ਡੀ.ਬੀ.ਈ.ਈ. ਵਲੋਂ ਜਗਰਾਉਂ ‘ਚ ਰੋੋਜ਼ਗਾਰ ਮੇਲਾ/ਪਲੇਸਮੈਂਟ ਕੈਂਪ ਦਾ ਆਯੋਜਨ 28 ਅਪ੍ਰੈਲ ਨੂੰ

Ludhiana Punjabi
  • ਵਿਧਾਇਕ ਸਰਬਜੀਤ ਕੌਰ ਮਾਣੂੰਕੇ, ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

DMT : ਲੁਧਿਆਣਾ : (26 ਅਪ੍ਰੈਲ 2023) : – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ, ਲੰਮਿਆਂ ਦਾ ਬਾਗ, ਨੇੜੇ ਡੀ.ਏ.ਵੀ. ਕਾਲਜ, ਜਗਰਾਉ ਵਿਖੇ 28 ਅਪ੍ਰੈਲ (ਸ਼ੁੱਕਰਵਾਰ) ਨੂੰ ਰੋੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਇਸ ਰੋੋਜ਼ਗਾਰ ਮੇਲੇ ਵਿੱਚ ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌੌਰ ਮਾਣੂੰਕੇ ਮੁੱਖ ਮਹਿਮਾਨ ਵਜੋੋਂ ਸ਼ਿਰਕਤ ਕਰਨਗੇ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਸ਼੍ਰੀ ਅਮਿਤ ਕੁਮਾਰ ਪੰਚਾਲ (ਆਈ.ਏ.ਐਸ.) ਵੱਲੋੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋੋਂ ਪ੍ਰਾਰਥੀਆਂ ਨੂੰ ਰੋੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ,
ਉਨ੍ਹਾਂ ਦੱਸਿਆ ਕਿ 28 ਅਪ੍ਰੈਲ ਨੂੰ ਲੱਗਣ ਵਾਲੇ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਹਾਈਟੈਕ ਇੰਟਰਨੈਸ਼ਨਲ, ਕੁਲਾਮ ਸਿਸਟਮ, ਫ੍ਰੀਮੈਨਜ ਮਈਅਰ ਪ੍ਰਾ: ਲਿ:, ਐਨ.ਆਈ.ਆਈ.ਟੀ., ਆਈ.ਸੀ.ਆਈ.ਸੀ.ਆਈ., ਫਲਿੱਪਕਾਰਟ, ਫਾਇਨਾਂਸ ਸੇਤੂ, ਐਕਸਿਸ ਬੈਂਕ, ਐਲ.ਆਈ.ਸੀ., ਸਟਾਰ ਹੈਲਥ, ਐਜੂਕਿਡਜ, ਕੋਲੰਬੀਆ ਇੰਸਟੀਚਿਊਟ ਆਦਿ ਸ਼ਾਮਲ ਹਨ।
ਸ਼੍ਰੀ ਗੁਰਬੀਰ ਸਿੰਘ ਕੋਹਲੀ ਉਪ ਮੰਡਲ ਮੈਜਿਸਟਰੇਟ ਜਗਰਾਉਂ ਵੱਲੋੋਂ ਦੱਸਿਆ ਗਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 12ਵੀ, ਆਈ.ਟੀ.ਆਈ., ਡਿਪਲੋਮਾ ਹੋਲਡਰ ਅਤੇ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ), ਪੋਸਟ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ) ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ।
ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋਂ ਉਮੀਦਵਾਰਾਂ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਇਸ ਇੰਟਰਵਿਊ ਲਈ ਆਪਣਾ ਬਾਇਓ ਡਾਟਾ (3 ਫੋਟੋ ਕਾਪੀਆਂ) ਨਾਲ ਲੈ ਕੇ ਰੋਜ਼ਗਾਰ ਮੇਲੇ ‘ਚ ਸ਼ਮੂਲੀਅਤ ਕਰਨ। ਸ਼੍ਰੀ ਮਨੋੋਹਰ ਸਿੰਘ ਕਾਰਜ ਸਾਧਕ ਅਫਸਰ ਜਗਰਾਉਂ ਨੇ ਕਿਹਾ ਕਿ ਰੋੋਜ਼ਗਾਰ ਮੇਲੇ ਲਈ ਲੋੋੜਿੰਦੇ ਸਾਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ।
ਡੀ.ਬੀ.ਈ.ਈ. ਦੇ ਰੋੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਮਿਸ ਸੁਖਮਨ ਮਾਨ ਨੇ ਹੋੋਰ ਜਾਣਕਾਰੀ ਦਿੰਦੇ ਦੱਸਿਆ ਕਿ ਜੇਕਰ ਉਮੀਦਵਾਰ ਆਪਣਾ ਨਾਮ ਮੈਨੁਅਲ ਰਜਿਸਟਰ ਅਤੇ ਐਨ.ਸੀ.ਐਸ. ਪੋੋਰਟਲ ‘ਤੇ ਆਨਲਾਇਨ ਕਰਵਾਉਣਾ ਚਾਹੁੰਦੇ ਹਨ ਤਾਂ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ। ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰ: 77400-01682 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। 

Leave a Reply

Your email address will not be published. Required fields are marked *