ਨੇਤਰਹੀਣਾਂ ਦੇ ਅਧਿਆਪਕਾਂ ਲਈ ਸਿਖਲਾਈ ਕੇਂਦਰ ਜਮਾਲਪੁਰ ‘ਚ ਦੋ ਸਾਲਾ ਕੋਰਸ ਲਈ ਦਾਖਲਾ ਪ੍ਰਕਿਰਿਆ ਸ਼ੁਰੂ

Ludhiana Punjabi
  • ‘’ਡਿਪਲੋਮਾ ਇਨ ਸਪੈਸ਼ਲ ਐਜੂਕੇਸ਼ਨ (ਵਿਜ਼ੂਅਲ ਇੰਮਪੇਅਰਮੈਂਟ)’’ ਚ 12ਵੀਂ ਪਾਸ ਉਮੀਦਵਾਰ ਲੈ ਸਕਦੇ ਹਨ ਦਾਖਲਾ
  • ਚਾਹਵਾਨ ਉਮੀਦਵਾਰ 94639-12909, 97791-55201, 94640-77740 ‘ਤੇ ਵੀ ਕਰ ਸਕਦੇ ਹਨ ਸੰਪਰਕ

DMT : ਲੁਧਿਆਣਾ : (07 ਜੂਨ 2023) : – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਨੇਤਰਹੀਣਾਂ ਦੇ ਅਧਿਆਪਕਾਂ ਲਈ ਸਿਖਲਾਈ ਕੇਂਦਰ, ਬਰੇਲ ਭਵਨ, ਜਮਾਲਪੁਰ ਵਿਖੇ ਦੋ ਸਾਲਾ ਕੋਰਸ ਲਈ ਦਾਖਲਾ ਪ੍ਰਕਿਰਿਆ ਆਰੰਭੀ ਜਾ ਚੁੱਕੀ ਹੈ।
ਨੇਤਰਹੀਣਾਂ ਦੇ ਅਧਿਆਪਕਾਂ ਲਈ ਸਿਖਲਾਈ ਕੇਂਦਰ ਦੇ ਕੋਰਸ ਕੁਆਰਡੀਨੇਟਰ ਸ੍ਰੀ ਤਰੁਣ ਅਗਰਵਾਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਕੇਂਦਰ ਵਿਖੇ ਨੇਤਰਹੀਣ ਸਮਾਜ ਦੇ ਬੱਚਿਆਂ ਨੂੰ ਸਿੱਖਿਆ ਅਤੇ ਸਕਿੱਲ ਟ੍ਰੇਨਿੰਗ ਦੇਣ ਦੇ ਉਦੇਸ਼ ਨਾਲ ਕਰਵਾਏ ਜਾ ਰਹੇ 02 ਸਾਲਾਂ ਕੋਰਸ  ‘’ਡਿਪਲੋਮਾ ਇਨ ਸਪੈਸ਼ਲ ਐਜੂਕੇਸ਼ਨ (ਵਿਜ਼ੂਅਲ ਇੰਮਪੇਅਰਮੈਂਟ)’’ ਵਿੱਚ ਦਾਖਲਾ ਪ੍ਰਕਿਰਿਆ 05 ਜੂਨ ਤੋਂ ਸ਼ੁਰੂ ਕੀਤੀ ਜਾ ਚੁੱਕੀ ਹੈ ਜੋ 05 ਜੁਲਾਈ 2023 ਤੱਕ ਜਾਰੀ ਰਹੇਗੀ।
ਸ੍ਰੀ ਅਗਰਵਾਲ ਨੇ ਅੱਗੇ ਦੱਸਿਆ ਕਿ ਇਸ 2 ਸਾਲਾ ਕੋਰਸ ਲਈ ਉਮੀਦਵਾਰ 12ਵੀਂ ਪਾਸ (ਜਨਰਲ ਅਤੇ ਓ.ਬੀ.ਸੀ. 50% ਅੰਕ , ਐੱਸ.ਸੀ/ਦਿਵਯਾਂਗ 45%) ਹੋਵੇ। ਉਨ੍ਹਾਂ ਦੱਸਿਆ ਕਿ ਦਾਖਲੇ ਲਈ ਕੁੱਲ 35 ਸੀਟਾਂ ਹਨ ਅਤੇ ਇਹ ਸਿਖਲਾਈ ਕੇਂਦਰ ਰਿਹੈਬਿਲੀਟੇਸ਼ਨ ਕੌਂਸਲ ਆਫ ਇੰਡੀਆਂ, ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਵੀ ਹੈ। ਉਨ੍ਹਾਂ ਦੱਸਿਆ ਕਿ ਦਾਖ਼ਲੇ ਲਈ ਚਾਹਵਾਨ ਉਮੀਦਵਾਰ ਮੋਬਾਇਲ ਨੰਬਰਾਂ 94639-12909, 97791-55201, 94640-77740 ਉੱਤੇ ਵੀ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *