ਪਾਬੰਦੀਸ਼ੁਦਾ ਕੀਟਨਾਸ਼ਕ ਵੇਚਣ ਵਾਲੀ ਕੰਪਨੀ ਆਈ ਖੇਤੀਬਾੜੀ ਵਿਭਾਗ ਦੇ ਅੜਿੱਕੇ

Ludhiana Punjabi
  • ਪੰਜਾਬ ਸਰਕਾਰ ਵਲੋਂ ਸਾਲ 2018 ਤੋਂ ਬੰਦ ਕੀਟਨਾਸ਼ਕ, ਕਿਸਾਨਾਂ ਨੂੰ ਮਹਿੰਗੇ ਭਾਅ ਵੇਚੀ ਜਾ ਰਹੀ ਸੀ

DMT : ਲੁਧਿਆਣਾ : (14 ਜੁਲਾਈ 2023) : – ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਹੁਕਮਾਂ ਅਤੇ ਡਾਇਰੈਕਟਰ ਖੇਤੀਬਾੜੀ ਡਾ.ਗੁਰਵਿੰਦਰ ਸਿੰਘ ਦੇ  ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ.ਨਰਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਵਿੱਚ ਬਣਾਈ ਗਈ ਟੀਮ ਵੱਲੋਂ ਵੱਡੀ ਕਾਰਵਾਈ ਕਰਦਿਆਂ ਪਾਬੰਦੀਸ਼ੁਦਾ
ਕੀਟਨਾਸ਼ਕ ਦੀ ਵਿਕਰੀ ਕਰਨ ਵਾਲੀ ਕੰਪਨੀ ਨੂੰ ਕਾਬੂ ਕੀਤਾ ਗਿਆ ਹੈ।

ਮੈਸ: ਸੁਮਿਲ ਕੈਮੀਕਲ ਇੰਡਸਟਰੀਜ ਪ੍ਰਾਇਵੇਟ ਲਿਮਟਿਡ, ਬਲਰਾਜ ਕੰਪਲੈਕਸ-2, ਗੋਦਾਮ ਨੰਬਰ 2 ਼ਅਤੇ 3, ਜਰਖੜ ਰੋਡ, ਪਿੰਡ ਜਰਖੜ, ਜ਼ਿਲ੍ਹਾ ਲੁਧਿਆਣਾ ਸਬੰਧੀ ਸੂਚਨਾ ਮਿਲਣ ਤੇ ਕੰਪਨੀ ਦੇ ਵਿਕਰੀ ਕੇਂਦਰ-ਕਮ-ਗੁਦਾਮ ਦੀ ਚੈਕਿੰਗ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਅਤੇ ਕੀਟਨਾਸ਼ਕ Ammonium Salt of Glyposhate 71% S.G ਪਾਇਆ ਗਿਆ ਜੋ ਕਿ ਪੰਜਾਬ ਰਾਜ ਅੰਦਰ ਪਾਬੰਦੀਸ਼ੁਦਾ ਹੈੈ। ਕੰਪਨੀ ਵੱਲੋਂ ਕਿਸਾਨਾਂ ਨੂੰ ਮਹਿੰਗੇ ਭਾਅ ਵੇਚੀ ਜਾ ਰਹੀ ਦਵਾਈ ਸਾਲ 2018 ਤੋਂ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਵੇਚਣ ਤੇ ਪੂਰਨ ਪਾਬੰਦੀ ਹੈ। ਸੋ ਕੰਪਨੀ ਦੇ ਜ਼ਿੰਮੇਵਾਰ ਵਿਅਕਤੀ ਸੁਕੇਤੂ ਦੋਸ਼ੀ, ਅਨਿਲ ਕੁਮਾਰ, ਹਜ਼ਾਰੀ ਲਾਲ ਜੈਨ, ਜਗਦੀਪ ਸਿੰਘ, ਵਿਨੋਦ ਸ਼ਾਹ ਅਤੇ ਬਿਮਲ ਦੀਪਕ ਸ਼ਾਹ ਖਿਲਾਫ ਇਨਸੈਕਟੀਸਾਈਡ ਐਕਟ 1968 ਅਧੀਨ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਡਾਇਰੈਕਟਰ ਖੇਤੀਬਾੜੀ ਡਾ.ਗੁਰਵਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਹਿੱਤ ਦੀ ਰਾਖੀ ਲਈ ਵਿਭਾਗ ਵਚਨਬੱਧ ਹੈ ਅਤੇ ਉਹਨਾਂ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਕਿਸਮ ਦੀ ਅਣਗਹਿਲੀ ਅਤੇ ਕਾਨੂੰਨ ਦੀ ਬਰਖਿਲਾਫੀ ਬਰਦਾਸ਼ਤ ਨਹੀ ਕੀਤੀ ਜਾਵੇਗੀ। ਉਨ੍ਹਾਂ ਕਿਸਾਨ ਵੀਰਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਧਿਆਨ ਰੱਖਣ ਕਿ ਦਵਾਈਆਂ ਦੀ ਖਰੀਦ ਕਰਦੇ ਸਮੇਂ ਪੱਕਾ ਬਿਲ ਜ਼ਰੂਰ ਲੈਣ ਅਤੇ ਖੇਤੀਬਾੜੀ ਅਧਿਕਾਰੀਆਂ ਦੀ ਸਲਾਹ ਨਾਲ ਹੀ ਕੀਟਨਾਸ਼ਕਾਂ ਦੀ ਵਰਤੋਂ ਕਰਨ।

Leave a Reply

Your email address will not be published. Required fields are marked *