinerypb.com/home/DSR23Department ‘ਤੇ ਜਾ ਕੇ ਆਪਣੇ ਬੀਜੇ ਜਾਣ ਵਾਲੇ ਰਕਬੇ ਦੀ ਸੂਚਨਾਂ ਸਬੰਧੀ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿੱਧੀ ਬਿਜਾਈ ਵਾਲੇ ਖੇਤਾਂ ਦੇ ਪਹਿਲੇ ਪੜਾਅ ਦੀ ਭੌਤਿਕੀ ਪੜਤਾਲ 26 ਜੂਨ ਤੋਂ 15 ਜੁਲਾਈ ਤੱਕ ਕੀਤੀ ਜਾਵੇਗੀ ਅਤੇ ਦੂਸਰੀ ਪੜਤਾਲ ਕਰਨ ਉਪਰੰਤ ਬਣਦੀ ਪ੍ਰੋਤਸਾਹਨ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ਅਤੇ ਕਿਸੇ ਵੀ ਕਿਸਮ ਦੀ ਮੁਸ਼ਕਿਲ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਬਲਾਕ ਜਗਰਾਉਂ ਦੇ ਕਿਸਾਨ ਡਾ. ਗੁਰਦੀਪ ਸਿੰਘ 98728-00575, ਮਾਂਗਟ ਬਲਾਕ ਡਾ.ਜਸਵਿੰਦਰ ਸਿੰਘ 98880-10156, ਬਲਾਕ ਸਿੱਧਵਾਂ ਬੇਟ ਡਾ. ਗੁਰਮੁਖ ਸਿੰਘ 98761-50208, ਬਲਾਕ ਪੱਖੋਵਾਲ ਡਾ. ਪਰਕਾਸ਼ ਸਿੰਘ 84272-00330, ਬਲਾਕ ਸੁਧਾਰ ਡਾ. ਲਖਵੀਰ ਸਿੰਘ 98760-22022, ਬਲਾਕ ਡੇਹਲੋਂ ਡਾ. ਨਿਰਮਲ ਸਿੰਘ 84370-00631, ਬਲਾਕ ਖੰਨਾ ਡਾ. ਜਸਵਿੰਦਰਪਾਲ ਸਿੰਘ 92161-17204, ਬਲਾਕ ਸਮਰਾਲਾ ਡਾ. ਕੁਲਦੀਪ ਸਿੰਘ 9216517101, ਬਲਾਕ ਮਾਛੀਵਾੜਾ ਡਾ. ਦਾਰਾ ਸਿੰਘ 88724-11099, ਬਲਾਕ ਦੋਰਾਹਾ ਡਾ. ਰਾਮ ਸਿੰਘ 81466-76217, ਬਲਾਕ ਲੁਧਿਆਣਾ ਡਾ. ਸੁਖਵੀਰ ਸਿੰਘ 99155-41728 ਨਾਲ ਸੰਪਰਕ ਕਰਨ।

ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਝੋਨੇ ਦੀ ਸਿੱਧੀ ਬਿਜਾਈ ਨਾਲ 20 ਫੀਸਦ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ ਜ਼ਮੀਨਦੋਜ਼ ਪਾਣੀ ਜਿਆਦਾ ਰੀਚਾਰਜ ਵੀ ਹੁੰਦਾ ਹੈ। ਤਰ ਵੱਤਰ ਤਕਨੀਕ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਕਰਕੇ ਕਿਸਾਨਾਂ ਨੂੰ ਪਾਣੀ ਦੇ ਡਿੱਗਦੇ ਮਿਆਰ ਨੂੰ ਬਚਾਉਣ ਲਈ ਪੁਰਜ਼ੋਰ ਕੋਸ਼ਿਸ਼ ਕਰਨੀ ਚਾਹੀਦੀ ਹੈ।

Leave a Reply

Your email address will not be published. Required fields are marked *