ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਸ਼ਹਿਬਜ਼ਾਦਾ ਬਾਬਾ ਜੁਝਾਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

Ludhiana Punjabi

DMT : ਲੁਧਿਆਣਾ : (09 ਅਪ੍ਰੈਲ 2023) : – ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ  ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਅੱਜ ਗੁਰਦੁਆਰਾ ਸਾਹਿਬ ਵਿਖੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ  ਸਾਹਿਬਜ਼ਾਦੇ ਬਾਬਾ ਜੁਝਾਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਆਯੋਜਿਤ ਕੀਤਾ ਗਿਆ। ਜਿਸ ਅੰਦਰ ਬੀਬੀ ਕੰਵਲਜੀਤ ਕੌਰ ਮਸਕੀਨ ਤੇ ਬੀਬੀ ਤੇਜਿੰਦਰ ਕੌਰ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ ।ਇਸ ਤੋ ਪਹਿਲਾਂ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਅੰਦਰ ਇਕੱਤਰ ਹੇਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਕਿਹਾ ਕਿ ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਿੱਥੇ ਜ਼ਬਰ ਤੇ ਜ਼ੁਲਮ ਦਾ ਟਾਕਰਾ ਕਰਦੇ ਹੋਏ ਆਪਣਾ ਸਮੁੱਚਾ ਪਰਿਵਾਰ ਵਾਰ ਦਿੱਤਾ, ਉਥੇ ਨਾਲ ਹੀ ਖਾਲਸਾ ਪੰਥ ਦੀ ਸਿਰਜਣਾ ਕਰਕੇ ਇੱਕ ਨਵੇਂ ਇਨਕਲਾਬ ਦੀ ਸਿਰਜਣਾ ਵੀ ਕੀਤੀ। ਉਹਨਾਂ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ੀ ਵਿਰਾਸਤ ਬਾਣੀ ਤੇ ਬਾਣੇ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰਬਾਬਾ ਜੁਝਾਰ ਸਿੰਘ ਵਰਗਾ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ ।  ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਣਾ ਦਿੱਤੀ ਅਤੇ ਸੰਗਤਾਂ ਨੂੰ ਬਾਬਾ ਜੁਝਾਰ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ । ਇਸ ਦੌਰਾਨ ਸ.ਭੁਪਿੰਦਰ ਸਿੰਘ ਨੇ ਸੰਗਤਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ।ਇਸ ਮੌਕੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ੱ  ਸਮਾਗਮ ਦੌਰਾਨ ਸ. ਇੰਦਰਜੀਤ ਸਿੰਘ ਮੱਕੜ ਪ੍ਰਧਾਨ  ,ਸ. ਜਤਿੰਦਰਪਾਲ ਸਿੰਘ ਸਲੂਜਾ, ਬਲਬੀਰ ਸਿੰਘ ਭਾਟੀਆ,  ਕਰਨੈਲ ਸਿੰਘ ਬੇਦੀ,  ਪ੍ਰਿਤਪਾਲ ਸਿੰਘ , ਜਗਬੀਰ ਸਿੰਘ ਡੀ.ਜੀ.ਐਮ , ਪਰਮਿੰਦਰ ਸਿੰਘ, ਸੁਰਿੰਦਰਪਾਲ ਸਿੰਘ ਭੁਟਿਆਨੀ, ਜੀਤ ਸਿੰਘ,  ਗੁਰਵਿੰਦਰ ਸਿੰਘ  ਆੜਤੀ, ਸੁਰਿੰਦਰ ਸਿੰਘ ਸਚਦੇਵਾ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ,ਹਰਕੀਰਤ ਸਿੰਘ ਬਾਵਾ, ਰਜਿੰਦਰ ਸਿੰਘ ਮੱਕੜ, ਜਗਦੇਵ ਸਿੰਘ ਕਲਸੀ,ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ ,ਅੱਤਰ ਸਿੰਘ ਮੱਕੜ,ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ  ,ਜਸਬੀਰ ਸਿੰਘ,ਗੁਰਦੀਪ ਸਿੰਘ ਡੀਮਾਰਟੇ ,ਅਵਤਾਰ ਸਿੰਘ ਮਿੱਡਾ, ਸਰਪੰਚ ਗੁਰਚਰਨ ਸਿੰਘ, ਰਣਜੀਤ ਸਿੰਘ ਖਾਲਸਾ, ਏ.ਪੀ. ਸਿੰਘ ਅਰੋੜਾ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ, ਮਨਜੀਤ ਸਿੰਘ ਟੋਨੀ, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ

Leave a Reply

Your email address will not be published. Required fields are marked *