ਦਿਵਿਆਂਗਜਨਾਂ ਦੇ ਸਸ਼ਕਤੀਕਰਨ ਤਹਿਤ ਰਾਸ਼ਟਰੀ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਦੀ ਮੰਗ

Ludhiana Punjabi
  • ਯੋਗ ਲਾਭਪਾਤਰੀ 31 ਜੁਲਾਈ ਤੱਕ ਆਨਲਾਈਨ ਕਰ ਸਕਦੇ ਹਨ ਅਪਲਾਈ – ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ

DMT : ਲੁਧਿਆਣਾ : (13 ਜੁਲਾਈ 2023) : – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਹੇਠ, ਦਿਵਿਆਂਗਜਨ ਵਿਅਕਤੀਆਂ ਦੇ ਸਸ਼ਕਤੀਕਰਨ ਕਰਨ ਦੇ ਮੰਤਵ ਨਾਲ ਉਨ੍ਹਾਂ ਨੂੰ ਰਾਸ਼ਟਰੀ ਪੁਰਸਕਾਰ ਦਿੱਤਾ ਜਾਣਾ ਹੈ ਜਿਸ ਸਬੰਧੀ ਯੋਗ ਲਾਭਪਾਤਰੀਆਂ ਵਲੋਂ 31 ਜੁਲਾਈ, 2023 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਇਸ ਸਬੰਧੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ. ਵਰਿੰਦਰ ਸਿੰਘ ਟਿਵਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿਵਿਆਂਗਜਨ ਵਿਅਕਤੀਆਂ ਲਈ ਭਾਰਤ ਸਰਕਾਰ ਵੱਲੋਂ ਰਾਸ਼ਟਰੀ ਐਵਾਰਡ ਸਾਲ 2023 ਦੀਆਂ ਅਰਜ਼ੀਆਂ ਸਬੰਧੀ ਗਾਈਡ ਲਾਈਨਜ਼ ਅਤੇ ਪ੍ਰੋਫਾਰਮਾ ਵੈਬਸਾਈਟ www.disabilityaffairs.gov.in  ਉੱਤੇ ਉਪਲੱਬਧ ਹਨ।  ਉਨ੍ਹਾਂ ਦੱਸਿਆ ਕਿ 5 ਪੁਰਸਕਾਰ ਵਿਅਕਤੀਗਤ ਸ਼੍ਰੇਣੀ ਲਈ ਹਨ ਜਦਕਿ 8 ਪੁਰਸਕਾਰ ਸੰਸਥਾਗਤ ਸ਼੍ਰੇਣੀ ਲਈ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਰਾਸ਼ਟਰੀ ਐਵਾਰਡ ਲਈ ਅਰਜ਼ੀਆਂ ਕੇਵਲ ਆਨਲਾਈਨ ਹੀ ਭਰੀਆਂ ਜਾ ਸਕਦੀਆਂ ਹਨ ਅਤੇ ਇਹਨਾਂ ਪੁਰਸਕਾਰਾਂ ਲਈ ਅਪਲਾਈ ਕਰਨ ਲਈ ਆਖਰੀ ਮਿਤੀ 31 ਜੁਲਾਈ 2023 ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਲਈ ਯੋਗ ਉਮੀਦਵਾਰ ਸਿੱਧੇ ਤੌਰ ਤੇ  ਗ੍ਰਹਿ ਮੰਤਰਾਲੇ  ਦੀ ਵੈੱਬਸਾਈਟ www.awards.gov.in ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। 

Leave a Reply

Your email address will not be published. Required fields are marked *