ਡੇਅਰੀ ਵਿਕਾਸ ਵਿਭਾਗ ਵਲੋਂ ਸਿਖਲਾਈ ਤੋਂ ਬਾਅਦ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

Ludhiana Punjabi

DMT : ਲੁਧਿਆਣਾ : (17 ਜੁਲਾਈ 2023) : – ਕੈਬਿਨਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਸਿਖਿਆਰਥੀਆਂ ਲਈ ਚਲਾਏ ਜਾ ਰਹੀ 2 ਹਫਤੇ ਦੀ ਡੇਅਰੀ ਸਿਖਲਾਈ ਬੈਚ  ਸਮਾਪਤ ਹੋਣ ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਜੀ ਅਤੇ ਲੀਡ ਬੈਂਕ ਮੈਨੇਜਰ ਸ੍ਰੀ ਸਰਬਜੀਤ ਸਿੰਘ ਵਲੋਂ ਕੀਤੀ ਗਈ।

ਇਸ ਮੌਕੇ  ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਡਿਪਟੀ ਡਾਇਰੈਕਟਰ ਡੇਅਰੀ ਨੇ ਵੱਧ ਤੋਂ ਵੱਧ ਵਿਭਾਗੀ ਸਕੀਮਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਕੀਤਾ । ਉਨ੍ਹਾ  ਦਸਿਆ ਕਿ ਜਨਰਲ ਜਾਤੀ ਨੂੰ 25 ਪ੍ਰਤੀਸਤ ਅਤੇ ਅਨੁਸੂਚਿਤ ਜਾਤੀ ਦੇ ਸਿਖਿਆਰਥੀ ਨੂੰ 33 ਪ੍ਰਤੀਸਤ ਸਬਸਿਡੀ ਦਿੱਤੀ ਜਾਵੇਗੀ । ਉਨ੍ਹਾਂ ਇਲਾਕੇ ਦੇ ਬੇਰੋਜਗਾਰ ਮੁੰਡੇ-ਕੁੜੀਆਂ ਨੂੰ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵਧ ਲਾਹਾ ਲੈਣ ਲਈ ਅਪੀਲ ਕੀਤੀ । ਉਨ੍ਹਾਂ ਦੱਸਿਆ ਕਿ  ਦੁੱਧ ਖਪਤਕਾਰਾਂ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਸ਼ਹਿਰਾਂ ਵਿਚ ਮੋਬਾਇਲ ਵੈਨ ਰਾਹੀ ਕੈਂਪ ਲਗਾਏ ਜਾ ਰਹੇ ਹਨ ਅਤੇ ਦੁਧ ਉਤਪਾਦਕਾ ਨੂੰ  ਜਾਗਰੂਕ ਕਰਨ ਲਈ ਵਿਭਾਗ ਵਲੋਂ ਪਿੰਡਾ ਵਿਚ ਇੱਕ ਦਿਨਾਂ ਕੈਂਪ ਲਗਾਏ ਜਾ ਰਹੇ ਹਨ ।

ਵਧੇਰੇ ਜਾਣਕਾਰੀ ਲਈ 81461-00543 ਜਾਂ 01628-299322 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਸ੍ਰੀਮਤੀ ਰਮਨਦੀਪ ਕੌਰ ਜੂਨੀਅਰ ਸਹਾਇਕ, ਸ੍ਰੀ ਹਰਵਿੰਦਰ ਸਿੰਘ ਕਲਰਕ ਅਤੇ ਸ੍ਰੀ ਜਗਮਨ ਸਿੰਘ ਵੀ ਹਾਜਰ ਸਨ ।

Leave a Reply

Your email address will not be published. Required fields are marked *