ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ

Ludhiana Punjabi

DMT : ਲੁਧਿਆਣਾ : (06 ਸਤੰਬਰ 2023) : – ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਈਸਾ ਨਗਰੀ ਪੁਲੀ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀ ਵੱਖ-ਵੱਖ ਰਵਾਇਤੀ ਪੁਸ਼ਾਕਾਂ ਵਿੱਚ ਪੁੱਜੇ ਸਨ।
ਸਕੂਲ ਦੇ ਡਾਇਰੈਕਟਰ ਰਾਜੀਵ ਕੁਮਾਰ ਲਵਲੀ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੇ ਸ਼ੁਭ ਮੌਕੇ ‘ਤੇ ਵਧਾਈ ਦਿੰਦੇ ਹੋਏ ਕਿਹਾ ਕਿ ਭਗਵਾਨ ਕ੍ਰਿਸ਼ਨ ਜੀ ਨੇ ਸਾਨੂੰ ਸਭ ਨੂੰ ਕਰਮ ਦਾ ਗਿਆਨ ਦਿੱਤਾ ਹੈ ਅਤੇ ਉਨ੍ਹਾਂ ਦਾ ਜਨਮ ਦਿਨ ਪੂਰੇ ਦੇਸ਼ ਅਤੇ ਵਿਸ਼ਵ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਡਾ ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਦਿਆਰਥੀਆਂ ਨੂੰ ਚੰਗੀ ਵਿੱਦਿਆ ਦੇਣ ਦੇ ਨਾਲ-ਨਾਲ ਆਪਣੀ ਸੰਸਕ੍ਰਿਤੀ ਨਾਲ ਜੋੜਨ ਵਿੱਚ ਭਰੋਸਾ ਰੱਖਦਾ ਹੈ।।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮਨੀਸ਼ਾ ਗਾਬਾ, ਅਮਿਤ ਆਰ ਸਿੰਘ, ਹਰਸ਼ ਬਾਲਾ, ਸੋਨੀਆ, ਗੁਰਪ੍ਰੀਤ, ਰੀਟਾ ਮੋਂਗਾ, ਮੀਨਾਕਸ਼ੀ, ਸਈਅਦ ਤੁਬਾ, ਰੀਤਿਕਾ, ਦਮਨਜੀਤ ਕੌਰ, ਮਿਤਿਕਾ, ਰੀਆ, ਰਜਨੀ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *