ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਨਿਰਦੇਸ਼, ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ‘ਖਬਰਾਂ ਲੁਧਿਆਣਵੀ’ ‘ਚ ਕਰਵਾਇਆ ਜਾਵੇ ਪ੍ਰਕਾਸ਼ਿਤ

Ludhiana Punjabi
  • ਵੱਖ-ਵੱਖ ਕੈਂਪਾਂ, ਪ੍ਰੋਗਰਾਮਾਂ ਤੇ ਪ੍ਰਾਪਤੀਆਂ ਦੀ ਜਾਣਕਾਰੀ ਵੀ ਕੀਤੀ ਜਾਵੇ ਸਾਂਝੀ

DMT : ਲੁਧਿਆਣਾ : (01 ਜੂਨ 2023) : –

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ, ਪ੍ਰੋਗਰਾਮਾਂ ਅਤੇ ਵਿਭਾਗਾਂ ਦੀਆਂ ਪ੍ਰਾਪਤੀਆਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜਾਰੀ ਮਹੀਨਾਵਾਰ ਨਿਊਜਲੈਟਰ ‘ਖਬਰਾਂ ਲੁਧਿਆਣਵੀ’ ਵਿੱਚ ਪ੍ਰਕਾਕਿਸ਼ਤ ਕਰਨ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ।

ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸ਼ਰਨਪਾਲ ਸਿੰਘ ਮੱਕੜ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ, ਮੇਜਰ ਅਮਿਤ ਸਰੀਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਸਥਾਨਕ ਬੱਚਤ ਭਵਨ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਇਹ ਸਮਾਚਾਰ ਪੱਤਰ 6 ਮਈ ਨੂੰ ਲੁਧਿਆਣਾ ਦੇ ਲੋਕਾਂ ਤੱਕ ਸਰਕਾਰ ਦੀਆਂ ਨੀਤੀਆਂ ਅਤੇ ਸਕੀਮਾਂ ਦੀ ਜਾਣਕਾਰੀ ਸਿੱਧੇ ਤੌਰ ‘ਤੇ ਪਹੁੰਚਾਉਣ ਲਈ ਸ਼ੁਰੂ ਕੀਤਾ ਗਿਆ ਸੀ।

ਸ੍ਰੀਮਤੀ ਮਲਿਕ ਵਲੋਂ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਯੋਜਨਾਵਾਂ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਨੂੰ ਨਿਯਮਤ ਤੌਰ ‘ਤੇ ਭੇਜਣ ਤਾਂ ਜੋ ਇਹ ਲੋਕਾਂ ਤੱਕ ਪਹੁੰਚਣ ਲਈ ਮਹੱਤਵਪੂਰਨ ਸਾਧਨ ਬਣ ਸਕਣ। ਉਨ੍ਹਾਂ ਕਿਹਾ ਕਿ ਵੱਖ-ਵੱਖ ਕੈਂਪਾਂ, ਮੀਟਿੰਗਾਂ, ਸਮਾਗਮਾਂ ਅਤੇ ਹੋਰ ਮਹੱਤਵਪੂਰਨ ਜਾਣਕਾਰੀ ਵੀ ਸਮੇਂ ਤੋਂ ਪਹਿਲਾਂ ਚੰਗੀ ਤਰ੍ਹਾਂ ਦੱਸੀ ਜਾਣੀ ਚਾਹੀਦੀ ਹੈ ਤਾਂ ਜੋ ਲੋਕ ਵੀ ਉੱਥੇ ਸਮੇਂ ਸਿਰ ਪਹੁੰਚਣ ਅਤੇ ਮੌਕੇ ਦਾ ਲਾਭ ਉਠਾਉਣ।

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸ਼ਰਨਪਾਲ ਸਿੰਘ ਮੱਕੜ ਵਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਵਲੋਂ ਇਹ ਵੀ ਕਿਹਾ ਗਿਆ ਕਿ ਕਈ ਵਾਰ ਸਰਕਾਰੀ ਸਕੀਮ ਅਧੀਨ ਮਾਪਦੰਡਾਂ ਨੂੰ ਪੂਰਾ ਕਰਨ ਵਾਲੇ ਲੋਕਾਂ ਨੂੰ ਇਸ ਨੂੰ ਪ੍ਰਾਪਤ ਕਰਨ ਦੇ ਤਰੀਕਿਆਂ ਬਾਰੇ ਪਤਾ ਨਹੀਂ ਹੁੰਦਾ ਅਤੇ ਇਹ ਮਹੀਨਾਵਾਰ ‘ਖਬਰਾਂ ਲੁਧਿਆਣਵੀ’ ਨਿਊਜ਼ਲੈਟਰ ਉਨ੍ਹਾਂ ਨੂੰ ਇਸ ਸਕੀਮ ਲਈ ਆਪਣਾ ਨਾਮ ਦਰਜ ਕਰਵਾਉਣ ਵਿੱਚ ਸਹਾਈ ਸਿੱਧ ਹੋਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਨਾਗਰਿਕਾਂ ਨੂੰ ਨਿਊਜ਼ਲੈਟਰ ਰਾਹੀਂ acgludhiana@gmail.com ‘ਤੇ ਈਮੇਲ ਕਰਕੇ ਪ੍ਰਸ਼ਾਸਨ ਨੂੰ ਉਸਾਰੂ ਸੁਝਾਅ ਦੇਣ ਦਾ ਮੌਕਾ ਵੀ ਮਿਲੇਗਾ।

Leave a Reply

Your email address will not be published. Required fields are marked *