ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਭਗਤ ਕਬੀਰ ਜੀ ਦੇ ਜਨਮ  ਦਿਹਾੜੇ  ਨੂੰ  ਸਮਰਪਿਤ  ਕੀਰਤਨ ਸਮਾਗਮ ਆਯੋਜਿਤ

Ludhiana Punjabi
  • ਭਗਤ ਕਬੀਰ ਜੀ ਨੇ ਆਮ ਮਨੁੱਖ ਨੂੰ ਪ੍ਰਭੂ ਭਗਤੀ ਨਾਲ ਜੋੜਨ ਦਾ ਉਪਰਾਲਾ ਕੀਤਾ – ਭਾਈ ਭਾਈ ਦਵਿੰਦਰ ਸਿੰਘ ਬਟਾਲਾ 

DMT : ਲੁਧਿਆਣਾ : (28 ਮਈ 2023) : – ਭਗਤ ਕਬੀਰ ਜੀ ਨੇ ਜਿੱਥੇ ਆਮ ਮਨੁੱਖ ਨੂੰ ਪ੍ਰਭੂ ਭਗਤੀ ਨਾਲ ਜੋੜਨ ਦਾ ਉਪਰਾਲਾ ਕੀਤਾ, ਉੱਥੇ ਨਾਲ ਹੀ ਸਾਰੀ ਉਮਰ ਡਟਵੇਂ ਰੂਪ ਵਿੱਚ  ਬਰਾਹਮਣਵਾਦ  ਵੱਲੋਂ ਪ੍ਰਚਲਤ ਕੀਤੀਆਂ ਵਿਚਾਰਧਰਾਵਾਂ ਦਾ ਡੱਟ ਕੇ ਖੰਡਨ ਵੀ ਕੀਤਾ ਅਤੇ ਉਨ੍ਹਾਂ ਵੱਲੋਂ ਸਦੀਆਂ ਤੋ ਕੀਤੀ ਜਾ ਰਹੀ ਧਰਮ ਦੇ ਨਾਂ ਤੇ ਲੁਟ ਖਸੁਟ ਨੂੰ ਰੋਕਦਿਆਂ ਜਨਤਾ ਨੂੰ ਪ੍ਰਭੂ ਦੇ ਲੜ ਲੱਗਣ ਦਾ ਉਪਦੇਸ਼ ਦਿੱਤਾ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਥ ਦੇ ਪ੍ਰਸਿੱਧ ਕੀਰਤਨੀਏ

ਭਾਈ ਦਵਿੰਦਰ ਸਿੰਘ ਬਟਾਲਾ ਨੇ ਅੱਜ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ।ਇਸ ਦੌਰਾਨ ਉਨ੍ਹਾਂ ਨੇ ਗੁਰਬਾਣੀ ਦਾ ਆਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਸਮਾਗਮ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ  ਨੇ ਭਗਤ ਕਬੀਰ ਜੀ ਦੇ ਜੀਵਨ ਫਲਸਫੇ ਸਬੰਧੀ ਚਾਨਣਾ ਪਾਉਦਿਆ ਹੋਇਆ ਕਿਹਾ ਕਿ ਪ੍ਰਭੂ ਭਗਤੀ ਵਿੱਚ ਰਹਿ ਕੇ ਸਮੁੱਚੀ ਲੋਕਾਈ ਨੂੰ ਸੱਚ ਦਾ ਉਪਦੇਸ਼ ਦੇਣ ਵਾਲੇ ਭਗਤ ਕਬੀਰ ਜੀ ਕਰਾਂਤੀਕਾਰੀ ਤੇ ਦਲੇਰਾਨਾ ਵਿਹਾਰ ਨਾਲ ਵਹਿਮਾਂ ਭਰਮਾਂ ਦਾ ਖੰਡਨ ਕਰਨ ਵਾਲੇ  ਪ੍ਰਭੂ ਭਗਤ ਸਨ।ਉਨ੍ਹਾਂ ਨੇ ਆਪਣੇ ਪ੍ਰਭਾਵਸ਼ਾਲੀ ਸੰਬੋਧਨ ਵਿੱਚ ਕਿਹਾ ਕਿ ਭਗਤੀ ਲਹਿਰ ਦੇ ਮੋਢੀ ਸੰਤਾਂ ਵਿੱਚੋਂ ਭਗਤ ਕਬੀਰ ਜੀ ਬੜੇ ਮਹਾਨ ਕ੍ਰਾਂਤੀਕਾਰੀ ਸੰਤ ਮੰਨੇ ਜਾਂਦੇ ਹਨ। ਜਿਸ ਦੇ ਮੱਦੇਨਜ਼ਰ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਦਰ ਭਗਤ ਕਬੀਰ ਜੀ ਵੱਲੋ ਉੱਚਰੀ  ਬਾਣੀ ਦੇ 17 ਰਾਗਾਂ ਵਿੱਚ 541 ਸ਼ਬਦ ਦਰਜ ਹਨ।ਕੀਰਤਨ ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਓ ਬਖਸ਼ਿਸ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਥਾਪੜੇ ਸਦਕਾ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਪ੍ਰਚਾਰ ਦੀ ਵੱਡੀ ਲਹਿਰ   ਬਣ ਚੁੱਕੀ ਹੈ। ਉਹਨਾਂ ਨੇ ਕਿਹਾ ਕਿ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਭਾਈ ਗੁਰਦੇਵ ਸਿੰਘ ਹਜ਼ੂਰੀ ਰਾਗੀ ਸ੍ਰੀ  ਦੂਖ ਨਿਵਾਰਨ ਸਾਹਿਬ ਪਟਿਆਲੇ  ਵਾਲਿਆਂ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕਰੇਗਾ ।ਕੀਰਤਨ ਸਮਾਗਮ  ਦੌਰਾਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ,ਸ.ਕਰਨੈਲ ਸਿੰਘ ਬੇਦੀ, ਪ੍ਰਿਤਪਾਲਸਿੰਘ,ਸ..ਬਲਬੀਰ ਸਿੰਘ ਭਾਟੀਆ,ਗਿਆਨੀ ਦਵਿੰਦਰਪਾਲ ਸਿੰਘ ,ਐਡਵੋਕੇਟ ਅਮਰਜੀਤ ਸਿੰਘ ਅਰੋੜਾ,ਸੁਰਿੰਦਰਪਾਲ ਸਿੰਘ ਭੁਟਿਆਨੀ,ਤਰਲੋਚਨ ਸਿੰਘ ਸਾਂਬਰ,ਰਵਿੰਦਰ ਸਿੰਘ ਕੈਰੀ,ਆਗਿਆਪਾਲ ਸਿੰਘ ਚਾਵਲਾ,ਜੀਤ ਸਿੰਘ,  ਗੁਰਵਿੰਦਰ ਸਿੰਘ  ਆੜਤੀ, ਸੁਰਿੰਦਰ ਸਿੰਘ ਸਚਦੇਵਾ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ,ਹਰਕੀਰਤ ਸਿੰਘ ਬਾਵਾ,ਜੁਗਿੰਦਰ ਸਿੰਘ, ਸਰਪੰਚ ਗੁਰਚਰਨ ਸਿੰਘ, ਏ.ਪੀ ਸਿੰਘ ਅਰੋੜਾ ,ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ, ਮਨਜੀਤ ਸਿੰਘ ਟੋਨੀ, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ

Leave a Reply

Your email address will not be published. Required fields are marked *