“ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ”

Ludhiana Punjabi

DMT : ਲੁਧਿਆਣਾ : (05 ਜੂਨ 2023) : –  ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਨੂੰ ਹਰਾ-ਭਰਾ ਅਤੇ ਸਾਫ ਸੁਥਰਾ ਰੱਖਣ ਲਈ ਵੱਖ-ਵੱਖ ਸਫ਼ਾਈ ਅਭਿਆਨ ਚਲਾਏ ਜਾ ਰਹੇ ਹਨ। ਇਸੇ ਨੂੰ ਮੁੱਖ ਰੱਖਦੇ ਉਨ੍ਹਾਂ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਅੱਜ ਵਾਰਡ ਨੰਬਰ 33 ਵਿਖੇ ਗਲੀਆਂ ਦੀ ਸਫ਼ਾਈ ਕਰਵਾਈ ਗਈ ਅਤੇ ਨਵੇਂ ਬੂਟੇ ਲਗਾਏ ਗਏ। ਉਹਨਾਂ ਵੱਲੋਂ ਕਿਹਾ ਗਿਆ ਕਿ ਵਾਤਾਵਰਣ ਸਾਨੂੰ ਪ੍ਰਮਾਤਮਾ ਵੱਲੋਂ ਦਿੱਤੀ ਇੱਕ ਵੱਡਮੁੱਲੀ ਦੇਣ ਹੈ ਜੋ ਕਿ ਸਾਡੀ ਮੁੱਢਲੀ ਜ਼ਿੰਮੇਵਾਰੀ ਹੈ ਕੇ ਵਾਤਾਵਰਨ ਦੀ ਸਾਂਭ-ਸੰਭਾਲ ਕੀਤੀ ਜਾਵੇ । ਉਨ੍ਹਾਂ ਵੱਲੋਂ ਹਲਕਾ ਵਾਸੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਅਪੀਲ ਕੀਤੀ ਗਈ ਅਤੇ ਨਾਲ ਹੀ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣ ਦਾ ਸੁਨੇਹਾ ਵੀ ਦਿੱਤਾ ਗਿਆ।

ਬੀਬੀ ਛੀਨਾ ਵੱਲੋਂ ਗੱਲਬਾਤ ਕਰਦੇ ਦੱਸਿਆ ਗਿਆ ਕਿ ਉਨ੍ਹਾਂ ਦਾ ਮੁੱਖ ਉਦੇਸ਼ ਹੈ ਹਲਕਾ ਦੱਖਣੀ ਦੀ ਹਰ ਪੱਖੋਂ ਨੁਹਾਰ ਬਦਲਣਾ ਅਤੇ ਇਸੇ ਉਦੇਸ਼ ਨੂੰ ਮੁੱਖ ਰਖਦੇ ਹੋਏ ਹਲਕੇ ਵਿੱਚ ਸਫਾਈ ਮੁਹਿੰਮ ਜਾਰੀ ਹੈ ਜਿਸ ਅਧੀਨ ਹਰ ਵਾਰਡ ਵਿੱਚ ਤਿੰਨ ਦਿਨ ਲਈ ਹਰ ਕੋਨੇ ਦੀ ਸਫਾਈ ਹੋਵੇਗੀ। ਇਸ ਮੁਹਿੰਮ ਦੀ ਅਗਵਾਈ ਉਹ ਆਪ ਕਰ ਰਹੇ ਹਨ। ਉਨ੍ਹਾਂ ਦੀ ਇਸ ਦ੍ਰਿੜਤਾ ਨੂੰ ਵੇਖਦੇ ਹੋਏ ਹਲਕੇ ਦੇ ਲੋਕ ਵੀ ਉਨ੍ਹਾਂ ਨਾਲ ਸਫਾਈ ਅਭਿਆਨ ਵਿਚ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ।

Leave a Reply

Your email address will not be published. Required fields are marked *