ਡਿਪਟੀ ਕਮਿਸ਼ਨਰ ਵਲੋਂ ਸਿਆਸੀ ਪਾਰਟੀਆਂ ਨੂੰ ਅਪੀਲ; ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਲਈ ਕੀਤਾ ਜਾਵੇ ਸਹਿਯੋਗ

Ludhiana Punjabi
  •  20 ਅਗਸਤ ਤੋਂ 20 ਸਤੰਬਰ ਤੱਕ ਪੋਲਿੰਗ ਸਟੇਸ਼ਨਾਂ ਦੀ ਹੋਵੇਗੀ ਰੈਸ਼ਨੇਲਾਈਜੇਸ਼ਨ

DMT : ਲੁਧਿਆਣਾ : (25 ਜੁਲਾਈ 2023) : – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ, 2024 ਨੂੰ ਨਿਰਧਾਰਿਤ ਕੀਤੇ ਜਾਣ ਤੋਂ ਬਾਅਦ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਲਈ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ।

ਆਪਣੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਵੋਟਰ ਸੂਚੀਆਂ ਵਿੱਚ ਨਾਮ ਸ਼ਾਮਲ ਕਰਨ ਅਤੇ ਕੱਟਣ ਲਈ 21 ਜੁਲਾਈ ਤੋਂ ਘਰ-ਘਰ ਜਾ ਕੇ ਸਰਵੇਖਣ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ 21 ਅਗਸਤ, 2023 ਨੂੰ ਇਹ ਕਾਰਜ ਮੁਕੰਮਲ ਕਰ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਘਰ-ਘਰ ਗਤੀਵਿਧੀ ਵਿੱਚ, ਬੀ.ਐਲ.ਓਜ਼ ਨਾਗਰਿਕਾਂ ਤੋਂ ਇਕੱਤਰ ਕੀਤੀ ਜਾਣਕਾਰੀ/ਵੇਰਵਿਆਂ ਦੀ ਤਸਦੀਕ ਕਰਨਗੇ ਅਤੇ ਗੈਰ-ਨਾਮਾਂਕਿਤ/ਮ੍ਰਿਤਕ/ਸ਼ਿਫਟ ਹੋਏ ਵੋਟਰਾਂ ਦੀ ਜਾਣਕਾਰੀ/ਵੇਰਵੇ ਵੀ ਇਕੱਤਰ ਕੀਤੇ ਜਾਣਗੇ। ਉਨ੍ਹਾਂ ਵੋਟਰ ਸੂਚੀਆਂ ਵਿਚਲੀਆਂ ਸਾਰੀਆਂ ਐਂਟਰੀਆਂ ਦੀ ਤਸਦੀਕ ਕਰਨ ਲਈ ਸਰਵੇਖਣ ਬਾਰੇ ਵੀ ਜਾਣਕਾਰੀ ਦਿੱਤੀ।

ਉਨ੍ਹਾਂ ਵੋਟਰ ਸੂਚੀਆਂ ਨੂੰ ਪੂਰੀ ਤਰ੍ਹਾਂ ਦਰੁਸਤ ਅਤੇ ਸਮਾਵੇਸ਼ੀ ਬਣਾਉਣ ਲਈ ਸਹੀ ਜਾਣਕਾਰੀ ਪ੍ਰਦਾਨ ਕਰਨ ਅਤੇ ਜਨ ਜਾਗਰੂਕਤਾ ਪੈਦਾ ਕਰਨ ਲਈ ਸਹਿਯੋਗ ਦੀ ਮੰਗ ਕੀਤੀ।

ਸ੍ਰੀਮਤੀ ਮਲਿਕ ਨੇ ਕਿਹਾ ਕਿ 20 ਅਗਸਤ ਤੋਂ 20 ਸਤੰਬਰ 2023 ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਕੀਤੀ ਜਾਵੇਗੀ। ਪੋਲਿੰਗ ਸਟੇਸ਼ਨ ਦੀ ਕੱਟ ਆਫ ਲਿਮਟ 15 ਵੋਟਰ ਰੱਖੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਡਰਾਫਟ ਵੋਟਰ ਸੂਚੀਆਂ 17 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਦਾਅਵੇ ਅਤੇ ਇਤਰਾਜ਼ 17 ਅਕਤੂਬਰ ਤੋਂ 30 ਨਵੰਬਰ, 2023 ਤੱਕ ਦਾਇਰ ਕੀਤੇ ਜਾ ਸਕਦੇ ਹਨ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 5 ਜਨਵਰੀ, 2024 ਨੂੰ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕਾਂ ਨੂੰ ਉਤਸਾਹਿਤ ਕਰਦਿਆਂ ਅੱਗੇ ਆਉਣ ਲਈ ਸੰਵੇਦਨਸ਼ੀਲ ਗਤੀਵਿਧੀਆਂ ਵੀ ਸ਼ੁਰੂ ਕਰੇਗਾ ਜਿਸਦੇ ਤਹਿਤ ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਆਧਾਰ, ਰਾਸ਼ਨ ਕਾਰਡ, ਜਾਂ ਕਮਿਸ਼ਨ ਦੁਆਰਾ ਪ੍ਰਵਾਨਿਤ ਹੋਰ ਦਸਤਾਵੇਜ਼ਾਂ ਸਮੇਤ ਦਸਤਾਵੇਜ਼ਾਂ ਵਿੱਚੋਂ ਇੱਕ ਦੀ ਕਾਪੀ ਦੇ ਕੇ ਮੌਜੂਦਾ ਵੋਟਰਾਂ ਦੇ ਵੇਰਵਿਆਂ ਨੂੰ ਪ੍ਰਮਾਣਿਤ ਕੀਤਾ ਜਾਵੇਗਾ।

Leave a Reply

Your email address will not be published. Required fields are marked *