ਡੀ.ਬੀ.ਈ.ਈ. ਵਲੋਂ ਭਲਕੇ ਪਲੇਸਮੈਂਟ ਕੈਂਪ ਦਾ ਆਯੋਜਨ

Ludhiana Punjabi
  • ਸਵੈ-ਰੋਜ਼ਗਾਰ ਲਈ ਲੋਨ ਮੇਲਾ ਵੀ ਲਗਾਇਆ ਜਾ ਰਿਹਾ

DMT : ਲੁਧਿਆਣਾ : (28 ਮਾਰਚ 2023) : – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਭਲਕੇ 29 ਮਾਰਚ (ਬੁੱਧਵਾਰ) ਨੂੰ ਪਲੇਸਮੈਂਟ ਕੈਂਪ ਅਤੇ ਸਵੈ-ਰੋਜ਼ਗਾਰ (ਲੋਨ ਮੇਲਾ) ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਹੋਵੇਗਾ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਅਮੀਤ ਕੁਮਾਰ ਪੰਚਾਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਭਲਕੇ ਲੱਗਣ ਵਾਲੇ ਰੋਜ਼ਗਾਰ ਮੇਲੇ ਵਿੱਚ ਵੱਖ-ਵੱਖ ਉੱਘੀਆਂ ਕੰਪਨੀਆਂ ਵਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ ਜਿਸ ਵਿੱਚ ਵਾਸਟ ਲਿੰਕਰਜ਼, ਕੋਕਾ ਕੋਲਾ ਬੀਵਰੇਜਸ, ਜਸਟ ਡਾਇਲ, ਇੰਡੂ ਸਿੰਧ ਬੈਂਕ, ਇਨੋਵੇ, ਪੀ.ਵੀ.ਆਰ. ਸਿਨੇਮਾ ਆਦਿ ਸ਼ਾਮਨ ਹਨ। ਇਸ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨਾਂ ਦੀ ਉਮਰ 18 ਤੋਂ 35 ਸਾਲ ਹੋਵੇ  ਅਤੇ ਘੱਟ ਤੋਂ ਘੱਟ ਯੋਗਤਾ 12ਵੀਂ, ਗ੍ਰੈਜੂਏਸ਼ਨ (ਬੀ.ਬੀ.ਏ., ਬੀ.ਸੀ.ਏ. ਅਤੇ ਹੋਰ), ਪੋਸਟ ਗ੍ਰੈਜੂਏਸ਼ਨ (ਐਮ.ਬੀ.ਏ., ਐਮ.ਸੀ.ਏ. ਅਤੇ ਹੋਰ) ਪਾਸ ਕੀਤੀ ਹੋਵੇ।
ਡਿਪਟੀ ਡਾਇਰੈਕਟਰ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਮਿਨਾਕਸ਼ੀ ਸ਼ਰਮਾ ਵੱਲੋਂ ਉਮੀਦਵਾਰਾਂ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ  ਅਤੇ ਜੋ ਉਮੀਦਵਾਰ ਆਪਣਾ ਕੰਮ ਕਰਨਾ ਚਾਹੁੰਦੇ ਹਨ, ਉਹ ਲੋਨ ਮੇਲੇ ਵਿੱਚ ਭਾਗ ਲੈਣ ਤਾਂ ਜੋ ਉਹ ਆਪਣੇ ਕੰਮ ਦੇ ਆਪ ਮਾਲਕ ਬਣਨ ਅਤੇ ਹੋਰਨਾ ਨੂੰ ਵੀ ਰੋਜ਼ਗਾਰ ਪ੍ਰਦਾਨ ਕਰਦਿਆਂ ਆਪਣੇ ਛੋਟੇ ਕੰਮ ਨੂੰ ਵੱਡਾ ਕਰ ਸਕਣ।
ਰੋਜ਼ਗਾਰ ਅਫ਼ਸਰ ਸੁਖਮਨ ਮਾਨ ਨੇ ਕਿਹਾ ਕਿ ਇੰਟਰਵਿਊ ਲਈ ਉਮੀਦਵਾਰ ਆਪਣਾ ਬਾਇਓ ਡਾਟਾ (2 ਜਾਂ 3 ਫੋਟੋ ਕਾਪੀਆਂ) ਲੈ ਕੇ ਪਹੁੰਚਣ ਅਤੇ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵਿਖੇ ਰਜਿਸਟਰੇਸ਼ਨ ਕਰਵਾਉਣ ਲਈ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਸੰਪਰਕ ਕਰਨ। ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰ: 77400-01682 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *